ਪੜਚੋਲ ਕਰੋ
Advertisement
ਮੋਦੀ ਸਰਕਾਰ ਨੇ ਮੰਨੀ ਕੈਪਟਨ ਦੀ ਬੇਨਤੀ, ਪੰਜਾਬ ਨੂੰ ਮਿਲਿਆ ਇੱਕ ਹੋਰ ਮੈਡੀਕਲ ਕਾਲਜ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਮੰਨਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿੱਚ ਇੱਕ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰ ਨੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਮੰਗਲਵਾਰ ਸ਼ਾਮ ਨੂੰ ਇਸ 'ਤੇ ਮਨਜ਼ੂਰੀ ਦਿੱਤੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਮੰਨਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿੱਚ ਇੱਕ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰ ਨੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਮੰਗਲਵਾਰ ਸ਼ਾਮ ਨੂੰ ਇਸ 'ਤੇ ਮਨਜ਼ੂਰੀ ਦਿੱਤੀ।
ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ 325 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ। ਇਸ ਵਿੱਚੋਂ 195 ਕਰੋੜ, ਭਾਵ 60% ਹਿੱਸੇਦਾਰੀ, ਕੇਂਦਰ ਸਰਕਾਰ ਦੇਵੇਗੀ। ਬਾਕੀ 40% ਯਾਨੀ 130 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਕਾਲਜ ਲਈ ਯੋਗਦਾਨ ਪਾਇਆ ਜਾਵੇਗਾ।
ਆਉਣ ਵਾਲਾ ਮੈਡੀਕਲ ਕਾਲਜ ਕੰਢੀ ਖੇਤਰ ਵਿੱਚ ਆਪਣੀ ਕਿਸਮ ਦਾ ਪਹਿਲਾ ਹਸਪਤਾਲ ਹੋਵੇਗਾ ਜੋ 100 ਸੀਟਾਂ ਦੀ ਸਮਰੱਥਾ ਵਾਲਾ ਹੋਵੇਗਾ। ਇਹ ਖੇਤਰ ਵਿੱਚ ਡਾਕਟਰੀ ਸਿੱਖਿਆ ਤੇ ਖੋਜ ਨੂੰ ਉਤਸ਼ਾਹ ਦੇਣ ਤੋਂ ਇਲਾਵਾ, ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਹੋਵੇਗਾ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ ਵੀ ਮਨਜ਼ੂਰੀ ਦਿੱਤੀ ਹੈ। ਇਸ ਵਿੱਚ 200 ਬੈੱਡ ਦੀ ਸਮਰੱਥਾ ਨੂੰ ਵਧਾ ਕੇ 500 ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਕਾਰੋਬਾਰ
ਮਨੋਰੰਜਨ
Advertisement