ਪੜਚੋਲ ਕਰੋ
Advertisement
ਕੇਂਦਰ ਸਰਕਾਰ ਦਾ ਪੰਜਾਬ ਨੂੰ ਮੁੜ ਵੱਡਾ ਝਟਕਾ, ਨਹੀਂ ਮੰਨੀ ਕੈਪਟਨ ਦੀ ਅਪੀਲ
ਪੰਜਾਬ ਵਿਚ ਮਾਲ ਦੀਆਂ ਰੇਲ ਗੱਡੀਆਂ ਦੀ ਆਮਦ ਨਾ ਹੋਣ ਕਰਕੇ ਬਾਰਦਾਨਾ ਵੀ ਨਹੀਂ ਆ ਰਿਹਾ ਜੋ ਮੰਡੀਆਂ ਵਿੱਚ ਆਵਾਜਾਈ ਦੇ ਕੰਮ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਨਵੀਂ ਦਿੱਲੀ: ਪੰਜਾਬ ‘ਚ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਰੇਲਵੇ ਟ੍ਰੈਕਾਂ ‘ਤੇ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ। ਆਪਣੀ ਲੜਾਈ ‘ਚ ਨਾ ਕਿਸਾਨ ਸਰਕਾਰ ਅੱਗੇ ਝੁੱਕਣ ਨੂੰ ਤਿਆਰ ਹੈ ਤੇ ਨਾ ਹੀ ਕੇਂਦਰ ਕੋਈ ਗੱਲ ਮੰਨਣ ਨੂੰ ਤਿਆਰ ਹੈ।
ਅਜਿਹੇ ‘ਚ ਹੁਣ ਖ਼ਬਰ ਆਈ ਹੈ ਕਿ ਰੇਲ ਮੰਤਰਾਲੇ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣ ਦੀ ਮੰਗ ਰੱਦ ਕਰਦਿਆਂ ਸੂਬਾ ਸਰਕਾਰ ਨੂੰ ਫਿਰ ਝਟਕਾ ਦਿੱਤਾ ਹੈ। ਮੰਤਰਾਲੇ ਨੇ ਮਾਲ ਟ੍ਰੇਨਾਂ ਦੇ ਸੰਚਾਲਨ 'ਤੇ ਪਾਬੰਦੀ 7 ਨਵੰਬਰ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀ 2 ਨਵੰਬਰ ਤੱਕ ਸੀ।
ਦੱਸ ਦਈਏ ਕਿ ਪੰਜਾਬ ਵਿਚ ਮਾਲ ਦੀਆਂ ਰੇਲ ਗੱਡੀਆਂ ਦੀ ਆਮਦ ਨਾ ਹੋਣ ਕਰਕੇ ਬਾਰਦਾਨਾ ਵੀ ਨਹੀਂ ਆ ਰਿਹਾ ਜੋ ਮੰਡੀਆਂ ਵਿੱਚ ਆਵਾਜਾਈ ਦੇ ਕੰਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਸਬੰਧ ਵਿੱਚ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਨੂੰ ਪੱਤਰ ਲਿਖਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement