ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਭਿਆਨਕ ਤਬਾਹੀ, ਕੇਂਦਰ ਸਰਕਾਰ ਵਿਸ਼ੇਸ਼ ਰਾਹਤ ਪੈਕੇਜ ਦਾ ਛੇਤੀ ਕਰੇ ਐਲਾਨ, ਬਚਾਅ ਕਾਰਜ ਵੀ ਕਰੇ ਤੇਜ਼-ਰਾਹੁਲ ਗਾਂਧੀ
ਸੂਬੇ ਵਿੱਚ ਮਾੜੇ ਹਾਲਾਤਾਂ ਦੇ ਮੱਦੇਨਜ਼ਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ।

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀਆਂ ਵੀ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਮੌਕੇ ਦੇਸ਼ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ।
ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਨੇ ਭਿਆਨਕ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਵੀ ਸਥਿਤੀ ਬਹੁਤ ਚਿੰਤਾਜਨਕ ਹੈ।
ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਭਾਵਿਤ ਰਾਜਾਂ, ਖਾਸ ਕਰਕੇ ਕਿਸਾਨਾਂ ਲਈ ਤੁਰੰਤ ਇੱਕ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਜ਼ਾਰਾਂ ਪਰਿਵਾਰ ਆਪਣੇ ਘਰਾਂ, ਜਾਨਾਂ ਅਤੇ ਅਜ਼ੀਜ਼ਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ।
मोदी जी, पंजाब में बाढ़ ने भयंकर तबाही मचाई है। जम्मू-कश्मीर, हिमाचल और उत्तराखंड में भी स्थिति बेहद चिंताजनक है।
— Rahul Gandhi (@RahulGandhi) September 3, 2025
ऐसे मुश्किल समय में आपका ध्यान और केंद्र सरकार की सक्रिय मदद अत्यंत आवश्यक है। हज़ारों परिवार अपने घर, जीवन और अपनों को बचाने के लिए संघर्ष कर रहे हैं।
मैं आग्रह… pic.twitter.com/P0o2TM8OOl
ਦੱਸ ਦਈਏ ਕਿ ਜਲੰਧਰ ਵਿੱਚ ਸਤਲੁਜ ਦਰਿਆ ਦੇ ਓਵਰਫਲੋਅ ਹੋਣ ਕਾਰਨ, ਜ਼ਿਲ੍ਹੇ ਦੇ ਲਗਭਗ 30 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।
ਸੂਬੇ ਵਿੱਚ ਮਾੜੇ ਹਾਲਾਤਾਂ ਦੇ ਮੱਦੇਨਜ਼ਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ। ਇਸ ਦੇ ਨਾਲ ਹੀ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਇੱਥੇ ਉਹ ਹੜ੍ਹਾਂ ਨਾਲ ਵਿਗੜੀ ਸਥਿਤੀ ਅਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।






















