Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਕਿਸਾਨਾਂ ਦੇ ਗੁੱਸੇ ਨੂੰ ਵੇਖਦਿਆਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ।
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਕਿਸਾਨਾਂ ਦੇ ਗੁੱਸੇ ਨੂੰ ਵੇਖਦਿਆਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਅਗਲੇ ਚਾਰ ਦਿਨਾਂ ਅੰਦਰ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਮਸਲਾ ਹੱਲ ਹੋ ਜਾਏਗਾ। ਇਸ ਨਾਲ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਬਣੇ ਸੰਕਟ ਨੂੰ ਨਜਿੱਠਣ ਲਈ ਚਾਰ ਦਿਨਾਂ ਦੀ ਮੋਹਲਤ ਮੰਗੀ ਹੈ। ਬੁੱਧਵਾਰ ਨੂੰ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸ਼ੈਲਰ ਮਾਲਕਾਂ ਨੇ ਕਿਹਾ ਕਿ ਜੇ ਕੇਂਦਰ ਨੇ ਫ਼ਸਲੀ ਖ਼ਰੀਦ ਤੇ ਲਿਫ਼ਟਿੰਗ ਦੇ ਹੱਲ ਲਈ ਦਖ਼ਲ ਨਾ ਦਿੱਤਾ ਤਾਂ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਹੁਣ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਜਾਵੇਗਾ, ਜਿਨ੍ਹਾਂ ਵੱਲੋਂ ਆਖ਼ਰੀ ਫ਼ੈਸਲਾ ਲਿਆ ਜਾਣਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ’ਤੇ ਗੱਲ ਕੀਤੀ ਤੇ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਤੋਂ ਇਲਾਵਾ ਸੂਬੇ ਵਿੱਚੋਂ ਅਨਾਜ ਦੀ ਫ਼ੌਰੀ ਮੂਵਮੈਂਟ ਕਰਨ ਲਈ ਕਿਹਾ ਸੀ। ਉਸ ਤੋਂ ਪਹਿਲਾਂ ਹੀ ਕੇਂਦਰੀ ਖ਼ੁਰਾਕ ਮੰਤਰੀ ਨੇ ਸ਼ੈਲਰ ਮਾਲਕਾਂ ਨੂੰ ਮੀਟਿੰਗ ਲਈ ਸੱਦ ਲਿਆ ਸੀ। ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਤੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਵੀ ਮੀਟਿੰਗ ਵਿਚ ਸ਼ਾਮਲ ਹੋਏ। ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਤੇ ਪੰਜਾਬ ਰਾਜ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਸਣੇ ਹੋਰ ਆਗੂ ਵੀ ਸ਼ਾਮਲ ਹੋਏ।
ਇਹ ਵੀ ਪੜ੍ਹੋ: Cyclone Dana: ਖਤਰਨਾਕ ਹੋਇਆ ਤੂਫਾਨ ਦਾਨਾ! ਏਅਰਪੋਰਟ ਬੰਦ, 10 ਲੱਖ ਲੋਕਾਂ ਨੂੰ ਕੱਢਿਆ ਗਿਆ ਬਾਹਰ
ਇਨ੍ਹਾਂ ਆਗੂਆਂ ਨੇ ਬਿੱਟੂ ਤੇ ਚੁੱਘ ਨਾਲ ਵੱਖਰੀ ਮੀਟਿੰਗ ਦੌਰਾਨ ਮਸਲੇ ਦਾ ਹੱਲ ਫ਼ੌਰੀ ਸਿਆਸਤ ਤੋਂ ਉਪਰ ਉੱਠ ਕੇ ਕਰਨ ਦੀ ਗੱਲ ਆਖੀ। ਚੌਲ ਮਿੱਲ ਮਾਲਕਾਂ ਦੇ ਪ੍ਰਤੀਨਿਧ ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਵੇ ਤੇ ਪੰਜਾਬ ਵਿੱਚ ਅਨਾਜ ਦੀ ਮੂਵਮੈਂਟ ਕਰਕੇ ਗੁਦਾਮ ਖ਼ਾਲੀ ਕੀਤੇ ਜਾਣ। ਸੂਬਾ ਪ੍ਰਧਾਨ ਬਿੰਟਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਚਾਰ ਦਿਨਾਂ ਦੀ ਮੋਹਲਤ ਮੰਗੀ ਹੈ ਤੇ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਕੋਲ ਰੱਖਣ ਲਈ ਕਿਹਾ, ਕਿਉਂਕਿ ਮਾਪਦੰਡਾਂ ਵਿੱਚ ਛੋਟ ਤੇ ਰਿਆਇਤ ਦਿੱਤੇ ਜਾਣ ਨਾਲ ਵਿੱਤੀ ਬੋਝ ਵੀ ਸਰਕਾਰ ’ਤੇ ਪੈਣਾ ਹੈ।
ਬਿੰਟਾ ਨੇ ਕਿਹਾ ਕਿ ਕੇਂਦਰ ਮਾਪਦੰਡਾਂ ਵਿੱਚ ਕੋਈ ਛੋਟ ਐਲਾਨ ਸਕਦਾ ਹੈ। ਬਿੰਟਾ ਨੇ ਕਿਹਾ ਕਿ ਜਦੋਂ ਮਾਪਦੰਡਾਂ ਵਿੱਚ ਛੋਟਾਂ ਦਾ ਐਲਾਨ ਹੋਵੇਗਾ, ਉਦੋਂ ਹੀ ਫ਼ਸਲ ਦੀ ਚੁਕਾਈ ਸ਼ੁਰੂ ਕੀਤੀ ਜਾਵੇਗੀ। ਕੇਂਦਰੀ ਮੰਤਰੀ ਜੋਸ਼ੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ 30 ਜੂਨ 2025 ਤੱਕ ਪੰਜਾਬ ਦੇ ਸਾਰੇ ਗੁਦਾਮਾਂ ਵਿੱਚੋਂ 125 ਲੱਖ ਮੀਟਰਿਕ ਅਨਾਜ ਲੱਖ ਅਨਾਜ ਨੂੰ ਮੂਵ ਕਰਵਾਏਗੀ।
ਇਹ ਵੀ ਪੜ੍ਹੋ: Zomato ਤੋਂ ਖਾਣਾ ਆਰਡਰ ਕਰਨਾ ਹੋਇਆ ਹੋਰ ਮਹਿੰਗਾ, ਹੁਣ ਇੰਨੇ ਰੁਪਏ ਕਰਨੇ ਪੈਣਗੇ ਖਰਚ