ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ
ਜੇਕਰ ਕੇਂਦਰ ਸਰਕਾਰ ਆਰਡੀਐੱਫ ਨਹੀਂ ਦਿੰਦੀ ਤਾਂ ਪੰਜਾਬ ਨੂੰ ਝੋਨੇ ਦੇ ਸੀਜ਼ਨ 'ਚ ਲਗਪਗ 1050 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਡਰ ਹੈ।
ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਖਿੱਚ ਲਈ ਹੈ। ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ਨੂੰ ਲੈਕੇ ਕੇਂਦਰ ਸਰਕਾਰ ਵੱਡਾ ਫੈਸਲਾ ਲੈ ਸਕਦੀ ਹੈ। ਕੇਂਦਰ ਨੇ ਪੰਜਾਬ 'ਚ ਝੋਨੇ ਦੀ ਖਰੀਦ ਲਈ ਭੇਜੀ ਗਈ ਪ੍ਰੋਵੀਜਨਲ ਕਾਸਟ ਸ਼ੀਟ ਚ ਤਿੰਨ ਫੀਸਦ ਆਰਡੀਐਫ ਫਿਲਹਾਲ ਜ਼ੀਰੋ ਕਰ ਦਿੱਤਾ ਹੈ। ਦਰਅਸਲ ਕੇਂਦਰ ਵੱਲੋਂ ਪੁੱਛਿਆ ਗਿਆ ਕਿ ਸੂਬਾ ਸਰਕਾਰ ਦੱਸੇ ਕਿ ਆਰਡੀਐੱਫ ਦੀ ਵਰਤੋਂ ਕਿਹੜੇ ਕੰਮਾਂ ਲਈ ਕੀਤੀ ਜਾਂਦੀ ਹੈ।
ਖੇਤੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜਿਸ ਆਰਡੀਐੱਫ ਦਾ ਭੁਗਤਾਣ ਕੇਂਦਰ ਸਰਕਾਰ ਪਿਛਲੇ ਪੰਜ ਦਹਾਕਿਆਂ ਤੋਂ ਕਰ ਰਹੀ ਹੈ, ਉਸ ਬਾਰੇ ਹੁਣ ਅਜਿਹਾ ਸਵਾਲ ਪੁੱਛਣ ਦਾ ਮਤਲਬ ਸਾਫ਼ ਹੈ ਕਿ ਸਰਕਾਰ ਹੁਣ ਇਸ ਤੋਂ ਪੈਰ ਪਿਛਾਂਹ ਖਿੱਚਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਦਾ ਜਵਾਬ ਤਿਆਰ ਕਰ ਰਹੇ ਹਾਂ। ਜੇਕਰ ਕੇਂਦਰ ਸਰਕਾਰ ਆਰਡੀਐੱਫ ਨਹੀਂ ਦਿੰਦੀ ਤਾਂ ਪੰਜਾਬ ਨੂੰ ਝੋਨੇ ਦੇ ਸੀਜ਼ਨ 'ਚ ਲਗਪਗ 1050 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਡਰ ਹੈ।
ਪੰਜਾਬ ਸਰਕਾਰ ਨਵੇਂ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਵੀ ਇਸ ਲਈ ਕਰ ਰਹੀ ਸੀ ਕਿਉਂਕਿ ਇਸ 'ਚ ਮੰਡੀਆਂ ਦੇ ਬਾਹਰ ਵਿਕਣ ਵਾਲੇ ਅਨਾਜ 'ਤੇ ਕਿਸੇ ਤਰ੍ਹਾਂ ਦਾ ਟੈਕਸ ਆਦਿ ਨਾ ਲੈਣ ਦੀ ਤਜਵੀਜ਼ ਰੱਖੀ ਗਈ ਸੀ ਪਰ ਇਸ ਦੌਰਾਨ ਹੁਣ ਝੋਨੇ ਦੀ ਖਰੀਦ 'ਚ ਹੀ ਕੇਂਦਰ ਸਰਕਾਰ ਵੱਲੋਂ ਆਰਡੀਐੱਫ ਨੂੰ ਹਟਾਉਣ ਦੀ ਕਵਾਇਦ ਨਾਲ ਸੂਬਾ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ