Bathinda News : ਕੇਂਦਰੀ ਜੇਲ੍ਹ ਬਠਿੰਡਾ (Central Jail Bathinda) ਇੱਕ ਵਾਰ ਫ਼ਿਰ ਚਰਚਾ 'ਚ ਆ ਗਈ ਹੈ। ਕੇਂਦਰੀ ਜੇਲ੍ਹ ਬਠਿੰਡਾ ਵਿੱਚ ਇੱਕ ਕੈਦੀ ਨੇ ਜੇਲ੍ਹ ਵਾਰਡਨ ਨਾਲ ਝੜਪ ਦੌਰਾਨ ਉਸਦੀ ਵਰਦੀ ਫਾੜਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਕੈਦੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸਹਾਇਕ ਸੁਪਰਡੈਂਟ ਸ਼ਿਵ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਵਾਸੀ ਭਵਾਨੀਗੜ੍ਹ ਜੇਲ੍ਹ ਵਿਚ ਬੰਦ ਹੈ। ਬੀਤੇ ਦਿਨੀਂ ਉਕਤ ਕੈਦੀ ਨੂੰ ਸਮਾਂ ਖ਼ਤਮ ਹੋਣ ਤੋਂ ਬਾਅਦ ਬੰਦੀ ਕਰਵਾਉਣ ਲਈ ਕਿਹਾ ਤਾਂ ਉਸ ਨੇ ਬੰਦੀ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ ਅਤੇ ਜੇਲ੍ਹ ਵਾਰਡਨ ਜਸਵਿੰਦਰ ਸਿੰਘ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।
ਸਹਾਇਕ ਜੇਲ੍ਹ ਸੁਪਰਡੈਂਟ ਸ਼ਿਵ ਕੁਮਾਰ ਨੇ ਕੈਂਟ ਥਾਣੇ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਵਾਰਡਨ ਜਸਵਿੰਦਰ ਸਿੰਘ ਸਾਰੇ ਕੈਦੀਆਂ ਨੂੰ ਬੰਦ ਕਰ ਰਿਹਾ ਸੀ। ਇਸ ਦੌਰਾਨ ਵਾਰਡਨ ਵੱਲੋਂ ਕੈਦੀ ਨੂੰ ਬੰਦ ਕਰਨ ਦੀ ਕੋਸ਼ਿਸ ਕੀਤੀ ਤਾਂ ਮੁਲਜ਼ਮ ਨੇ ਉਸਦੀ ਵਰਦੀ ਪਾੜ ਦਿੱਤੀ। ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਗੈਂਗਸਟਰ ਹੈਰੀ ਚੱਠਾ ਤੇ ਲਾਟ ਜੋਲ ਦੇ ਕਹਿਣ ’ਤੇ ਔਰਤ ਕੋਲੋਂ ਮੰਗੀ 5 ਕਰੋੜ ਦੀ ਫਿਰੌਤੀ, ਮੁਲਜ਼ਮ ਨੇ ਖੋਲ੍ਹੇ ਰਾਜ਼
ਦੱਸ ਦੇਈਏ ਕਿ ਕੈਦੀ ਜਸਪ੍ਰੀਤ ਸਿੰਘ ਨੇ ਅੰਦਰ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਜੇਲ੍ਹ ਵਾਰਡਨ ਨਾਲ ਉਲਝ ਗਿਆ। ਇਸ ਦੌਰਾਨ ਉਸ ਨੇ ਹੈੱਡ ਵਾਰਡਨ ਜਸਵਿੰਦਰ ਸਿੰਘ ਦੀ ਵਰਦੀ ਫਾੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਉਕਤ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।