ਪੜਚੋਲ ਕਰੋ
ਪ੍ਰਕਾਸ਼ ਪੁਰਬ 'ਤੇ ਕੇਂਦਰ ਦਾ ਪੰਜਾਬ ਨੂੰ ਵੱਡਾ ਤੋਹਫਾ, ਸਿਹਤ ਮੰਤਰੀ ਨੇ ਕੈਪਟਨ ਤੋਂ ਮੰਗਿਆ ਪ੍ਰਸਤਾਵ
ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਪੰਜਾਬ ਵਿੱਚ ਇੱਕ ਹੋਰ ਏਮਜ਼ ਹਸਪਤਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਸੂਬੇ ਤੋਂ ਵਿਸਤ੍ਰਿਤ ਪ੍ਰਸਤਾਵ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਪੰਜਾਬ ਵਿੱਚ ਇੱਕ ਹੋਰ ਏਮਜ਼ ਹਸਪਤਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਸੂਬੇ ਤੋਂ ਵਿਸਤ੍ਰਿਤ ਪ੍ਰਸਤਾਵ ਦੀ ਮੰਗ ਕੀਤੀ ਹੈ। ਦੱਸ ਦੇਈੇਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਇਸ ਬਾਰੇ ਬੇਨਤੀ ਕੀਤੀ ਸੀ। ਹੁਣ ਉਨ੍ਹਾਂ ਉਸੇ ਦੇ ਸੰਦਰਭ ਵਿੱਚ ਇਹ ਪ੍ਰਸਤਾਵ ਮੰਗਿਆ ਹੈ। ਮੁੱਖ ਮੰਤਰੀ ਕੈਪਟਨ ਨੇ ਮੰਗਲਵਾਰ ਨੂੰ ਇੱਥੇ ਮੀਟਿੰਗ ਦੌਰਾਨ ਡਾ. ਵਰਧਨ ਕੋਲ ਇਹ ਮੁੱਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਤੇ ਵਿੱਤ ਮੰਤਰੀਆਂ ਨੂੰ ਭੇਜੇ ਵੱਖ-ਵੱਖ ਪੱਤਰਾਂ ’ਚ ਪੰਜਾਬ ’ਚ ਦੂਜੇ ਏਮਜ਼ ਨੂੰ ਇਸ ਵਿਸ਼ੇਸ਼ ਮੌਕੇ 'ਤੇ ਸਮਰਪਿਤ ਕਰਨ ਲਈ ਕੇਂਦਰ ਤੋਂ ਮਨਜ਼ੂਰੀ ਦੀ ਮੰਗ ਕੀਤੀ ਸੀ। ਕੈਪਟਨ ਨੇ ਕਿਹਾ ਕਿ ਵਿੱਤ ਮੰਤਰੀ ਨੇ ਕੇਂਦਰੀ ਬਜਟ ਜਾਰੀ ਹੋਣ ਤੋਂ ਬਾਅਦ ਇਸ ਮਾਮਲੇ ’ਤੇ ਵਿਚਾਰ ਦਾ ਭਰੋਸਾ ਦਿਵਾਇਆ ਸੀ। ਦੱਸ ਦੇਈਏ ਪਹਿਲਾ ਏਮਜ਼ ਬਠਿੰਡਾ ਵਿਖੇ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਨੇ ਦੂਜਾ ਏਮਜ਼ ਲੁਧਿਆਣਾ ਜਾਂ ਜਲੰਧਰ ਵਿੱਚ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 250 ਕਰੋੜ ਰੁਪਏ ਦੀ ਲਾਗਤ ਵਾਲੀ ਜਲੰਧਰ ਵਿੱਚ ਪਿੰਮਜ (ਪੀਆਈਐਮਐਸ) ਇਮਾਰਤ ਨੂੰ ਇਸ ਮਕਸਦ ਲਈ ਵਰਤਿਆ ਜਾ ਸਕਦਾ ਹੈ। ਏਮਜ਼ ਦੇ ਬਠਿੰਡਾ ਪ੍ਰੋਜੈਕਟ ਲਈ ਸੂਬਾ ਸਰਕਾਰ ਵੱਲੋਂ ਸਾਰੀਆਂ ਪ੍ਰਵਾਨਗੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਕੁਝ ਵੀ ਬਕਾਇਆ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾ. ਵਰਧਨ ਨੇ ਇਹ ਪ੍ਰਸਤਾਵ ਲੈਣ ਤੋਂ ਬਾਅਦ ਇਸ ਮੰਗ ਬਾਰੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਸਿਹਤ ਸਕੱਤਰ ਕੋਲ ਇਹ ਮਾਮਲਾ ਅੱਗੇ ਖੜਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦੀ ਮਨਜ਼ੂਰੀ ਬਾਰੇ ਵੀ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਜ਼ਮੀਨ ਪੀਜੀਆਈ ਨੂੰ ਤਬਦੀਲ ਕਰ ਦਿੱਤੀ ਹੈ ਪਰ ਇਸ ਬਾਰੇ ਕੇਂਦਰੀ ਸਿਹਤ ਮੰਤਰਾਲੇ ਕੋਲ ਪ੍ਰਵਾਨਗੀ ਲਈ ਫਾਈਲ ਲੰਬਿਤ ਪਈ ਹੋਈ ਹੈ। ਕੈਪਟਨ ਨੇ ਨਸ਼ਿਆਂ ਦੇ ਇਲਾਜ ਲਈ ਕੇਂਦਰੀ ਸਹਾਇਤਾ ਦੀ ਵੀ ਮੰਗ ਕੀਤੀ।
Met Union Health Minister @drharshvardhan, pressed for the formation of a national drug policy as a comprehensive solution to the issue. Also, demanded for a second AIIMS dedicated to Sri Guru Nanak Dev Ji on the occasion of #550PrakashPurab. We will provide land free of cost. pic.twitter.com/T3cUHqZkxj
— Capt.Amarinder Singh (@capt_amarinder) July 16, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















