(Source: ECI/ABP News)
Punjab News: 'ਪੰਜਾਬ ਨੂੰ ਗੋਡਿਆਂ 'ਤੇ ਲਿਆਉਣ ਲਈ ਭਾਜਪਾ ਜਾਣਬੁੱਝ ਕੇ ਕੱਢਦੀ ਰਹਿੰਦੀ ਹੈ ਨਵੇ ਤਰੀਕੇ, .....ਹੁਣ PM ਮੋਦੀ ਦੇ ਪੈਰ ਫੜ੍ਹ ਲਈਏ ?'
ਦਰਅਸਲ, ਭਾਜਪਾ ਨੇ ਅਜਿਹਾ ਜਾਣਬੁੱਝ ਕੇ ਬਦਲਾ ਲੈਣ ਅਤੇ ਪੰਜਾਬ ਦੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਪ੍ਰੇਸ਼ਾਨ ਕਰਨ ਲਈ ਕੀਤਾ ਹੈ। ਇਹ ਉਸ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਵਾਲਾ ਵਤੀਰਾ ਦਰਸਾਉਂਦਾ ਹੈ।

Punjab News: ਆਮ ਆਦਮੀ ਪਾਰਟੀ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਸਪਲਾਈ ਮੰਤਰਾਲੇ ਦੀ ਇਹ ਰੁਟੀਨ ਪ੍ਰਕਿਰਿਆ ਹੈ ਕਿ ਐਫਸੀਆਈ ਹਰ ਸਾਲ ਮੰਡੀਆਂ ਵਿੱਚ ਅਨਾਜ ਆਉਣ ਤੋਂ ਪਹਿਲਾਂ ਆਪਣੇ ਗੁਦਾਮਾਂ ਵਿੱਚੋਂ ਪੁਰਾਣਾ ਅਨਾਜ ਚੁੱਕ ਲੈਂਦੀ ਹੈ ਤਾਂ ਜੋ ਅਨਾਜ ਦੀ ਢੋਆ-ਢੁਆਈ ਲਈ ਥਾਂ ਖਾਲੀ ਰਹੇ। ਇਹ ਕੰਮ ਸਿਰਫ਼ ਇੱਕ-ਦੋ ਸਾਲਾਂ ਤੋਂ ਨਹੀਂ ਚੱਲ ਰਿਹਾ, ਸਗੋਂ ਦਹਾਕਿਆਂ ਤੋਂ ਇਹੀ ਸਿਲਸਿਲਾ ਚੱਲ ਰਿਹਾ ਹੈ।
ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਇਸ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਜਾਣਬੁੱਝ ਕੇ ਗੁਦਾਮ ਖਾਲੀ ਨਹੀਂ ਕਰਵਾਏ। ਹੁਣ ਜਦੋਂ ਵਿਵਾਦ ਵਧ ਗਿਆ ਹੈ ਤੇ ਕੇਂਦਰ ਸਰਕਾਰ ਫਸਦੀ ਜਾ ਰਹੀ ਹੈ ਤਾਂ ਇਹ ਆਪਣੇ ਮੰਤਰੀ ਰਵਨੀਤ ਬਿੱਟੂ ਰਾਹੀਂ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਭਾਜਪਾ ਨੇ ਜਾਣਬੁੱਝ ਕੇ ਇਹ ਵਿਵਾਦ ਖੜ੍ਹਾ ਕੀਤਾ ਹੈ।
ਕੰਗ ਨੇ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਆਗੂ ਕਹਿ ਰਹੇ ਹਨ ਕਿ ਮੁੱਖ ਮੰਤਰੀ ਖੁਦ ਦਿੱਲੀ ਜਾ ਕੇ ਮਾਮਲਾ ਹੱਲ ਕਿਉਂ ਨਹੀਂ ਕਰ ਰਹੇ, ਕੀ ਭਾਜਪਾ ਚਾਹੁੰਦੀ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਗੋਦਾਮ ਖਾਲੀ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਪੈਰ ਫੜੇ? ਜੇਕਰ ਉਹ ਇਹੀ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਖੁੱਲ੍ਹ ਕੇ ਕਹਿਣਾ ਚਾਹੀਦਾ ਹੈ ਕਿ ਜਦੋਂ ਮੁੱਖ ਮੰਤਰੀ ਪ੍ਰਧਾਨ ਮੰਤਰੀ ਦੇ ਪੈਰ ਫੜ ਕੇ ਬੇਨਤੀ ਕਰਨਗੇ ਤਾਂ ਹੀ ਮਾਮਲਾ ਹੱਲ ਹੋਵੇਗਾ।
ਦਰਅਸਲ, ਭਾਜਪਾ ਨੇ ਅਜਿਹਾ ਜਾਣਬੁੱਝ ਕੇ ਬਦਲਾ ਲੈਣ ਅਤੇ ਪੰਜਾਬ ਦੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਪ੍ਰੇਸ਼ਾਨ ਕਰਨ ਲਈ ਕੀਤਾ ਹੈ। ਇਹ ਉਸ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਵਾਲਾ ਵਤੀਰਾ ਦਰਸਾਉਂਦਾ ਹੈ।
ਕੰਗ ਨੇ ਕਿਹਾ ਕਿ ਮਾਰਚ ਮਹੀਨੇ ਤੋਂ ਪੰਜਾਬ ਦਾ ਖੁਰਾਕ ਸਪਲਾਈ ਵਿਭਾਗ ਐਫਸੀਆਈ ਅਤੇ ਕੇਂਦਰੀ ਮੰਤਰਾਲੇ ਨੂੰ ਪੱਤਰ ਲਿਖ ਰਿਹਾ ਸੀ ਅਨਾਜ ਖਾਲੀ ਕਰਨ ਦੀ ਅਪੀਲ ਕਰ ਰਿਹਾ ਸੀ, ਪਰ ਕੇਂਦਰ ਸਰਕਾਰ 9 ਮਹੀਨੇ ਕੁੰਭਕਰਨ ਵਾਂਗ ਸੁੱਤੀ ਰਹੀ। ਮਿਤੀਆਂ ਦੇ ਨਾਲ ਕੰਗ ਨੇ ਦਸਿਆ ਕਿ ਪੰਜਾਬ ਦੇ ਖੁਰਾਕ ਸਪਲਾਈ ਵਿਭਾਗ ਨੇ ਪਹਿਲਾਂ 5 ਮਾਰਚ, ਫਿਰ 11 ਮਾਰਚ, 13 ਮਾਰਚ, 19 ਮਾਰਚ ਅਤੇ 22 ਮਾਰਚ ਨੂੰ ਐਫਸੀਆਈ ਨੂੰ ਪੱਤਰ ਲਿਖਿਆ ਸੀ। ਜੂਨ ਵਿੱਚ ਦੋ ਵਾਰ 14 ਤੇ 27 ਤਰੀਕ ਨੂੰ ਪੱਤਰ ਲਿਖੀਆ। 3 ਸਤੰਬਰ ਨੂੰ ਵੀ ਲਿਖਿਆ ਸੀ।
ਅਧਿਕਾਰੀਆਂ ਵਿਚਾਲੇ ਹੋਏ ਪੱਤਰ ਵਿਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ 25 ਸਤੰਬਰ ਨੂੰ ਫੋਨ 'ਤੇ ਗੱਲ ਕੀਤੀ ਅਤੇ 30 ਸਤੰਬਰ ਨੂੰ ਦਿੱਲੀ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ। ਹੁਣ ਭਾਜਪਾ ਵਾਲੇ ਦੱਸਣ ਕਿ ਉਹ ਹੋਰ ਕਿਸ ਨੂੰ ਮਿਲਣ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
