ਪੜਚੋਲ ਕਰੋ

PM ਮੋਦੀ ਦੇ ਕਾਫਲੇ ਨੂੰ ਜਿੱਥੇ ਰੋਕਿਆ, ਉੱਥੇ ਪਹੁੰਚੀ ਕੇਂਦਰ ਦੀ ਜਾਂਚ ਟੀਮ, ਪੰਜਾਬ ਦੇ DIG-ADGP ਵੀ ਤਲਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਦੀ ਟੀਮ ਸ਼ੁੱਕਰਵਾਰ ਨੂੰ ਦਿੱਲੀ ਤੋਂ ਫ਼ਿਰੋਜ਼ਪੁਰ ਪਹੁੰਚੀ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਦੀ ਟੀਮ ਸ਼ੁੱਕਰਵਾਰ ਨੂੰ ਦਿੱਲੀ ਤੋਂ ਫ਼ਿਰੋਜ਼ਪੁਰ ਪਹੁੰਚੀ। ਇੰਨਾ ਹੀ ਨਹੀਂ ਟੀਮ ਉਸ ਜਗ੍ਹਾ ਵੀ ਗਈ ਜਿੱਥੇ ਪੀਐਮ ਮੋਦੀ ਦਾ ਕਾਫਲਾ 15-20 ਮਿੰਟ ਰੁਕਿਆ ਸੀ। ਇਸ ਥਾਂ 'ਤੇ ਟੀਮ ਨੇ ਫਿਰੋਜ਼ਪੁਰ ਦੇ ਐਸਐਸਪੀ ਤੇ ਡੀਆਈਜੀ ਨੂੰ ਪੁੱਛਗਿੱਛ ਲਈ ਬੁਲਾਇਆ।


ਇੰਨਾ ਹੀ ਨਹੀਂ ਗ੍ਰਹਿ ਮੰਤਰਾਲੇ ਦੀ ਟੀਮ ਨੇ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਵੀ ਤਲਬ ਕੀਤਾ ਹੈ। ਬੀਐਸਐਫ ਕੈਂਪ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਦੀ ਕਮੇਟੀ ਵਿੱਚ ਸੁਰੱਖਿਆ ਸਕੱਤਰ ਸੁਧੀਰ ਕੁਮਾਰ ਨੂੰ ਕੈਬਨਿਟ ਸਕੱਤਰੇਤ ਦਾ ਮੁਖੀ ਬਣਾਇਆ ਗਿਆ ਹੈ। ਕਮੇਟੀ ਵਿੱਚ ਆਈਬੀ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ ਤੇ ਐਸਪੀਜੀ ਦੇ ਆਈਜੀ ਐਸ ਸੁਰੇਸ਼ ਸ਼ਾਮਲ ਹਨ।

ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ 'ਤੇ ਗਏ ਸਨ। ਇੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਰਸਤਾ ਰੋਕ ਦਿੱਤਾ ਸੀ। ਇਸ ਤੋਂ ਬਾਅਦ ਪੀਐਮ ਮੋਦੀ ਦਾ ਕਾਫਲਾ ਇੱਥੇ 15-20 ਮਿੰਟ ਰੁਕਿਆ। ਇਸ ਨੂੰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਕਮੀ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਸੁਪਰੀਮ ਕੋਰਟ ਨੇ ਸਾਂਝੀ ਜਾਂਚ ਦੀ ਸਲਾਹ ਦਿੱਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜ ਤੇ ਕੇਂਦਰ ਨੂੰ ਮਾਮਲੇ ਦੀ ਜਾਂਚ ਲਈ ਸਾਂਝੀ ਕਮੇਟੀ ਬਣਾਉਣ ਦੀ ਸਲਾਹ ਦਿੱਤੀ।

ਦਰਅਸਲ ਸੁਣਵਾਈ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਨੇ ਇੱਕ-ਦੂਜੇ ਦੀ ਜਾਂਚ ਕਮੇਟੀ 'ਤੇ ਸਵਾਲ ਖੜ੍ਹੇ ਕੀਤੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਰਾ ਰਿਕਾਰਡ ਪੰਜਾਬ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਸੁਰੱਖਿਅਤ ਰੱਖਿਆ ਜਾਵੇਗਾ। ਐਨਆਈਏ ਵੀ ਜਾਂਚ ਵਿੱਚ ਸ਼ਾਮਲ ਹੋਵੇਗੀ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜੀ ਰਿਪੋਰਟ
ਪੰਜਾਬ ਸਰਕਾਰ ਨੇ ਵੀਰਵਾਰ ਦੇਰ ਰਾਤ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਪਣਾ ਜਵਾਬ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਢਿੱਲ ਦੇ ਕਾਰਨਾਂ ਬਾਰੇ ਤੱਥਾਂ ਸਮੇਤ ਜਵਾਬ ਭੇਜਿਆ ਹੈ।

ਇਹ ਰਿਪੋਰਟ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਲੱਗੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਦਾ ਵਿਰੋਧ ਹੋਇਆ। ਧਰਨੇ ਤੇ ਮੁਜ਼ਾਹਰਿਆਂ ਨੂੰ ਮੁੱਖ ਰੱਖਦਿਆਂ ਵਾਧੂ ਸੁਰੱਖਿਆ ਬਲ ਤਿਆਰ ਕੀਤੇ ਗਏ ਸਨ। ਕਿਹਾ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨ ਅਚਾਨਕ ਹੋਇਆ।

ਇਹ ਵੀ ਪੜ੍ਹੋ : Punjab News: ਪੀਐਮ ਮੋਦੀ ਦੀ ਸੁਰੱਖਿਆ ਦੇ ਰੌਲੇ 'ਤੇ ਬੋਲੇ ਬਾਦਲ, ਚੰਨੀ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget