ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਵਿਦੇਸ਼ ਦੌਰੇ ਲਈ ਮਨਜ਼ੂਰੀ ਨਹੀਂ ਮਿਲੀ। ਵਿਦੇਸ਼ ਮੰਤਰਾਲੇ (MEA) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ UK ਦੌਰੇ ਲਈ ਕਲੀਅਰੈਂਸ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ CM ਮਾਨ 25 ਮੈਂਬਰੀ ਵਫ਼ਦ ਨਾਲ UK ਅਤੇ ਇਜ਼ਰਾਈਲ ਜਾਣ ਵਾਲੇ ਸਨ।

Continues below advertisement

ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਾ ਸੀ

ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਵਸਦੇ ਉਦਯੋਗਪਤੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਾ ਸੀ। ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਇਨਵੈਸਟਰ ਸਮਿਟ ਵੀ ਕਰਵਾਈ ਜਾਣੀ ਹੈ, ਜਿਸ ਲਈ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਸੀ।

Continues below advertisement

ਦੱਸ ਦਈਏ ਸਾਲ 2024 ਵਿੱਚ ਵੀ CM ਭਗਵੰਤ ਮਾਨ ਨੂੰ ਵਿਦੇਸ਼ ਜਾਣ ਦੀ ਪਰਮਿਸ਼ਨ ਨਹੀਂ ਮਿਲੀ ਸੀ। ਉਸ ਸਮੇਂ 2024 ਦੇ ਪੈਰਿਸ ਓਲੰਪਿਕ ਦੌਰਾਨ ਜਾਣ ਲਈ ਇਜਾਜ਼ਤ ਮੰਗੀ ਗਈ ਸੀ, ਪਰ MEA ਵੱਲੋਂ ਕਲੀਅਰੈਂਸ ਨਹੀਂ ਦਿੱਤੀ ਗਈ ਸੀ। ਕੇਂਦਰ ਵੱਲੋਂ ਦੱਸਿਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਭਗਵੰਤ ਮਾਨ ਦੇ ਵਿਦੇਸ਼ ਦੌਰੇ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।

ਇਕ ਵਾਰ ਫਿਰ ਵਿਦੇਸ਼ ਦੌਰੇ ਦੀ ਮਨਜ਼ੂਰੀ ਨਾ ਮਿਲਣ ਨਾਲ ਪੰਜਾਬ ਸਰਕਾਰ ਦੀ ਵਿਦੇਸ਼ੀ ਨਿਵੇਸ਼ ਸੰਬੰਧੀ ਯੋਜਨਾਵਾਂ ’ਤੇ ਸਵਾਲ ਖੜੇ ਹੋ ਰਹੇ ਹਨ, ਜਦਕਿ ਸਰਕਾਰ ਵੱਲੋਂ ਇਨਵੈਸਟਰ ਸਮਿਟ ਦੀ ਤਿਆਰੀ ਜਾਰੀ ਦੱਸੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।