ਪੜਚੋਲ ਕਰੋ

ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਵਿੱਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ ਕਰ ਰਿਹਾ ਹੈ। ਅਜਿਹੀ ਇੱਕ ਮਾਨਤਾ ਤਹਿਤ, ਪੰਜਾਬ ਨੂੰ ਯੂਨੀਵਰਸਲ ਹੈਲਥ ਕਵਰੇਜ ਦਿਵਸ ਮੌਕੇ ਦਸੰਬਰ-2022 ਲਈ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਸਿਹਤ ਅਤੇ ਤੰਦਰੁਸਤੀ ਕੇਂਦਰ (ਐਚ.ਡਬਲਿਊ.ਸੀਜ਼) ਖੋਲ੍ਹਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ।

ਇਸ ਉਪਲਬਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਸੰਬਰ-2022 ਤੱਕ 2810 ਐਚ.ਡਬਲਿਊ.ਸੀਜ਼ ਖੋਲ੍ਹਣ ਦੇ ਮਿੱਥੇ ਟੀਚੇ ਦੇ ਮੁਕਾਬਲੇ ਪੰਜਾਬ ਨੇ ਸੂਬੇ ਵਿੱਚ 2989 ਐਚ.ਡਬਲਿਊ.ਸੀਜ਼ ਨੂੰ ਸਫਲਤਾਪੂਰਵਕ ਕਾਰਜਸ਼ੀਲ ਕੀਤਾ ਹੈ। ਇਹ ਸੂਬੇ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਵੱਡਾ ਕਦਮ ਹੈ ਅਤੇ ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦਾ ਹੈ।

ਐਚ.ਡਬਲਿਊ.ਸੀਜ਼ ਦੇ ਕੰਮਕਾਜ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਇਹ ਸੈਂਟਰ ਮੁੱਢਲੀ ਅਤੇ ਰੋਕਥਾਮ ਵਾਲੀਆਂ ਸਿਹਤ ਦੇਖਭਾਲ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸੈਂਟਰ ਲਗਭਗ 5000 ਦੀ ਆਬਾਦੀ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਇਸ ਸੈਂਟਰ ਵਿੱਚ ਇੱਕ ਕਮਿਊਨਿਟੀ ਹੈਲਥ ਅਫਸਰ, ਇੱਕ ਏ.ਐਨ.ਐਮ., ਇੱਕ ਹੈਲਥ ਵਰਕਰ ਅਤੇ ਆਸ਼ਾ ਵਰਕਰ ਸੇਵਾਵਾਂ ਪ੍ਰਦਾਨ ਕਰਦੇ ਹਨ। ਇੰਟਰਨੈਟ ਸਹੂਲਤ ਨਾਲ ਲੈਸ ਇਹ ਸੈਂਟਰ ਜਨਤਾ ਲਈ ਟੈਲੀਮੇਡੀਸਨ ਨੋਡਲ ਪੁਆਇੰਟ ਵਜੋਂ ਵੀ ਕੰਮ ਕਰਦੇ ਹਨ। ਇਸ ਸੈਂਟਰ ਦੇ ਅਧਿਕਾਰ ਖੇਤਰ ਵਿੱਚ ਰਹਿੰਦੇ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਸੂਚੀਬੱਧ ਕੀਤਾ ਜਾਂਦਾ ਹੈ ਅਤੇ ਕਿਸੇ ਗੈਰ ਸੰਚਾਰੀ ਬਿਮਾਰੀ ਦੀ ਪਛਾਣ ਲਈ ਨਜ਼ਦੀਕੀ ਉੱਚ ਸਿਹਤ ਸੰਥਥਾ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾਂਦੀ ਹੈ।

ਮੰਤਰੀ ਨੇ ਇਸ ਉਪਲਬਧੀ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget