Punjab News : ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਕਈ ਲੀਡਰਾਂ ਦੀਆਂ ਸੁਰੱਖਿਆਵਾਂ ਵਾਪਸ ਲਈਆਂ ਗਈਆਂ ਸਨ ਜਿਨ੍ਹਾਂ ਵਿਚ ਕਈ ਰਾਜਨੀਤਿਕ ਲੀਡਰ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਕਈ ਧਾਰਮਿਕ ਲੀਡਰ ਵੀ ਸ਼ਾਮਲ ਹਨ। ਪੰਜਾਬ 'ਚ ਹੁਣ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਹੁਣ ਪੁਲਿਸ ਨੂੰ ਸੁਰੱਖਿਆ ਦੇ ਇੰਤਜ਼ਾਮ ਕਰਨ ਲਈ ਕਾਫ਼ੀ ਮੁਸ਼ੱਕਤ ਕਰਨੀ ਪੈ ਰਹੀ ਹੈ ਕਿਉਂਕਿ ਸਰਕਾਰ ਪਹਿਲਾਂ ਹੀ ਲੀਡਰਾਂ ਤੋਂ ਸੁਰੱਖਿਆ ਵਾਪਸ ਲੈ ਚੁੱਕਾ ਹੈ..ਇੱਥੋਂ ਤੱਕ ਕੇ ਲੋਕਲ ਪੁਲੀਸ ਨੂੰ ਇਸ ਬਾਰੇ ਵੀ ਜਾਣਕਾਰੀ ਨਹੀਂ ਕਿ ਕਿਸ ਲੀਡਰ ਤੋਂ ਕਿੰਨੀ ਸੁਰੱਖਿਆ ਵਾਪਸ ਲਈ ਗਈ ਹੈ।
ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਦੱਸਿਆ ਕਿ ਚੋਣਾਂ ਦੇ ਦੌਰਾਨ ਉਨ੍ਹਾਂ ਨੂੰ ਦੋ ਪਰਸਨਲ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਏ ਗਏ ਸਨ ਅਤੇ ਬੀਤੇ ਦਿਨੀਂ ਮਾਡਲ ਟਾਊਨ ਤੋਂ ਹੀ ਪੁਲੀਸ ਅਧਿਕਾਰੀ ਉਨ੍ਹਾਂ ਕੋਲ ਆ ਕੇ ਪੁੱਛਦੇ ਨੇ ਕਿ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮ ਕਿੱਥੇ ਨੇ ਜਦੋਂ ਕਿ ਪਹਿਲਾਂ ਹੀ ਸਰਕਾਰ ਉਹ ਵਾਪਸ ਲੈ ਚੁੱਕੀ ਹੈ। ਇਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਲੋਕਲ ਪੁਲੀਸ ਨੂੰ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ।
ਉਧਰ ਇਸ ਪੂਰੇ ਮਾਮਲੇ ਨੂੰ ਲੈ ਕੇ ਧਾਰਮਿਕ ਲੀਡਰਾਂ ਦੇ ਵਿੱਚ ਵੀ ਕਾਫ਼ੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਸ਼ਿਵ ਸੈਨਾ ਹਿੰਦੁਸਤਾਨ ਦੇ ਚੇਅਰਮੈਨ ਰਾਜੀਵ ਟੰਡਨ ਨੇ ਕਿਹਾ ਕਿ ਮੁੱਦਾ ਸਾਡੀ ਸੁਰੱਖਿਆ ਦਾ ਨਹੀਂ ਹੈ ਸਗੋਂ ਪੂਰੇ ਪੰਜਾਬ ਦੀ ਭਲਾਈ ਦਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੋ ਬੀਤੇ ਦਿਨਾਂ ਦੇ ਅੰਦਰ ਮਾਹੌਲ ਬਣਿਆ ਹੋਇਆ ਹੈ। ਉਸ ਦੇ ਮੱਦੇਨਜ਼ਰ ਪੰਜਾਬ ਪੁਲੀਸ ਇਨ੍ਹਾਂ ਘਟਨਾਵਾਂ ਤੇ ਠੱਲ੍ਹ ਪਾਉਣ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ।
ਉਧਰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਹੁਣ ਤੋਂ ਹੀ ਸੁਰੱਖਿਆ ਇੱਕ ਵੱਡਾ ਚੈਲੇਂਜ ਪੁਲੀਸ ਅੱਗੇ ਸਾਬਿਤ ਹੋ ਰਹੀ ਹੈ। ਪੰਜਾਬ ਪੁਲੀਸ ਕੋਲ ਫੋਰਸ ਪਹਿਲਾਂ ਹੀ ਘੱਟ ਹੋਣ ਕਰਕੇ ਬੀਤੇ ਦਿਨੀਂ ਭਗਵੰਤ ਮਾਨ ਵੱਲੋਂ ਕੇਂਦਰ ਤੋਂ ਰਿਜ਼ਰਵ ਫੋਰਸ ਦੀਆਂ ਟੁਕੜੀਆਂ ਵੀ ਮੰਗੀਆਂ ਗਈਆਂ। ਜਿਨ੍ਹਾਂ ਵਿਚੋਂ 2 ਟੁਕੜਿਆਂ ਨਾਲ ਲੁਧਿਆਣਾ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਦੋਂ ਅਸੀਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਨੂੰ ਲੈ ਕੇ ਪਹਿਲਾਂ ਹੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ।