ਪੜਚੋਲ ਕਰੋ

ਪਰਾਲੀ ਪ੍ਰਬੰਧਨ ਲਈ 90,422 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉਤੇ ਵੰਡੀਆ, 32,100 ਹੋਰ ਮਸ਼ੀਨਾਂ ਦੇਣ ਦਾ ਟੀਚਾ

ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ ਹੈ ਅਤੇ ਹੁਣ ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਉਦੇ ਹੋਏ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ।

ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦਾ ਪ੍ਰਦੂਸ਼ਣ ਇਕੱਲੇ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਸਮੱਸਿਆ ਹੈ। ਉਨਾਂ ਕਿਹਾ ਕਿ ਲੋੜ ਪੈਣ ਉਤੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ਭਰਦਿਆਂ ਦੇਸ਼ ਨੂੰ ਅੰਨ ਸੰਕਟ ਵਿੱਚੋਂ ਕੱਢਿਆ ਅਤੇ ਹੁਣ ਕੇਂਦਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲ ਨਾ ਸਾੜਨ ਲਈ ਪ੍ਰੇਰਨ ਲਈ ਵੱਡੇ ਪੱਧਰ ਉਤੇ ਜਾਗਰੂਕਤਾ ਮੁਹਿੰਮ ਵਿੱਢ ਰਹੀ ਹੈ ਅਤੇ ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਆਰਜ਼ੀ ਤੇ ਪੱਕੇ ਦੋਵੇਂ ਤਰਾਂ ਦੇ ਪ੍ਰਬੰਧ ਕਰ ਰਹੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਧਰਤੀ ਵਿੱਚ ਹੀ ਗਾਲ ਕੇ ਖਪਤ ਲਈ ਇਨ-ਸੀਟੂ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਬਾਲਣ ਵਜੋਂ ਇਸਤੇਮਾਲ ਕਰਨ ਦੇ ਐਕਸ-ਸੀਟੂ ਪ੍ਰਬੰਧਾਂ ਉਤੇ ਵੀ ਕੰਮ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਹੁਣ ਤੱਕ 90,422 ਮਸ਼ੀਨਾਂ ਵੱਡੀ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਵੱਲੋਂ 32,100 ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਹੈ ਜਿਸ ਵਿੱਚੋਂ 21,000 ਮਸ਼ੀਨਾਂ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ। ਕਿਸਾਨ ਨੂੰ ਵਿਅਕਤੀਗਤ ਤੌਰ ਉਤੇ 50 ਫੀਸਦੀ ਸਬਸਿਡੀ ਅਤੇ ਪੰਚਾਇਤਾਂ ਜਾਂ ਸੁਸਾਇਟੀਆਂ ਨੂੰ ਸਾਂਝੀ ਮਸ਼ੀਨ ਲਈ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਪਰਾਲੀ ਨੂੰ ਬਾਲਣ ਵਜੋਂ ਇਸਤੇਮਾਲ ਕਰਕੇ ਇਸ ਤੋਂ ਬਿਜਲੀ, ਬਾਇਓਗੈਸ ਆਦਿ ਪਲਾਂਟ ਸਥਾਪਤ ਕਰਨ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਪਰਾਲੀ ਕਿਸਾਨਾਂ ਲਈ ਆਮਦਨ ਦਾ ਸਾਧਨ ਵੀ ਬਣਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਇੱਟਾਂ ਦੇ ਭੱਠਿਆਂ ਲਈ 20 ਫੀਸਦੀ ਬਾਲਣ ਵਜੋਂ ਪਰਾਲੀ ਦੀ ਵਰਤੋਂ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਤਾਂ ਹੀ ਸਫਲ ਹੋਣਗੀਆਂ ਜੇ ਕੇਂਦਰ ਮੁਆਵਜ਼ਾ ਰਾਸ਼ੀ ਦੇਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Advertisement
ABP Premium

ਵੀਡੀਓਜ਼

Farmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp SanjhaMc Election | ਨਗਰ ਨਿਗਮ ਚੋਣਾਂ 'ਤੋਂ ਪਹਿਲਾਂ'ਆਪ' ਦੇ ਹੋਏ ਟੁਕੜੇ-ਟੁਕੜੇ  |Abp SanjhaKomi insaaf Morcha| ਸਰਕਾਰਾਂ ਖ਼ਿਲਾਫ਼ ਵੱਡਾ ਵਿਰੋਧ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ! |Abp SanjhaBhana sidhu Interview | Khanauri Border ਪਹੁੰਚੇ ਭਾਨਾ ਸਿੱਧੂ ਨੇ CM ਤੇ ਖੜੇ ਕੀਤੇ ਸਵਾਲ |Farmer Protest |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Embed widget