ਪੜਚੋਲ ਕਰੋ
Advertisement
ਪੰਜਾਬ 'ਚ ਗੈਂਗ ਵਾਰ ਦਾ ਖਦਸ਼ਾ , ਕੇਂਦਰੀ ਖੁਫੀਆ ਏਜੰਸੀ ਨੇ ਪੰਜਾਬ ਪੁਲਿਸ ਨੂੰ ਫ਼ਿਰ ਭੇਜਿਆ ਅਲਰਟ , ਬੰਬੀਹਾ ਗੈਂਗ ਲਾਰੈਂਸ ਤੇ ਜੱਗੂ ਨੂੰ ਕਰ ਸਕਦੈ ਟਾਰਗੇਟ
ਪੰਜਾਬ ਵਿੱਚ ਗੈਂਗਸਟਰ ਕੋਈ ਵੀ ਵੱਡੀ ਵਾਰਦਾਤ ਕਰ ਸਕਦੇ ਹਨ। ਕੇਂਦਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਭੇਜੇ ਇਕ ਇਨਪੁਟ ਵਿਚ ਖਦਸ਼ਾ ਪ੍ਰਗਟਾਇਆ ਹੈ ਕਿ ਪੰਜਾਬ ਵਿੱਚ ਬੰਬੀਹਾ ਗੈਂਗ ਅਤੇ ਲਾਰੈਂਸ ਗੈਂਗ ਕਿਸੇ ਵੀ ਸਮੇਂ ਆਪਸ ਵਿੱਚ ਭਿੜ ਸਕਦੇ ਹਨ।
ਚੰਡੀਗੜ੍ਹ : ਪੰਜਾਬ ਵਿੱਚ ਗੈਂਗਸਟਰ ਕੋਈ ਵੀ ਵੱਡੀ ਵਾਰਦਾਤ ਕਰ ਸਕਦੇ ਹਨ। ਕੇਂਦਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਭੇਜੇ ਇਕ ਇਨਪੁਟ ਵਿਚ ਖਦਸ਼ਾ ਪ੍ਰਗਟਾਇਆ ਹੈ ਕਿ ਪੰਜਾਬ ਵਿੱਚ ਬੰਬੀਹਾ ਗੈਂਗ ਅਤੇ ਲਾਰੈਂਸ ਗੈਂਗ ਕਿਸੇ ਵੀ ਸਮੇਂ ਆਪਸ ਵਿੱਚ ਭਿੜ ਸਕਦੇ ਹਨ। ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਬੰਬੀਹਾ ਗੈਂਗ ਵੱਲੋਂ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ NIA ਵੱਲੋਂ ਪੰਜਾਬ ਪੁਲਿਸ ਨੂੰ ਭੇਜਿਆ ਗਿਆ ਇਹ ਤੀਜਾ ਇਨਪੁਟ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਵੀ ਅਲਰਟ ਹੋ ਗਈ ਹੈ। ਸੂਤਰਾਂ ਅਨੁਸਾਰ ਇਸ ਇਨਪੁੱਟ ਵਿੱਚ ਕਿਹਾ ਗਿਆ ਹੈ ਕਿ ਬੰਬੀਹਾ ਗੈਂਗ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ, ਜਿਸ ਲਈ ਪੰਜਾਬ ਪੁਲੀਸ ਨੂੰ ਚੌਕਸ ਰਹਿਣਾ ਚਾਹੀਦਾ ਹੈ।
ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਹਿਮਾਚਲ ਦੀ ਨਾਲਾਗੜ੍ਹ ਅਦਾਲਤ 'ਚ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਜਿਸ ਵਿੱਚ ਕੌਸ਼ਲ ਚੌਧਰੀ ਨੇ ਲਿਖਿਆ ਸੀ ਕਿ ਨਾਲਾਗੜ੍ਹ ਦੀ ਅਦਾਲਤ ਵਿੱਚ ਗੋਲੀਬਾਰੀ ਲਾਰੈਂਸ ਗੈਂਗ ਵੱਲੋਂ ਨਹੀਂ ਬਲਕਿ ਬੰਬੀਹਾ ਗੈਂਗ ਵੱਲੋਂ ਕੀਤੀ ਗਈ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਉਹ ਸ਼ੂਟਰ ਸੰਨੀ ਲੈਫਟੀ ਨੂੰ ਛੁਡਵਾਉਣ ਗਏ ਸੀ। ਬੰਬੀਹਾ ਗੈਂਗ ਦੇ 6 ਲੋਕਾਂ ਨੂੰ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੇ ਕਾਬੂ ਕੀਤਾ ਹੈ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਬੰਬੀਹਾ ਗੈਂਗ ਨੇ ਪੇਸ਼ੀ ਦੇ ਸਮੇਂ ਪੁਲਿਸ ਕਸਟੱਡੀ ਵਿੱਚ ਲਾਰੈਂਸ ਅਤੇ ਜੱਗੂ ਨੂੰ ਟਾਰਗੇਟ ਕਰਨਾ ਹੈ।
ਇਸ ਤੋਂ ਬਾਅਦ ਪੰਜਾਬ ਪੁਲਿਸ ਹੁਣ ਅਲਰਟ ਮੋਡ 'ਤੇ ਆ ਗਈ ਹੈ। ਏਜੰਸੀਆਂ ਨੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਇਨਪੁਟ ਦੇ ਕੇ ਚੌਕਸ ਰਹਿਣ ਲਈ ਕਿਹਾ ਹੈ। ਇਨਪੁੱਟ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੂੰ ਚੌਕਸ ਰਹਿਣਾ ਚਾਹੀਦਾ ਹੈ, ਕਿਉਂਕਿ ਬੰਬੀਹਾ ਗੈਂਗ ਕਿਸੇ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ। ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਜੇਕਰ ਗੈਂਗਸਟਰਾਂ ਦੇ ਪੱਖ ਤੋਂ ਕੋਈ ਵੱਡੀ ਵਾਰਦਾਤ ਹੁੰਦੀ ਹੈ ਤਾਂ ਇਸ ਨਾਲ ਸੂਬੇ 'ਚ ਗੈਂਗ ਵਾਰ ਦੀ ਸਥਿਤੀ ਵੀ ਬਣ ਸਕਦੀ ਹੈ।
ਦੱਸ ਦੇਈਏ ਕਿ ਬੰਬੀਹਾ ਗਰੁੱਪ ਲਗਾਤਾਰ ਸੋਸ਼ਲ ਮੀਡੀਆ 'ਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਦਾਅਵਾ ਕਰ ਰਿਹਾ ਹੈ, ਜਦੋਂ ਪੁਲਸ ਉਸ ਨੂੰ ਅਦਾਲਤ 'ਚ ਪੇਸ਼ ਕਰਨ ਲਈ ਲੈ ਕੇ ਜਾਵੇਗੀ। ਇਸ ਦੇ ਨਾਲ ਹੀ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਵੀ ਈ-ਮੇਲ ਰਾਹੀਂ ਧਮਕੀਆਂ ਮਿਲ ਚੁੱਕੀਆਂ ਹਨ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਸੀ। ਉਸ ਦਾ ਦੋਸ਼ ਹੈ ਕਿ ਉਸ ਦੇ ਇਸ਼ਾਰੇ 'ਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ। ਇਸ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ, ਲਿਪਿਨ ਨਹਿਰਾ, ਅਨਮੋਲ, ਸਚਿਨ ਥਾਪਨ ਵਰਗੇ ਕਈ ਗੈਂਗਸਟਰ ਸ਼ਾਮਲ ਹਨ। ਇਨ੍ਹਾਂ ਵਿੱਚੋਂ ਪੁਲੀਸ ਨੇ 24 ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement