Budget 2024: ਕੇਂਦਰ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕਰ ਦਿੱਤਾ ਹੈ। ਜਿਸ 'ਤੇ ਹੁਣ ਵਿਰੋਧੀ ਧਿਰਾਂ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸੇ ਤਰ੍ਹਾਂ ਭਾਜਪਾ ਦੀ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਇਸ ਬਜਟ ਨੂੰ ਫੋਕਾ ਬਜਟ ਕਰਾਰ ਦਿੱਤਾ ਹੈ।
ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਕੇਂਦਰੀ ਬਜਟ 2024-25 ਵਿੱਚ ਪੰਜਾਬ ਨਾਲ ਪੂਰੀ ਤਰ੍ਹਾਂ ਪੱਖਪਾਤ ਕੀਤਾ ਗਿਆ ਹੈ।
▪️ ਪੰਜਾਬ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ।
▪️ ਪੰਜਾਬ ਦੇ ਕਿਸਾਨਾਂ ਲਈ ਲੋੜੀਂਦੀ ਫਸਲੀ ਵਿਭਿੰਨਤਾ ਜਾਂ ਕਰਜ਼ਾ ਮੁਆਫੀ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਈ।
▪️ ਉਦਯੋਗਿਕ ਸੈਕਟਰ ਲਈ ਕੋਈ ਟੈਕਸ ਰਿਆਇਤਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਹੋਈਆਂ ਰਿਆਇਤਾ ਕਾਰਨ ਅਪੰਗ ਹੋ ਗਏ ਹਨ।
▪️ ਕੇਂਦਰ ਸਰਕਾਰ MSP ਲਈ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਅਤੇ MSP 'ਤੇ ਸਾਰੀਆਂ ਫਸਲਾਂ ਖਰੀਦਣ ਲਈ ਫੰਡ ਅਲਾਟ ਕਰਨ ਵਿੱਚ ਵੀ ਅਸਫਲ ਰਹੀ ਹੈ।
▪️ ਗਰੀਬਾਂ ਤੇ ਜਵਾਨਾਂ ਨੂੰ ਵੀ ਨਜ਼ਰਅੰਦਾਜ ਕੀਤਾ ਗਿਆ ਹੈ, ਮਨਰੇਗਾ ਵਿੱਚ ਕੋਈ ਵਾਧਾ ਨਹੀਂ ਹੋਇਆ।
▪️ ਆਮਦਨੀ ਦੀ ਅਸਮਾਨਤਾ ਨੂੰ ਦੂਰ ਕਰਨ ਲਈ ਕੁਝ ਨਹੀਂ ਕੀਤਾ ਗਿਆ ਹੈ। ਇੱਥੋਂ ਤੱਕ ਕਿ 5,000 ਰੁਪਏ ਪ੍ਰਤੀ ਮਹੀਨਾ ਅਪ੍ਰੈਂਟਿਸਸ਼ਿਪ ਸਕੀਮ ਵੀ ਇੱਕ ਵਿਖਾਵਾ ਹੈ।
▪️ ਨੌਜਵਾਨ ਇਸ ਟੋਕਨ ਰਕਮ ਦਾ ਲਾਭ ਲੈਣ ਲਈ ਵੱਡੀਆਂ ਕੰਪਨੀਆਂ ਵਿੱਚ ਦਾਖ਼ਲ ਨਹੀਂ ਹੋ ਸਕਣਗੇ।
▪️ ਜਿਸ ਤਰੀਕੇ ਦਾ ਬੱਜਟ ਬਣਾਇਆ ਗਿਆ ਹੈ ਇਹ ਸਾਬਤ ਹੁੰਦਾ ਹੈ ਕਿ ਗਠਜੋੜ ਦੀਆਂ ਮਜਬੂਰੀਆਂ ਕਾਰਨ ਸਰਕਾਰ ਰਾਸ਼ਟਰੀ ਹਿੱਤਾਂ ਨੂੰ ਵੀ ਅੱਖੋਂ ਪਰੋਖੇ ਕਰ ਗਈ ਹੈ।
▪️ ਸਰਕਾਰ ਦਾ ਸਮਰਥਨ ਕਰਨ ਵਾਲੇ ਮੁੱਖ ਸਹਿਯੋਗੀਆਂ ਨੂੰ ਇੱਕਤਰਫਾ ਤਰੀਕੇ ਨਾਲ ਫੰਡ ਅਲਾਟ ਕੀਤੇ ਗਏ, ਮੁੱਖ ਰਾਜਾਂ ਨੂੰ ਫੰਡਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਇਸ ਸਭ ਦੀ ਸਮੀਖਿਆ ਕਰਨ ਦੀ ਲੋੜ ਹੈ।
▪️ ਪੰਜਾਬ, ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਇਸ ਢੰਗ ਨਾਲ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।