ਨਵੀਂ ਦਿੱਲੀ: ਪੰਜਾਬ ‘ਚ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਰੇਲਵੇ ਟ੍ਰੈਕਾਂ ‘ਤੇ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ। ਆਪਣੀ ਲੜਾਈ ‘ਚ ਨਾ ਕਿਸਾਨ ਸਰਕਾਰ ਅੱਗੇ ਝੁੱਕਣ ਨੂੰ ਤਿਆਰ ਹੈ ਤੇ ਨਾ ਹੀ ਕੇਂਦਰ ਕੋਈ ਗੱਲ ਮੰਨਣ ਨੂੰ ਤਿਆਰ ਹੈ।


ਅਜਿਹੇ ‘ਚ ਹੁਣ ਖ਼ਬਰ ਆਈ ਹੈ ਕਿ ਰੇਲ ਮੰਤਰਾਲੇ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣ ਦੀ ਮੰਗ ਰੱਦ ਕਰਦਿਆਂ ਸੂਬਾ ਸਰਕਾਰ ਨੂੰ ਫਿਰ ਝਟਕਾ ਦਿੱਤਾ ਹੈ। ਮੰਤਰਾਲੇ ਨੇ ਮਾਲ ਟ੍ਰੇਨਾਂ ਦੇ ਸੰਚਾਲਨ 'ਤੇ ਪਾਬੰਦੀ 7 ਨਵੰਬਰ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀ 2 ਨਵੰਬਰ ਤੱਕ ਸੀ।

ਦੱਸ ਦਈਏ ਕਿ ਪੰਜਾਬ ਵਿਚ ਮਾਲ ਦੀਆਂ ਰੇਲ ਗੱਡੀਆਂ ਦੀ ਆਮਦ ਨਾ ਹੋਣ ਕਰਕੇ ਬਾਰਦਾਨਾ ਵੀ ਨਹੀਂ ਆ ਰਿਹਾ ਜੋ ਮੰਡੀਆਂ ਵਿੱਚ ਆਵਾਜਾਈ ਦੇ ਕੰਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਸਬੰਧ ਵਿੱਚ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਨੂੰ ਪੱਤਰ ਲਿਖਿਆ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904