ਨਵੀਂ ਦਿੱਲੀ: ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਕੇਂਦਰ ਗ੍ਰਹਿ ਸਕੱਤਰ ਰਾਜੀਵ ਮਹਾਂਰਿਸ਼ੀ ਨੇ ਪੰਜਾਬ ਦੇ ਡੀਜੀਪੀ ਨਾਲ ਵਿਸਤਾਰ 'ਚ ਗੱਲ ਕੀਤੀ ਤੇ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦੀ ਸੁਰੱਖਿਆ ਵਿੱਚ ਹੋਰ ਵਾਧਾ ਕਰਨ ਲਈ ਆਖਿਆ।


ਦੂਜੇ ਪਾਸੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਪੂਰੇ ਮਾਮਲੇ ਉੱਤੇ ਗੱਲਬਾਤ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਬਰੇਕ ਘਟਨਾ ਵਿੱਚ ਪਾਕਿਸਤਾਨ ਦਾ ਹੱਥ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ।

ਇਸ ਸਬੰਧੀ ਉਪ ਮੁੱਖ ਮੰਤਰੀ ਨੇ ਟਵੀਟ ਕਰ ਕੇ ਆਖਿਆ ਕਿ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਬੁਰੀ ਤਰ੍ਹਾਂ ਬੁਖਲਾਇਆ ਹੋਇਆ ਹੈ ਤੇ ਹੋ ਸਕਦਾ ਹੈ ਨਾਭਾ ਜੇਲ੍ਹ ਕਾਂਡ ਵਿੱਚ ਉਸ ਦਾ ਹੱਥ ਹੋਵੇ