ਪੜਚੋਲ ਕਰੋ

ਨਿੱਜੀ ਹਸਪਤਾਲਾਂ ਨੂੰ ਕੋਰੋਨਾ ਟੀਕਾ ਵੇਚੇ ਜਾਣ ਦੇ ਇਲਜ਼ਾਮਾਂ ਮਗਰੋਂ ਕੇਂਦਰ ਨੇ ਮੰਗਿਆਂ ਕੈਪਟਨ ਸਰਕਾਰ ਤੋਂ ਸਪਸ਼ਟੀਕਰਨ

ਏਬੀਪੀ ਨਿਊਜ਼ ਵੱਲੋਂ ਇਸ ਮੁੱਦੇ ਨੂੰ ਚੁੱਕੇ ਜਾਣ ਮਗਰੋਂ ਕੈਪਟਨ ਸਰਕਾਰ ਨੇ ਪੈਰ ਪਛਾਂਹ ਖਿੱਚ ਲਿਆ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਵੈਕਸੀਨ ਵਾਪਸ ਮੰਗ ਲਈ।

ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ ਹੈ।ਪੰਜਾਬ ਸਰਕਾਰ ਤੇ ਕਥਿਤ ਤੌਰ ਤੇ ਮੁਨਾਫੇ ਲਈ ਕੋਵਿਡ19 ਵੈਕਸੀਨ ਵੇਚਣ ਦੇ ਇਲਜ਼ਾਮ ਲੱਗੇ ਸੀ।ਜਿਸ ਮਗਰੋਂ ਵਿਰੋਧੀ ਧਿਰਾਂ ਵੀ ਕਾਂਗਰਸ ਸਰਕਾਰ ਨੂੰ ਘੇਰ ਰਹੀਆਂ ਹਨ।ਏਬੀਪੀ ਨਿਊਜ਼ ਵੱਲੋਂ ਇਸ ਮੁੱਦੇ ਨੂੰ ਚੁੱਕੇ ਜਾਣ ਮਗਰੋਂ ਕੈਪਟਨ ਸਰਕਾਰ ਨੇ ਪੈਰ ਪਛਾਂਹ ਖਿੱਚ ਲਿਆ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਵੈਕਸੀਨ ਵਾਪਸ ਮੰਗ ਲਈ।

ਸਿਹਤ ਮੰਤਰਾਲੇ ਦੀ ਵਧੀਕ ਸਕੱਤਰ ਵੱਲੋਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ, "ਜਿਵੇਂ ਕਿ ਤੁਸੀਂ ਜਾਣਦੇ ਹੋ, 1 ਮਈ, 2021 ਤੋਂ, ਲਿਬਰਲਾਈਜ਼ਡ ਪ੍ਰਾਈਸਿੰਗ ਅਤੇ ਐਕਸਲਰੇਟਿਡ ਨੈਸ਼ਨਲ ਕੋਵਿਡ -19 ਟੀਕਾਕਰਣ ਰਣਨੀਤੀ ਲਾਗੂ ਹੋ ਗਈ ਹੈ। ਇਸ ਰਣਨੀਤੀ ਦੇ ਅਨੁਸਾਰ, ਨਿੱਜੀ ਖੇਤਰ ਦੇ ਹਸਪਤਾਲ ਟੀਕਾ ਨਿਰਮਾਤਾਵਾਂ ਤੋਂ ਸਿੱਧਾ ਕੋਵਿਡ-19 ਟੀਕੇ ਖਰੀਦਣਗੇ।ਇਸ ਲਈ ਰਾਜ ਸਰਕਾਰ ਨੂੰ ਬੇਨਤੀ ਹੈ ਕਿ ਇਸ ਖ਼ਬਰ ਦੇ ਲੇਖ ਦੀ ਸੱਚਾਈ ਦੀ ਪੁਸ਼ਟੀ ਕੀਤੀ ਜਾਵੇ ਅਤੇ ਇਸ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਤੁਰੰਤ ਸਪਸ਼ਟੀਕਰਨ ਭੇਜਿਆ ਜਾਵੇ।"

ਵਿਰੋਧੀ ਪਾਰਟੀਆਂ- ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਸਰਕਾਰ ਨੂੰ ਨਿੱਜੀ ਹਸਪਤਾਲਾਂ ਨੂੰ ਟੀਕੇ ਵੇਚਣ ਲਈ ਨਿੰਦਾ ਕੀਤੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਤੁਰੰਤ ਇਸ ਯੂ-ਟਰਨ ਲੈ ਲਿਆ।ਏਬੀਪੀ ਨਿਊਜ਼ ‘ਤੇ ਮਾਮਲਾ ਉੱਠਣ ਮਗਰੋਂ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਇਹ ਹੁਕਮ ਵਾਪਸ ਲੈ ਲਏ ਹਨ।ਇਸਦੇ ਨਾਲ ਹੀ, ਸਰਕਾਰ ਨੇ ਨਿੱਜੀ ਹਸਪਤਾਲਾਂ ਕੋਲੋਂ ਉਹ ਟੀਕਾ ਖੁਰਾਕਾਂ ਵੀ ਵਾਪਸ ਲੈ ਲਈਆਂ ਹਨ ਜੋ ਅਜੇ ਇਸਤਮਾਲ ਨਹੀਂ ਹੋਈਆਂ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ, "ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ 42000 ਕੋਰੋਨਾ ਟੀਕੇ ਵਾਪਸ ਲੈ ਲਏ ਹਨ।ਮੁੱਖ ਮੰਤਰੀ ਨੇ ਤੁਰੰਤ ਇਸ ਘਟਨਾ ਅਤੇ ਇਹ ਫੈਸਲਾ ਕੀਤਾ ਹੈ।ਜਿਨ੍ਹਾਂ ਨੇ ਟੀਕੇ ਦੀ ਵਾਧੂ ਕੀਮਤ ਅਦਾ ਕੀਤੀ ਹੈ, ਉਨ੍ਹਾਂ ਨੂੰ ਸਰਕਾਰ ਵੱਲੋਂ ਪੈਸੇ ਰਿਫੰਡ ਵੀ ਕੀਤੇ ਜਾਣਗੇ।" 

ਇਸ ਤੋਂ ਇਲਾਵਾ ਹਸਪਤਾਲਾਂ ਵੱਲੋਂ ਵੈਕਸੀਨੇਸ਼ਨ ਫੰਡ ਵਿੱਚ ਦਿੱਤੇ ਗਏ ਪੈਸੇ ਵੀ ਸਰਕਾਰ ਵਾਪਸ ਕਰ ਦੇਵੇਗੀ। ਪੰਜਾਬ ਸਰਕਾਰ ਨੇ ਟੀਕਾ ਫੰਡ ਇਕੱਠੇ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿੱਚ ਅਮਰਿੰਦਰ ਸਰਕਾਰ ਨਿੱਜੀ ਹਸਪਤਾਲਾਂ ਵੱਲੋਂ ਦਿੱਤੇ ਪੈਸੇ ਹੁਣ ਵਾਪਸ ਕਰੇਗੀ। 

ਕੈਪਟਨ ਸਰਕਾਰ ਦਾ ਯੂ-ਟਰਨ
ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚੇ ਜਾਣ ਦਾ ਮੁੱਦਾ ਗਰਮਾਉਣ ਮਗਰੋਂ ਪੰਜਾਬ ਸਰਕਾਰ ਨੇ ਪੈਰ ਪਛਾਂਹ ਕਰ ਲਿਆ।ਉਸ ਨੇ ਨਿੱਜੀ ਹਸਪਤਾਲਾਂ ਰਾਹੀਂ 18-44 ਸਾਲ ਦੀ ਉਮਰ ਸਮੂਹ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦਾ ਆਦੇਸ਼ ਵਾਪਸ ਲੈ ਲਿਆ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਕਿਹਾ ਸੀ ਕਿ ਉਹ ਆਪਣੇ ਕੋਲ ਉਪਲਬਧ ਸਾਰੀ ਵੈਕਸੀਨ ਵਾਪਸ ਕਰਨ।

ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਤੇ ਵੱਡੇ ਘੁਟਾਲੇ ਦਾ ਸਵਾਲ ABP ਨਿਊਜ਼ ਨੇ ਚੁੱਕਿਆ ਸੀ। ਜਿਸ ਮਗਰੋਂ ਵਿਰੋਧੀ ਧਿਰਾਂ ਵੀ ਕਾਂਗਰਸ ਨੂੰ ਇਸ ਮੁੱਦੇ ਤੇ ਘੇਰ ਰਹੀਆਂ ਸੀ।ਸਰਕਾਰੀ ਹਸਪਤਾਲਾਂ ਵਿੱਚ ਫਰੀ ਮਿਲਣ ਵਾਲਾ ਟੀਕਾ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਰੇਟਾਂ ਤੇ ਵਿਕ ਰਿਹਾ ਸੀ।ਦੱਸ ਦੇਈਏ ਕਿ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ 42 ਹਜ਼ਾਰ ਦੇ ਕਰੀਬ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਸੀ ਜੋ ਹੁਣ ਵਾਪਸ ਲੈ ਲਈਆਂ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Embed widget