(Source: ECI/ABP News/ABP Majha)
ਖ਼ੁਸ਼ਖਬਰੀ! ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, 8 ਫੀਸਦੀ ਤਕ ਸੁੰਗੜੇ ਦਾਣਿਆਂ ਦੀ ਕਰੇਗੀ ਖਰੀਦ
Punjab News : ਸਰਕਾਰ ਨੇ ਕਣਕ ਦੇ ਸੁੰਗੜੇ ਦਾਣਿਆਂ ਦੀ ਮਿਕਦਾਰ 6 ਫੀਸਦੀ ਤੋਂ ਵਧਾ ਕੇ ਅੱਠ ਫੀਸਦੀ ਕਰ ਦਿੱਤੀ ਹੈ। ਇਸ ਨਾਲ ਹੁਣ ਅੱਠ ਫੀਸਦੀ ਤੱਕ ਸੁੰਗੜੇ ਦਾਣਿਆਂ ਵਾਲੀ ਕਣਕ ਖਰੀਦੀ ਜਾ ਸਕੇਗੀ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਕਣਕ ਦੇ ਸੁੰਗੜੇ ਦਾਣਿਆਂ ਦੀ ਮਿਕਦਾਰ 6 ਫੀਸਦੀ ਤੋਂ ਵਧਾ ਕੇ ਅੱਠ ਫੀਸਦੀ ਕਰ ਦਿੱਤੀ ਹੈ। ਇਸ ਨਾਲ ਹੁਣ ਅੱਠ ਫੀਸਦੀ ਤੱਕ ਸੁੰਗੜੇ ਦਾਣਿਆਂ ਵਾਲੀ ਕਣਕ ਖਰੀਦੀ ਜਾ ਸਕੇਗੀ।
ਦਰਅਸਲ ਜ਼ਿਆਦਾ ਗਰਮੀ ਪੈਣ ਕਾਰਨ ਕਣਕ ਪ੍ਰਭਾਵਿਤ ਹੋ ਗਈ ਸੀ ਜਿਸ ਤੋਂ ਕੇਂਦਰ ਵੱਲੋਂ ਇੱਕ ਜਾਂਚ ਟੀਮ ਭੇਜੀ ਗਈ ਸੀ ਤੇ ਟੀਮ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ। ਰਿਪੋਰਟ ਮੁਤਾਬਕ ਇਸ ਤੋਂ ਪਹਿਲਾਂ 6 ਫੀਸਦੀ ਤਕ ਨੁਕਸਾਨੀ ਫਸਲ ਦੀ ਖਰੀਦ ਹੁੰਦੀ ਸੀ ਜਿਸ ਨੂੰ ਹੁਣ 2% ਵਧਾ ਕੇ 8% ਕਰ ਦਿੱਤਾ ਗਿਆ ਹੈ। ਹਾਲ ਹੀ 'ਚ ਕੇਂਦਰ ਨੇ ਆਪਣੀ ਟੀਮ ਪੰਜਾਬ ਭੇਜੀ ਸੀ। ਇਸ ਵਾਰ ਪ੍ਰਤੀ ਏਕੜ ਦਾ ਝਾੜ ਪਹਿਲਾਂ ਨਾਲੋਂ ਬਹੁਤ ਘੱਟ ਨਿਕਲਿਆ ਹੈ।
ਦੱਸ ਦਈਏ ਕਿ ਕੇਂਦਰੀ ਖ਼ੁਰਾਕ ਮੰਤਰਾਲੇ ਦੀਆਂ ਟੀਮਾਂ ਵੱਲੋਂ ਪੰਜਾਬ ਦੇ ਖ਼ਰੀਦ ਕੇਂਦਰਾਂ ’ਚੋਂ ਕਣਕ ਦੇ ਸੈਂਪਲ ਲਏ ਗਏ ਸੀ। ਕੇਂਦਰੀ ਟੀਮ ਨੇ ਸੈਂਪਲਾਂ ਦੇ ਜਾਂਚ ਨਤੀਜੇ ਕੇਂਦਰੀ ਖ਼ੁਰਾਕ ਮੰਤਰਾਲੇ ਨੂੰ ਲਿਖਤੀ ਰੂਪ ਵਿੱਚ ਸੌਂਪੇ ਸੀ। ਇਸ ਰਿਪੋਰਟ ਵਿੱਚ ਕਣਕ ਦੇ ਦਾਣੇ ਸੁੰਗੜਨ ਦੀ ਪੁਸ਼ਟੀ ਹੋਈ ਸੀ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਣਕ ਦੇ ਦਾਣੇ ਸੁੰਗੜਨ ਦੀ ਔਸਤ ਦਰ 13 ਤੋਂ 14 ਫ਼ੀਸਦੀ ਸਾਹਮਣੇ ਆਈ ਹੈ ਜਦਕਿ ਕੇਂਦਰੀ ਮਾਪਦੰਡਾਂ ਅਨੁਸਾਰ ਇਹ ਦਰ ਛੇ ਫ਼ੀਸਦੀ ਹੋਣੀ ਚਾਹੀਦੀ ਹੈ। ਕਈ ਮੰਡੀਆਂ ਦੇ ਨਮੂਨਿਆਂ ਵਿੱਚ ਇਹ ਦਰ 20 ਫ਼ੀਸਦੀ ਦੇ ਕਰੀਬ ਵੀ ਰਹੀ ਹੈ। ਇਸ ਮਗਰੋਂ ਕੇਂਦਰ ਸਰਕਾਰ ਨੇ ਕੁਝ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ
Punjab News : ਸੀਐਮ ਮਾਨ ਮੰਤਰੀਆਂ ਨਾਲ ਭਲਕੇ ਕਰਨਗੇ ਦਿੱਲੀ ਦੇ ਸਕੂਲਾਂ ਤੇ ਕਲੀਨਕਾਂ ਦਾ ਦੌਰਾ, ਪੜ੍ਹੋ ਪੂਰੀ ਡਿਟੇਲ
ਪੰਜਾਬ 'ਚ ਬਿਜਲੀ ਦੇ 300 ਯੂਨਿਟ ਮੁਫ਼ਤ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਬਾਕੀਆਂ ਦੀ ਗਾਰੰਟੀਆਂ ਪੂਰੀਆਂ ਕਰਨ ਦੀ ਤਿਆਰੀਆਂ ਕੱਸ ਰਹੀ ਹੈ। ਇਸ ਦੌਰਾਨ ਮੈਡੀਕਲ ਤੇ ਸਿੱਖਿਆ ਦੇ ਮਿਆਰ ਉੱਚਾ ਚੁੱਕਣ ਲਈ ਭਲਕੇ ਮੁੱਖ ਮੰਤਰੀ ਮਾਨ ਤੇ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਕਾਂ ਦਾ ਦੌਰਾ ਕਰਨਗੇ।
ਉਨ੍ਹਾਂ ਦਾ ਉਦੇਸ਼ ਪੰਜਾਬ 'ਚ ਦਿੱਲੀ ਮਾਡਲ ਲਾਗੂ ਕਰਨਾ ਹੈ ਤੇ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਪਾਉਣ ਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਤੇ ਸਿਹਤ ਮੰਤਰੀ ਵੀ ਭਗਵੰਤ ਮਾਨ ਨਾਲ ਦਿੱਲੀ ਜਾਣਗੇ। ਪੰਜਾਬ ਵਿੱਚ ਬਿਹਤਰ ਸਿੱਖਿਆ ਤੇ ਸਿਹਤ ਸਹੂਲਤਾਂ ਲਈ ਮੁੱਖ ਮੰਤਰੀ ਮਾਨ ਤੇ ਮੰਤਰੀ ਕੱਲ੍ਹ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ।