Farmer Protest: ਏਕੇ ਵੱਲ ਵਧ ਰਹੀਆਂ ਜਥੇਬੰਦੀਆਂ 'ਚ ਫੁੱਟ ਪਾਉਣ ਦੀ 'ਕੇਂਦਰੀ ਸਾਜ਼ਿਸ਼' ! ਮੀਟਿੰਗ ਲਈ SKM ਨੂੰ ਨਹੀਂ ਦਿੱਤਾ ਸੱਦਾ, ਸਮਝੋ ਕੀ ਘੜੀ ਰਣਨੀਤੀ ?
ਬੀਤੇ ਦਿਨ ਪਾਤੜਾਂ ਵਿੱਚ ਸ਼ੰਭੂ-ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂਆਂ ਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਵਿਚਕਾਰ ਇੱਕ ਮੀਟਿੰਗ ਹੋਈ। ਸਾਰੀਆਂ ਜਥੇਬੰਦੀਆਂ ਵਿੱਚ ਏਕਤਾ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਨਹੀਂ ਹੋ ਸਕਿਆ
Farmer Protest: 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਲੂਕੋਜ਼ ਦਿੱਤਾ ਗਿਆ। ਸ਼ਨੀਵਾਰ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਪਹੁੰਚੇ। ਉਹ ਡੱਲੇਵਾਲ ਨੂੰ ਮਿਲੇ ਤੇ ਮੀਟਿੰਗ ਲਈ ਸੱਦਾ ਦਿੱਤਾ।
ਕੇਂਦਰ ਤੋਂ ਗੱਲਬਾਤ ਦਾ ਪ੍ਰਸਤਾਵ ਮਿਲਣ ਤੋਂ ਬਾਅਦ, ਕਿਸਾਨ ਡੱਲੇਵਾਲ ਨੂੰ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਏ ਅਤੇ ਦੇਰ ਰਾਤ ਉਸਨੂੰ ਗਲੂਕੋਜ਼ ਦਿੱਤਾ ਗਿਆ। ਹੁਣ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਦੇ ਮੰਤਰੀਆਂ ਨਾਲ ਕਿਸਾਨ ਸੰਗਠਨਾਂ ਦੀ ਮੀਟਿੰਗ ਹੋਵੇਗੀ।
ਇਸ ਵਿੱਚ ਗ਼ੌਰ ਕਰਨ ਵਾਲੀ ਗੱਲ ਇਹ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੂੰ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਸੱਦਾ ਨਹੀਂ ਦਿੱਤਾ ਗਿਆ ਹੈ। ਯਾਦ ਕਰਵਾ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧੀਆਂ ਵਿੱਚ ਪ੍ਰਮੁੱਖ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ ਤੇ ਦਰਸ਼ਨ ਪਾਲ ਸ਼ਾਮਲ ਹਨ। ਇਨ੍ਹਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ (KMM) ਦੀ ਅਗਵਾਈ ਵਾਲੇ ਪ੍ਰਦਰਸ਼ਨਕਾਰੀ ਯੂਨੀਅਨਾਂ ਨਾਲ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਈ ਗਈ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਪਾਤੜਾਂ ਵਿੱਚ ਸ਼ੰਭੂ-ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂਆਂ ਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਵਿਚਕਾਰ ਇੱਕ ਮੀਟਿੰਗ ਹੋਈ। ਸਾਰੀਆਂ ਜਥੇਬੰਦੀਆਂ ਵਿੱਚ ਏਕਤਾ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਨਹੀਂ ਹੋ ਸਕਿਆ ਇਹ ਦੂਜੀ ਮੀਟਿੰਗ ਹੈ ਜੋ ਅਸਫਲ ਰਹੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਐਸਕੇਐਮ ਨੇ ਹੋਰ ਸਮਾਂ ਮੰਗਿਆ ਹੈ। ਮੀਟਿੰਗ ਵਿੱਚ 26 ਜਨਵਰੀ ਨੂੰ ਟਰੈਕਟਰ ਮਾਰਚ ਨੂੰ ਸਫਲ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਖਨੌਰੀ ਸਰਹੱਦ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸੰਯੁਕਤ ਸਕੱਤਰ ਪ੍ਰਿਯਰੰਜਨ ਨੇ ਕਿਹਾ ਕਿ ਕੇਂਦਰ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਜੋ ਮਰਨ ਵਰਤ 'ਤੇ ਹੈ। ਅਸੀਂ ਇੱਥੇ ਇੱਕ ਹੱਲ ਲੱਭਣ ਆਏ ਹਾਂ। ਕੇਂਦਰ ਵੱਲੋਂ ਪ੍ਰਸਤਾਵਿਤ ਗੱਲਬਾਤ ਵਿੱਚ ਲਿਖਿਆ ਹੈ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ 14 ਫਰਵਰੀ ਨੂੰ ਇੱਕ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ ਹੋਵੇਗੀ। ਸਾਨੂੰ ਉਮੀਦ ਹੈ ਕਿ ਡੱਲੇਵਾਲ ਜਲਦੀ ਹੀ ਆਪਣਾ ਵਰਤ ਖਤਮ ਕਰਨਗੇ ਅਤੇ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
