Free ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ
Free electricity - ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਤਹਿਤ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਰਕਮ ਕੰਪਨੀਆਂ ਕੋਲ ਐਡਵਾਂਸ ਜਮ੍ਹਾਂ ਕਰਵਾਉਣ।ਓਧਰ ਕੰਪਨੀਆਂ ਨੂੰ ਕਿਹਾ ਗਿਆ ਹੈ ਜੇਕਰ ਸਰਕਾਰਾਂ
Central government new order - ਮੁਫ਼ਤ ਬਿਜਲੀ ਦੇਣ ਦੇ ਮਾਮਲੇ 'ਚ ਕੇਂਦਰ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਸੂਬੇ ਦੀਆਂ ਸਰਕਾਰਾਂ 'ਤੇ ਭਾਰੀ ਬੋਝ ਪੈ ਸਕਦਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਨਵੇਂ ਹੁਕਮ ਨਾਲ ਮਾਨ ਸਰਕਾਰ ਨੂੰ ਅਡਵਾਂਸ ਦੇ ਤੌਰ 'ਤੇ 5 ਤੋਂ 6 ਹਜ਼ਾਰ ਕਰੋੜ ਰੁਪਏ ਜਮਾ ਕਰਵਾਉਣੇ ਪੈਣਗੇ।
ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਤਹਿਤ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਰਕਮ ਕੰਪਨੀਆਂ ਕੋਲ ਐਡਵਾਂਸ ਜਮ੍ਹਾਂ ਕਰਵਾਉਣ।ਓਧਰ ਕੰਪਨੀਆਂ ਨੂੰ ਕਿਹਾ ਗਿਆ ਹੈ ਜੇਕਰ ਸਰਕਾਰਾਂ ਇਸ ਤਰ੍ਹਾਂ ਨਹੀਂ ਕਰਦੀਆਂ ਖ਼ਪਤਕਾਰਾਂ ਨੂੰ ਅਦਾਇਗੀ ਲਈ ਬਿੱਲ ਜਾਰੀ ਕੀਤੇ ਜਾਣਗੇ।
ਕੇਂਦਰ ਸਰਕਾਰ ਦੇ ਇਸ ਨਵੇਂ ਹੁਕਮ ਦਾ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਡ (ਪੀਐੱਸਪੀਸੀਐੱਲ) 'ਤੇ ਵੀ ਅਸਰ ਪਵੇਗਾ। ਸੂਬਾਈ ਰੈਗੂਲੇਟਰੀ ਕਮਿਸ਼ਨ ਨੇ 13 ਸਤੰਬਰ 2007 ਨੂੰ ਸੂਬਾ ਸਰਕਾਰ ਨੂੰ ਸਬਸਿਡੀ ਦੀ ਅਦਾਇਗੀ ਐਡਵਾਂਸ ਕਰਨ ਦਾ ਹੁਕਮ ਦਿੱਤਾ ਸੀ ਪਰ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਇਨ੍ਹਾਂ ਹੁਕਮਾਂ 'ਤੇ ਅਮਲ ਨਹੀਂ ਕੀਤਾ। ਨਤੀਜੇ ਵਜੋਂ ਸਬਸਿਡੀ ਦੀ ਰਕਮ ਵੱਡੇ ਪੱਧਰ ’ਤੇ ਇਕੱਠੀ ਹੁੰਦੀ ਰਹਿੰਦੀ ਹੈ।ਪੀਐੱਸਪੀਸੀਐੱਲ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨੂੰ ਕਰੀਬ 20 ਹਜ਼ਾਰ ਕਰੋੜ ਦੀ ਸਲਾਨਾ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ।
ਇਸ 'ਚ ਤਕਰੀਬਨ 10 ਹਜ਼ਾਰ ਕਰੋੜ ਖੇਤੀਬਾੜੀ ਸੈਕਟਰ, 6 ਹਜ਼ਾਰ ਕਰੋੜ ਦੇ ਕਰੀਬ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਤੇ ਬਾਕੀ ਦਾ ਸਨਅਤਾਂ, ਪੱਛੜੀਆਂ ਸ੍ਰੇਣੀਆਂ ਆਦਿ ਨੂੰ ਦਿੱਤੀ ਜਾਂਦੀ ਬਿਜਲੀ ਸ਼ਾਮਿਲ ਹੈ। ਇਸ ਤਰ੍ਹਾਂ ਸੂਬੇ ਦਾ ਕੁੱਲ ਬਿਜਲੀ ਸਬਸਿਡੀ ਦਾ ਬਿੱਲ 20,24376 ਕਰੋੜ ਬਣਦਾ ਹੈ।31 ਜੁਲਾਈ ਤੱਕ, ਸਰਕਾਰ ਨੇ 6,762 ਕਰੋੜ ਦੇ ਬਿਜਲੀ ਸਬਸਿਡੀ ਬਿੱਲ ਦੀ ਅਦਾਇਗੀ ਕੀਤੀ ਹੈ।
ਜਦਕਿ 1,804 ਕਰੋੜ ਦੀ ਦੂਜੀ ਕਿਸ਼ਤ ਤੇ 9,020 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਦੀ ਰਕਮ ਦਾ ਭੁਗਤਾਨ ਕਰਨਾ ਅਜੇ ਬਾਕੀ ਹੈ। ਇਸ ਤਰ੍ਹਾਂ ਪੀਐੱਸਪੀਸੀਐਲ ਦਾ ਸਰਕਾਰ ਵੱਲ 31 ਜੁਲਾਈ ਤੱਕ ਅੰਦਾਜ਼ਨ 1700 ਕਰੋੜ ਦੇ ਕਰੀਬ ਬਕਾਇਆ ਖੜ੍ਹਾ ਹੈ।ਜੇ ਸਰਕਾਰ ਹਰੇਕ ਤਿਮਾਹੀ ਤੇ ਸਬਸਿਡੀ ਐਡਵਾਂਸ ਦਿੰਦੀ ਹੈ ਤਾਂ ਸਰਕਾਰ ਨੂੰ ਪੀਐੱਸਪੀਸੀਐੱਲ ਨੂੰ 5 ਤੋਂ 6 ਹਜ਼ਾਰ ਕਰੋੜ ਐਡਵਾਂਸ ਦੇਣਾ ਹੋਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial