Farmer Protest: ਦਿਖਾਵੇ ਲਈ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ? ਸਰਹੱਦਾਂ ਸੀਲ, ਦਫ਼ਾ 144 ਲਾਗੂ, ਇੰਟਰਨੈੱਟ ਬੰਦ, ਹਜ਼ਾਰਾਂ ਜਵਾਨ ਤੈਨਾਤ
Farmer Protest: 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਸੇ ਦੌਰਾਨ 12 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਵੇਗੀ।
Farmer Protest: ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਦੇ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੇ ਕਿਸਾਨ ਵੱਡੀ ਗਿਣਤੀ 'ਚ ਹਰਿਆਣਾ ਦੀ ਸਰਹੱਦ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੂੰ ਇਸ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਸੇ ਦੌਰਾਨ 12 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦਾ ਦੂਜਾ ਦੌਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਵੇਗਾ।
ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 10 ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕੁਝ ਮੰਗਾਂ ਮੰਨ ਲਈਆਂ ਗਈਆਂ ਸਨ ਪਰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨ ਬਣਾਉਣ ਸਮੇਤ ਕੁਝ ਮੰਗਾਂ 'ਤੇ ਸਹਿਮਤੀ ਨਹੀਂ ਬਣ ਸਕੀ ਸੀ।
ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ... ਉਹਨਾਂ ਦੀਆਂ ਜਾਇਜ਼ ਮੰਗਾਂ ਮੰਨ ਲਓ...ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ...ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ... ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲੱਗਾ ਕੇ ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ... pic.twitter.com/9g2dxPbKqG
— Bhagwant Mann (@BhagwantMann) February 11, 2024
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ... ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਲਓ...ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ...ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ... ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲਾ ਕੇ ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ...