ਪੜਚੋਲ ਕਰੋ

ਪਟਿਆਲਾ ਹਿੰਸਾ ਮਗਰੋਂ ਕੇਂਦਰ ਸਰਕਾਰ ਅਲਰਟ, ਏਜੰਸੀਆਂ ਨੇ ਭੇਜੀ ਪੂਰੀ ਰਿਪੋਰਟ

ਕੇਂਦਰ ਸਰਕਾਰ ਸਰਹੱਦੀ ਸੂਬੇ ਤੇ ਇਸ ਤੋਂ ਪਹਿਲਾਂ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਪਹਿਲਾਂ ਹੀ ਚਿੰਤਾ ਪ੍ਰਗਟ ਕਰ ਚੁੱਕੀ ਹੈ। ਚਿੰਤਾ ਦਾ ਵੱਡਾ ਕਾਰਨ ਇਹ ਵੀ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ ਹੈ।

ਚੰਡੀਗੜ੍ਹ: ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਏਜੰਸੀਆਂ ਨੂੰ ਸੂਬੇ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਏਜੰਸੀਆਂ ਨੇ ਹੁਣ ਤੱਕ ਦੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਹਾਲਾਂਕਿ ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਵੱਲੋਂ ਹੁਣ ਤੱਕ ਕੋਈ ਦਖਲ ਨਹੀਂ ਦਿੱਤਾ ਗਿਆ ਪਰ ਖੁਫੀਆ ਏਜੰਸੀਆਂ ਮੁਤਾਬਕ ਜਲਦ ਹੀ ਕੇਂਦਰ ਸਰਕਾਰ ਇਸ ਮਾਮਲੇ 'ਚ ਵੱਡਾ ਫੈਸਲਾ ਲੈ ਸਕਦੀ ਹੈ।

ਕੇਂਦਰ ਸਰਕਾਰ ਸਰਹੱਦੀ ਸੂਬੇ ਤੇ ਇਸ ਤੋਂ ਪਹਿਲਾਂ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਪਹਿਲਾਂ ਹੀ ਚਿੰਤਾ ਪ੍ਰਗਟ ਕਰ ਚੁੱਕੀ ਹੈ। ਚਿੰਤਾ ਦਾ ਵੱਡਾ ਕਾਰਨ ਇਹ ਵੀ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ ਹੈ। ਹਰ ਰੋਜ਼ ਸਰਹੱਦੀ ਜ਼ਿਲ੍ਹਿਆਂ ਤੋਂ ਡ੍ਰੋਨ ਤੇ ਨਸ਼ਿਆਂ ਦੀ ਤਸਕਰੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।

ਸ਼ੁੱਕਰਵਾਰ ਨੂੰ ਪਟਿਆਲਾ 'ਚ ਹੋਈ ਹਿੰਸਾ ਨੇ ਕੇਂਦਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ, ਜਿਸ ਤੋਂ ਬਾਅਦ ਕੇਂਦਰ ਪੰਜਾਬ ਨੂੰ ਲੈ ਕੇ ਸੁਚੇਤ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੀਆਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਅਲਰਟ 'ਤੇ ਰੱਖ ਦਿੱਤਾ ਹੈ। ਖੁਫੀਆ ਏਜੰਸੀਆਂ ਇਸ ਮਾਮਲੇ 'ਚ ਹਰ ਘਟਨਾਕ੍ਰਮ 'ਤੇ ਨਜ਼ਰ ਰੱਖ ਰਹੀਆਂ ਹਨ।

ਕੇਂਦਰੀ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਹਿੰਸਾ ਨੂੰ ਲੈ ਕੇ ਸਥਿਤੀ ਆਮ ਵਾਂਗ ਹੈ। ਸੂਬਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਹੇਠ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਕੇਂਦਰ ਸਾਰੀ ਘਟਨਾ 'ਤੇ ਨਜ਼ਰ ਰੱਖ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਵਿੱਚ ਦਖਲ ਦੇ ਕੇ ਵੱਡਾ ਫੈਸਲਾ ਲਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕਈ ਸਖ਼ਤ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹਿੰਸਾ ਲਈ ਜ਼ਿੰਮੇਵਾਰ ਛੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚ ਪਟਿਆਲਾ ਰੇਂਜ ਦੇ ਆਈਜੀ ਰਾਕੇਸ਼ ਅਗਰਵਾਲ, ਐਸਐਸਪੀ ਨਾਨਕ ਸਿੰਘ, ਐਸਪੀ ਸਿਟੀ ਹਰਪਾਲ ਸਿੰਘ, ਡੀਐਸਪੀ ਅਸ਼ੋਕ ਕੁਮਾਰ ਤੇ ਐਸਐਚਓ ਆਦਿ ਸ਼ਾਮਲ ਹਨ।

ਹਿੰਸਾ ਦੇ ਦੋਸ਼ੀਆਂ ਨੂੰ ਫੜਨ ਲਈ ਪੰਜਾਬ ਪੁਲਿਸ ਦੀਆਂ 20 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਹੁਣ ਇਸ ਮਾਮਲੇ ਵਿੱਚ ਇਨ੍ਹਾਂ ਟੀਮਾਂ ਰਾਹੀਂ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਿੰਸਾ ਦੇ ਸਬੰਧ ਵਿੱਚ ਪੁਲਿਸ ਨੇ ਹੁਣ ਤੱਕ ਛੇ ਮਾਮਲੇ ਦਰਜ ਕੀਤੇ ਹਨ। ਇਨ੍ਹਾਂ 'ਚੋਂ 25 ਲੋਕਾਂ ਦੇ ਨਾਂ ਸਾਹਮਣੇ ਆਏ ਹਨ।

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget