ਪੜਚੋਲ ਕਰੋ

DAP ਤੇ NPK ਖਾਦਾਂ ਦੀ ਕੀਮਤ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਕੇਂਦਰ ਸਰਕਾਰ : ਅਕਾਲੀ ਦਲ

150 ਰੁਪਏ ਪ੍ਰਤੀ ਥੈਲਾ ਡੀ ਏ ਪੀ ਤੇ 100 ਰੁਪਏ ਪ੍ਰਤੀ ਥੈਲਾ ਐਨ ਪੀ ਕੇ ਦੀ ਦਾ ਵਾਧਾ ਤੁਰੰਤ ਵਾਪਸ ਲਵੇ ਕਿਉਂਕਿ ਇਹ ਕਿਸਾਨਾਂ ਦਾ ਲੱਕ ਤੋੜ ਦੇਵੇਗਾ ਤੇ ਉਹਨਾਂ ਨੂੰ ਪਹਿਲਾਂ ਤੋਂ ਚੜ੍ਹੇ ਭਾਰੀ ਕਰਜ਼ੇ ਦੇ ਜਾਲ ਵਿਚ ਹੋਰ ਉਲਝਾ ਦੇਵੇਗਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰ ਸਰਕਾਰ ਡਾਇਮੋਨੀਅਮ ਫੋਸਫੇਟ ਯਾਨੀ ਡੀ ਏ ਪੀ ਖਾਦ ਅਤੇ ਐਨ ਪੀ ਕੇ ਦੀ ਕੀਮਤ ਵਿਚ ਕੀਤਾ ਗਿਆ 150 ਰੁਪਏ ਪ੍ਰਤੀ ਥੈਲਾ ਡੀ ਏ ਪੀ ਤੇ 100 ਰੁਪਏ ਪ੍ਰਤੀ ਥੈਲਾ ਐਨ ਪੀ ਕੇ ਦੀ ਦਾ ਵਾਧਾ ਤੁਰੰਤ ਵਾਪਸ ਲਵੇ ਕਿਉਂਕਿ ਇਹ ਕਿਸਾਨਾਂ ਦਾ ਲੱਕ ਤੋੜ ਦੇਵੇਗਾ ਤੇ ਉਹਨਾਂ ਨੂੰ ਪਹਿਲਾਂ ਤੋਂ ਚੜ੍ਹੇ ਭਾਰੀ ਕਰਜ਼ੇ ਦੇ ਜਾਲ ਵਿਚ ਹੋਰ ਉਲਝਾ ਦੇਵੇਗਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਖੇਤੀਬਾੜੀ ਪਹਿਲਾਂ ਹੀ ਗੈਰ ਲਾਹੇਵੰਦ ਹੋ ਗਈ ਹੈ। ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਨਾਲ ਸੂਬੇ ਦੇ ਕਿਸਾਨਾਂ ’ਤੇ ਹੋਰ ਜ਼ਿਆਦਾ ਭਾਰ ਵਜ਼ਨ ਪੈ ਜਾਵੇਗਾ ਜਦੋਂ ਕਿ ਇਹ ਕਿਸਾਨ ਪਹਿਲਾਂ ਹੀ ਡੀਜ਼ਲ ਦੀ ਕੀਮਤ ਵਿਚ ਵਾਧੇ ਦੀ ਮਾਰ ਝੱਲ ਰਹੇ ਹਨ।

ਉਹਨਾਂ ਕਿਹਾ ਕਿ ਜੇਕਰ ਕੀਮਤਾਂ ਵਿਚ ਵਾਧਾ ਵਾਸਪ ਨਾ ਲਿਆ ਗਿਆ ਤਾਂ ਇਹ ਖੇਤੀਬਾੜੀ ਅਰਥਚਾਰੇ ਨੂੰ ਡੂੰਘੀ ਸੱਟ ਮਾਰੇਗਾ ਤੇ ਇਸ ਨਾਲ ਖੇਤੀਬਾੜੀ ਤਬਾਹ ਹੋ ਜਾਵੇਗੀ।

ਸਰਦਾਰ ਮਲੂਕਾ ਨੇ ਮੰਗ ਕੀਤੀ ਕਿ ਸਰਕਾਰ ਆਪਣੀ ਕੰਪਨੀ ਇਫਕੋ ਨੁੰ ਡੀ ਏ ਪੀ ਤੇ ਐਨ ਪੀ ਕੇ ਖਾਦਾਂ ਦੀਆ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲੈਣ ਦੀ ਹਦਾਇਤ ਕਰੇ। ਉਹਨਾਂ ਕਿਹਾ ਕਿ  ਉਹਨਾਂ ਕਿਹਾ ਕਿ ਜੇਕਰ ਨਾ ਕੀਤਾ ਗਿਆ ਤਾਂ ਫਿਰ ਨਾ ਸਿਰਫ ਕਣਕ, ਝੋਨੇ ਤੇ ਮੱਕੀ ਕਿਸਾਨਾਂ ਦੀ ਆਮਦਨ ਘੱਟ ਜਾਵੇਗੀ ਬਲਕਿ ਇਸ ਨਾਲ ਆਲੂ ਤੇ ਗੰਨਾ ਉਤਪਾਦਕਾਂ ਨੂੰ ਵੀ ਵੱਡੀ ਮਾਰ ਪਵੇਗੀ ਕਿਉਂਕਿ ਉਹ ਡੀ ਏ ਪੀ ਦੀ ਵੱਧ ਵਰਤੋਂ ਕਰਦੇ ਹਨ। ਉਹਨਾਂ ਕਿਹਾ ਕਿ ਆਲੂ ਉਤਪਾਦਕ ਪ੍ਰਤੀ ਏਕੜ 4 ਥੈਲੇ ਡੀ ਏ ਪੀ ਅਤੇ ਗੰਨਾ ਉਤਪਾਦਕ ਤਿੰਨ ਥੈਲੇ ਪ੍ਰਤੀ ਏਕੜ ਡੀ ਏ ਪੀ ਦੀ ਵਰਤੋਂ ਕਰਦੇ ਹਨ।

ਸਰਦਾਰ ਮਲੂਕਾ ਨੇ ਪੰਜਾਬ ਵਿਚ ਖੇਤੀਬਾੜੀ ਨੂੰ ਦਰਪੇਸ਼ ਮੌਜੂਦਾ ਸੰਕਟ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਂਨਾਂ ਨੂੰ ਐਤਕੀਂ ਕਣਕ ਦਾ ਝਾੜ ਘੱਟਣ ਨਾਲ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਮੰਦੇਭਾਗਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਤੋਂ ਕੇਂਦਰੀ ਡਿਜ਼ਾਸਟਰ ਮੈਨੇਜਮੈਂਟ ਫੰਡ ਤਹਿਤ ਕਿਸਾਨਾਂ ਲਈ ਰਾਹਤ ਹਾਸਲ ਕਰਨ ਵਾਸਤੇ ਪਹੁੰਚ ਕਰਨ ਦੀ ਲੋੜ ਵੀ ਨਹੀਂ ਸਮਝੀ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਇਸ ਕਰ ਕੇ ਜ਼ਿਆਦਾ ਹੋਇਆ ਕਿਉਂਕਿ ਫਰਵਰੀ ਵਿਚ ਬਹੁਤ ਜ਼ਿਆਦਾ ਮੀਂਹ ਪੈ ਗਿਆ ਤੇ ਮਾਰਚ ਵਿਚ ਤਾਪਮਾਨ ਬਹੁਤ ਜ਼ਿਆਦਾ ਵੱਧ ਗਿਆ। ਉਹਨਾਂ ਕਿਹਾ ਕਿ ਸੂਬੇ ਵਿਚ ਰਾਹਤ ਦੀ ਕੋਈ ਆਸ ਨਹੀਂ ਦਿਸ ਰਹੀ ਜਿਸ ਕਾਰਨ ਪਿਛਲੇ ਇਕ ਮਹੀਨੇ ਵਿਚ ਹੀ 14 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ ਤੇ ਜੇਕਰ ਮਾਮਲਾ ਤੁਰੰਤ ਨਾ ਨਜਿੱਠਿਆ ਗਿਆ ਤਾਂ ਹਾਲਾਤ ਹੋਰ ਮਾੜੇ ਹੋ ਸਕਦੇ ਹਨ।

ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬਰ ਸਰਕਾਰ ਨੂੰ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਨੁੰ ਪੁਰਾਣੇ ਰੇਟ ’ਤੇ ਡੀ ਏ ਪੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੂੰ ਅੰਨਦਾਤਾ ਪ੍ਰਤੀ ਆਪਣਾ ਫਰਜ਼ ਸਮਝਦਿਆਂ ਡੀਜ਼ਲ ’ਤੇ ਸੂਬੇ ਦੇ ਵੈਟ ਵਿਚ 50 ਫੀਸਦੀ ਕਟੌਤੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਕਿਸਾਨਾਂ ਨੁੰ ਕਣਕ ਦਾ ਝਾੜ ਘੱਟ ਨਿਕਲਣ ’ਤੇ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣਾ ਚਾਹੀਦਾ ਹੈ।

ਸਰਦਾਰ ਮਲੂਕਾ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇਹ ਵੀ ਅਪੀਲ ਕੀਤੀ ਕਿ  ਉਹ ਸੂਬੇ ਦੇ ਸਹਿਕਾਰੀ ਤੇ ਲੈਂਡ ਮਾਰਗੇਜ ਬੈਂਕਾਂ ਵੱਲੋਂ ਕਿਸਾਨਾਂ ਨੂੰ ਕਰਜ਼ੇ ਦੇਣ ਵਿਚ ਅਸਮਰਥ ਹੋਣ ਦਾ ਮਾਮਲਾ ਵੀ ਕੇਂਦਰ ਕੋਲ ਚੁੱਕਣ। ਉਹਨਾਂ ਕਿਹਾ ਕਿ ਨਬਾਰਡ ਇਹਨਾਂ ਬੈਂਕਾਂ ਨੁੰ ਫੰਡ ਜਾਰੀ ਨਹੀਂ ਕਰ ਰਿਹਾ ਜਿਸ ਕਾਰਨ ਬੈਂਕਾਂ ਨੂੰ ਮੁਸ਼ਕਿਲ ਆ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
Embed widget