ਪੜਚੋਲ ਕਰੋ
Advertisement
Agriculture Act: ਕੈਪਟਨ ਦੀ ਮੋਦੀ ਸਰਕਾਰ ਨੂੰ ਲਲਕਾਰ, ਅਸਤੀਫਾ ਜੇਬ 'ਚ, ਚਾਹੇ ਸਰਕਾਰ ਬਰਖਾਸਤ ਕਰ ਦਿਓ
Punjab Vidhan Sabha: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਸਬੰਧੀ ਕੇਂਦਰ ਨੂੰ ਤਿੰਨ ਪੱਤਰ ਵੀ ਲਿਖੇ ਹਨ। ਕੈਪਟਨ ਨੇ ਕਿਹਾ ਕਿ ਖੇਤੀ ਨਾਲ ਸਬੰਧਤ ਇਹ ਬਹੁਤ ਗੰਭੀਰ ਮੁੱਦਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਬਿੱਲ ਪੇਸ਼ ਕਰ ਦਿੱਤੇ ਹਨ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਬਿੱਲ ਪੇਸ਼ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਕਿਸਾਨੀ ਨਾਲ ਖੜ੍ਹੀਏ। ਅਸੀਂ ਇਸ ਲਈ ਲੜਾਂਗੇ। ਉਨ੍ਹਾਂ ਕਿਹਾ ਕਿ ਮੈਂ ਜ਼ਿੰਦਗੀ ਵਿੱਚ ਬਹੁਤ ਕੁਝ ਦੇਖਿਆ ਹੈ। ਉਨ੍ਹਾਂ ਕੇਂਦਰ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਇਆ ਤਾਂ ਉਹ ਅਸਤੀਫ਼ਾ ਦੇਣ ਵਿੱਚ ਵੀ ਝਿਜਕਣਗੇ ਨਹੀਂ, ਇਹ ਮੇਰੀ ਜੇਬ ਵਿੱਚ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਚਾਹੇ ਤਾਂ ਉਨ੍ਹਾਂ ਦੀ ਸਰਕਾਰ ਨੂੰ ਬਰਖਾਸਤ ਕਰ ਦੇਵੇ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਸਬੰਧੀ ਕੇਂਦਰ ਨੂੰ ਤਿੰਨ ਪੱਤਰ ਵੀ ਲਿਖੇ ਹਨ। ਕੈਪਟਨ ਨੇ ਕਿਹਾ ਕਿ ਖੇਤੀ ਨਾਲ ਸਬੰਧਤ ਇਹ ਬਹੁਤ ਗੰਭੀਰ ਮੁੱਦਾ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਬਾਰੇ ਬਹੁਤ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਬੀਤੇ ਦਿਨ ਦਰਸਾਇਆ ਰਵੱਈਆ ਗਲਤ ਸੀ ਤੇ ਕਿਸਾਨੀ ਦੇ ਮੁੱਦੇ 'ਤੇ ਸਾਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਕੈਪਟਨ ਨੇ ਕਿਹਾ ਕਿ ਇਹ ਮੁੱਦਾ ਇੱਥੇ ਖ਼ਤਮ ਹੋਣ ਵਾਲਾ ਨਹੀਂ।
AAP ਦਾ CM 'ਤੇ ਗੰਭੀਰ ਇਲਜ਼ਾਮ, ਕੈਪਟਨ BJP ਤੋਂ ਡਰ ਰਹੇ | AAP | Vidhan Sabha
ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼ ਕਰਦਿਆਂ ਕੈਪਟਨ ਨੇ ਕਿਹਾ ਕਿ ਅਦਾਲਤਾਂ ਵਿੱਚ ਵੀ ਅੱਗੇ ਲੜਨ ਲਈ ਇਹ ਇੱਕ ਮਜ਼ਬੂਤ ਪਲੇਟਫਾਰਮ ਬਣ ਜਾਵੇਗਾ। ਕੈਪਟਨ ਨੇ ਕਿਹਾ ਕਿ ਅਸੀਂ ਲੰਮੇ ਸਮੇਂ ਤੋਂ ਵਿਚਾਰ ਵਟਾਂਦਰੇ ਕੀਤੇ ਹਨ, ਡਰਾਫਟ ਆਦਿ ਬਣਾਏ ਹਨ, ਜਿਸ ਵਿੱਚ ਸਮਾਂ ਲੱਗਦਾ ਹੈ। ਮੈਂ ਅਧਿਕਾਰਤ ਹੱਲ ਕੱਢਣਾ ਚਾਹੁੰਦਾ ਹਾਂ। ਸੀਐਮ ਵੱਲੋਂ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੁਆਰਾ ਬਣਾਏ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜਿਸ 'ਚ ਐਮਐਸਪੀ ਪ੍ਰਣਾਲੀ ਤੇ ਸਰਕਾਰੀ ਖਰੀਦ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਗਈ।
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਤਿੰਨ ਨਵੇਂ ਬਿੱਲ ਪੇਸ਼ ਕੀਤੇ ਹਨ-
" ਅਸੀਂ ਫਿਰ ਤੋਂ ਯੂਨੀਅਨ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਨਵੇਂ ਆਰਡੀਨੈਂਸ ਲਿਆਉਣ ਲਈ ਆਖਦੇ ਹਾਂ ਜੋ ਐਮਐਸਪੀ ਤੇ ਖੇਤੀ ਕਾਨੂੰਨਾਂ ਨੂੰ ਯਕੀਨੀ ਬਣਾਉਣ। "
-ਰਾਣਾ ਕੇਪੀ ਸਿੰਘ, ਸਪੀਕਰ
- ਮੁੱਖ ਮੰਤਰੀ ਨੇ ਫਾਰਮਰਜ਼ ਪ੍ਰੋਡਕਟ ਟ੍ਰੇਡ ਐਂਡ ਕਾਮਰਸ (ਤਰੱਕੀ ਤੇ ਸਹੂਲਤ) ਵਿਸ਼ੇਸ਼ ਪ੍ਰਾਵਧਾਨਾਂ ਤੇ ਪੰਜਾਬ ਐਬੈਂਡਮੈਂਟ ਬਿਲ, 2020 ਪੇਸ਼ ਕੀਤਾ।
- ਮੁੱਖ ਮੰਤਰੀ ਨੇ ਫਰਮਾਂ (ਸ਼ਕਤੀ ਤੇ ਸੁਰੱਖਿਆ) ਕੀਮਤਾਂ ਦਾ ਭਰੋਸਾ ਤੇ ਫਰਮ ਸਰਵਿਸਿਜ਼ (ਖਾਸ ਪ੍ਰਾਵਧਾਨ ਤੇ ਪੰਜਾਬ ਐਬੈਂਡਮੈਂਟ) ਬਿੱਲ, 2020 ਪੇਸ਼ ਕੀਤਾ।
- ਮੁੱਖ ਮੰਤਰੀ ਨੇ ਅਸੈਂਸ਼ੀਅਲ ਕਮੋਡਿਟੀਜ਼ (ਵਿਸ਼ੇਸ਼ ਪ੍ਰਾਵੈਸਨਜ਼ ਤੇ ਪੰਜਾਬ ਐਬੈਂਡਮੈਂਟ) ਬਿੱਲ, 2020 ਪੇਸ਼ ਕੀਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement