ਚੰਡੀਗੜ੍ਹ: ਕਿਸਾਨ ਅੰਦੋਲਨ ਸੰਬਧੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਸੱਦਾ ਭੇਜਿਆ ਹੈ।ਚਿੱਠੀ ਵਿੱਚ 13 ਨਵੰਬਰ 2020 ਨੂੰ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਤੋਮਰ ਅਤੇ ਰੇਲ ਮੰਤਰੀ ਪਿਉਸ਼ ਗੋਇਲ ਨੇ ਕਿਸਾਨ ਜਥੇਬੰਦੀਆ ਨੂੰ ਖੇਤੀ ਕਾਨੂੰਨਾਂ ਅਤੇ ਰੇਲ ਸੇਵਾ ਬਹਾਲੀ ਤੇ ਗੱਲਬਾਤ ਲਈ ਦਿੱਲੀ ਦੇ ਵਿਗਿਆਨ ਭਵਨ 'ਚ ਸੱਦਾ ਦਿੱਤਾ ਹੈ।
ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਤੇ ਪਿਛਲੇ ਡੇਢ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਮਾਮਲੇ ਦਾ ਹੱਲ ਕੱਢਣ ਲਈ ਹੁਣ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ।ਇਸ ਤੋਂ ਪਹਿਲਾਂ ਵੀ 14 ਅਕਤੂਬਰ ਨੂੰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਦਿੱਲੀ ਸੱਦਿਆ ਸੀ ਪਰ ਉਸ ਮੀਟਿੰਗ ਦੌਰਾਨ ਕਿਸੇ ਵੀ ਮੰਤਰੀ ਦੇ ਮੌਜੂਦ ਨਾ ਹੋਣ ਕਾਰਨ ਬੈਠਕ ਸਿਰੇ ਨਹੀਂ ਚੜ੍ਹੀ ਸੀ।
13 ਨਵੰਬਰ ਵਾਲੀ ਮੀਟਿੰਗ ਵਿੱਚ ਕੀ ਗੱਲਬਾਤ ਕਰਨੀ ਹੈ ਤੇ ਕਿਹੜੇ ਮੁੱਦੇ ਚੁੱਕਣੇ ਹਨ, ਇਸ ਲਈ ਕਿਸਾਨ ਜਥੇਬੰਦੀਆਂ ਨੇ ਆਪਣੀ ਮੀਟਿੰਗ 12 ਨਵੰਬਰ ਨੂੰ ਬੁਲਾ ਲਈ ਹੈ।