'ਆਪ' ਨੇ ਵੋਟਿੰਗ ਮਸ਼ੀਨਾਂ ਵਾਲੀਆਂ ਇਮਾਰਤਾਂ ਤੇ ਵੋਟ ਗਿਣਤੀ ਕੇਂਦਰਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਕੋਲੋਂ ਵੋਟਿੰਗ ਮਸ਼ੀਨਾਂ ਵਾਲੀਆਂ ਇਮਾਰਤਾਂ ਅਤੇ ਵੋਟ ਗਿਣਤੀ ਕੇਂਦਰਾਂ ਦੀਆਂ ਸੁਰੱਖਿਆ ਮਜ਼ਬੂਤ ਤੇ ਅਧੁਨਿਕ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਕੋਲੋਂ ਵੋਟਿੰਗ ਮਸ਼ੀਨਾਂ ਵਾਲੀਆਂ ਇਮਾਰਤਾਂ ਅਤੇ ਵੋਟ ਗਿਣਤੀ ਕੇਂਦਰਾਂ ਦੀਆਂ ਸੁਰੱਖਿਆ ਮਜ਼ਬੂਤ ਤੇ ਅਧੁਨਿਕ ਕਰਨ ਦੀ ਮੰਗ ਕੀਤੀ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਆਪ' ਨੇ ਵੋਟ ਗਿਣਤੀ ਕੇਂਦਰਾਂ ਅਤੇ ਵੋਟਿੰਗ ਮਸ਼ੀਨਾਂ ਵਾਲੀਆਂ ਇਮਾਰਤਾਂ 'ਤੇ ਸੀਸੀਟੀਵੀ ਕੈਮਰੇ ਲਾਉਣ, ਕੈਮਰਿਆਂ ਦੇ ਲਿੰਕ ਉਮੀਦਵਾਰਾਂ ਨਾਲ ਸਾਂਝੇ ਕਰਨ ਅਤੇ ਉਮੀਦਵਾਰਾਂ ਨੂੰ ਇਮਾਰਤਾਂ ਦੇ ਅੰਦਰ ਜਾਣ ਦੀ ਇਜਾਜਤ ਦੇਣ ਦੀ ਅਪੀਲ ਕੀਤੀ ਹੈ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਚੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੀ ਦਿਨੀ ਪੰਜਾਬ ਵਿੱਚ ਵਿਧਾਨ ਸਭਾ ਚੋਣਾ ਲਈ ਵੋਟਾਂ ਪਾਉਣ ਦੀ ਪ੍ਰਕਿਰਿਆ ਅਮਨ- ਅਮਾਨ ਨਾਲ ਸੰਪੰਨ ਹੋ ਗਈ ਸੀ। ਪਰ ਆਮ ਆਦਮੀ ਪਾਰਟੀ ਦੇ ਵੱਖ- ਵੱਖ ਉਮੀਦਵਾਰਾਂ ਨੇ ਵੋਟਾਂ ਵਾਲੀਆਂ ਮਸ਼ੀਨਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਨਾ ਹੋਣ 'ਤੇ ਚਿੰਤਾ ਦਾ ਪ੍ਰਗਟਵਾ ਕੀਤਾ ਹੈ। ਉਨਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਜਿਨਾਂ ਇਮਾਰਤਾਂ 'ਚ ਵੋਟਾਂ ਵਾਲੀਆਂ ਮਸ਼ੀਨਾਂ ਰੱਖੀਆਂ ਗਈਆਂ ਹਨ, ਉਨਾਂ ਇਮਾਰਤਾਂ 'ਤੇ ਸਖ਼ਤ ਸੁਰੱਖਿਆਂ ਪ੍ਰਬੰਧ ਨਹੀਂ ਹਨ ਅਤੇ ਕਈ ਥਾਂਵਾਂ 'ਤੇ ਸੁਰੱਖਿਆਂ ਦੇ ਨਾਲ- ਨਾਲ ਉਚਿਤ ਰੌਸ਼ਨੀ ਵੀ ਨਹੀਂ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਟਿਆਲਾ ਤੋਂ 'ਆਪ' ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਵਿਚਲੇ ਮਹਿੰਦਰਾ ਕਾਲਜ 'ਚ ਰੱਖੀਆਂ ਵੋਟਿੰਗ ਮਸ਼ੀਨਾਂ ਦੀ ਉਚਿਤ ਸੁਰੱਖਿਆ ਨਾ ਹੋਣ 'ਤੇ ਚਿੰਤਾ ਜ਼ਾਹਰ ਕੀਤੀ ਹੈ। ਅਜੀਤਪਾਲ ਸਿੰਘ ਕੋਹਲੀ ਅਨੁਸਾਰ, ''ਮਹਿੰਦਰਾ ਕਾਲਜ ਦੀ ਇਮਾਰਤ ਦੀ ਸੁਰੱਖਿਆ ਲਈ ਉਚਿਤ ਸੁਰੱਖਿਆ ਮੁਲਾਜ਼ਮ ਅਤੇ ਰੌਸ਼ਨੀ ਨਹੀਂ ਹੈ। ਇਸ ਤੋਂ ਇਲਾਵਾ ਇਸ ਕਾਲਜ ਦਾ ਕਾਫੀ ਹਿੱਸਾ ਅਣ- ਸੁਰੱਖਿਅਤ ਪਾਇਆ ਗਿਆ ਹੈ, ਜਿਸ ਕਾਰਨ ਇਸ ਕਾਲਜ ਵਿੱਚ ਪਈਆਂ ਮਸ਼ੀਨਾਂ ਨਾਲ ਕਿਸੇ ਵੀ ਤਰਾਂ ਦੀ ਛੇੜਖਾਨੀ ਹੋ ਸਕਦੀ ਹੈ।''
ਚੀਮਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਪਟਿਆਲੇ ਦਾ ਨਹੀਂ ਹੈ, ਸਗੋਂ ਪੰਜਾਬ ਦੇ ਵੱਖ- ਵੱਖ ਜ਼ਿਲਿਆ 'ਚੋਂ ਵੀ ਅਜਿਹੀਆਂ ਸ਼ਿਕਾਇਤਾਂ ਆ ਰਹੀਆਂ ਹਨ, ਜੋ ਮੁੱਖ ਚੋਣ ਅਧਿਕਾਰੀ ਦਾ ਤੁਰੰਤ ਧਿਆਨ ਮੰਗਦੀਆਂ ਹਨ। ਉਨਾਂ ਕਿਹਾ ਕਿ ਲੋਕਤੰਤਰ ਵਿਵਸਥਾ 'ਚ ਲੋਕਾਂ ਦਾ ਵਿਸ਼ਵਾਸ਼ ਮਜ਼ਬੂਤ ਬਣਾਏ ਰੱਖਣਾ ਚੋਣ ਅਧਿਕਾਰੀਆਂ ਸਮੇਤ ਉਮੀਦਵਾਰਾਂ ਦੀ ਜ਼ਿੰਮੇਵਾਰੀ ਹੈ।
ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਕੋਲੋਂ ਮੰਗ ਕੀਤੀ ਹੈ ਕਿ ਪੰਜਾਬ ਭਰ 'ਚ ਜਿਹੜੀਆਂ ਇਮਾਰਤਾਂ ਵਿੱਚ ਵੋਟਾਂ ਵਾਲੀਆਂ ਮਸ਼ੀਨਾਂ ਪਈਆਂ ਹਨ ਅਤੇ ਜਿਨਾਂ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ, ਇਨਾਂ ਇਮਾਰਤਾਂ ਦੀ ਤਿੰਨ ਪਰਤੀ ਸੁਰੱਖਿਆ ਕੀਤੀ ਜਾਵੇ। ਇਮਾਰਤਾਂ ਦੇ ਅੰਦਰ ਅਤੇ ਬਾਹਰ ਰੌਸ਼ਨੀ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਸਾਰੀਆਂ ਇਮਾਰਤਾਂ ਦੇ ਚਾਰੇ ਪਾਸੇ ਸੀਸੀਟੀਵੀ ਕੈਮਰੇ ਲਾਏ ਜਾਣ ਅਤੇ ਇਨਾਂ ਕੈਮਰਿਆਂ ਦੇ ਲਿੰਕ ਉਮੀਦਵਾਰਾਂ ਨਾਲ ਸਾਂਝੇ ਕੀਤੇ ਜਾਣ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :