ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ
Punjab ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ 'ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ।
Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ 'ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ ਬਦਲੀ ਕਰਵਾਉਣ ਲਈ ਰਿਸ਼ਵਤ ਮੰਗਦਾ ਸੀ ਅਤੇ ਬਿਨ੍ਹਾ ਵਜ੍ਹਾ ਉਸਨੂੰ ਤੰਗ ਤੇ ਪਰੇਸ਼ਾਨ ਕਰਦਾ ਸੀ। ਜਿਸ ਕਾਰਨ ਆਂਗਨਵਾੜੀ ਵਰਕਰ ਵੱਲੋ ਅਸਤੀਫਾ ਦੇ ਦਿੱਤਾ ਸੀ।
ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਵਰਕਰ ਨੇ ਦੱਸਿਆ ਕਿ ਇਹ ਅਧਿਕਾਰੀ ਇਕ ਸੁਪਰਵਾਈਜਰ ਰਾਹੀਂ ਉਸ ਕੋਲ ਰਿਸ਼ਵਤ ਦੀ ਮੰਗ ਕਰਦਾ ਸੀ। ਜਿਸ ਕਰਕੇ ਉਨ੍ਹਾਂ ਵੱਲੋ ਇਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ।
ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰਦੇ ਹੋਏ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :