SDRF: ਹੜ੍ਹਾਂ ਨਾਲ ਨਜਿੱਠਣ ਲਈ ਕੇਂਦਰ ਨੇ ਜਾਰੀ ਕੀਤੇ ਫੰਡ, ਦੇਖੋ ਪੰਜਾਬ ਹਿੱਸੇ ਕਿੰਨੇ ਕਰੋੜ ਆਏ
ਦੇਸ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਸਾਰਿਆਂ ਸੂਬਿਆਂ ਵਿੱਚ ਤਬਾਹੀ ਮਚਾ ਦਿੱਤੀ ਹੈ। ਉੱਤਰ ਭਾਰਤ ਇਸ ਦੀ ਸਭ ਤੋਂ ਵੱਧ ਲਪੇਟ ਵਿੱਚ ਆਇਆ। ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 22 ਸੂਬਿਆਂ ਨੂੰ ਸਹਾਇਤਾ ਰਾਸ਼ੀ
Flood in Punjab: ਦੇਸ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਸਾਰਿਆਂ ਸੂਬਿਆਂ ਵਿੱਚ ਤਬਾਹੀ ਮਚਾ ਦਿੱਤੀ ਹੈ। ਉੱਤਰ ਭਾਰਤ ਇਸ ਦੀ ਸਭ ਤੋਂ ਵੱਧ ਲਪੇਟ ਵਿੱਚ ਆਇਆ। ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 22 ਸੂਬਿਆਂ ਨੂੰ ਸਹਾਇਤਾ ਰਾਸ਼ੀ ਜਾਰੀ ਕੀਤੀ ਹੈ। ਇਸ ਵਿੱਚ ਪੰਜਾਬ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਕੇਂਦਰ ਸਰਕਾਰ ਨੇ ਹੜ੍ਹਾਂ ਨਾਲ ਪ੍ਰਭਾਵਿਤ ਸੂਬਿਆਂ ਦੀ ਮਦਦ ਲਈ 22 ਸੂਬਿਆਂ ਨੂੰ 7,532 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਵਿੱਚ ਮਹਾਰਾਸ਼ਟਰ ਨੂੰ ਸਭ ਤੋਂ ਵੱਧ 1420.80 ਕਰੋੜ ਰੁਪਏ ਦਿੱਤੇ ਗਏ ਹਨ। ਸਭ ਤੋਂ ਘੱਟ ਗੋਆ ਨੂੰ ਰਾਸ਼ੀ ਦਿੱਤੀ ਗਈ ਹੈ। ਗੋਆ ਦੇਸ਼ ਦਾ ਸਭ ਤੋਂ ਛੋਟਾ ਸੂਬਾ ਹੋਣ ਕਰਕੇ ਇਸ ਨੂੰ 4 ਕਰੋੜ 80 ਲੱਖ ਦਿੱਤੇ ਹਨ।
ਪੰਜਾਬ ਦੀ ਗੱਲ ਕਰੀਏ ਤਾਂ ਕੇਂਦਰ ਨੇ ਪੰਜਾਬ ਸਰਕਾਰ ਨੂੰ 218 ਕਰੋੜ 40 ਲੱਖ ਰੁਪਏ ਹੜ੍ਹਾਂ 'ਚ ਮਦਦ ਲਈ ਦਿੱਤੇ ਹਨ। ਪੰਜਾਬ ਵਿੱਚ ਵੀ ਕਾਫ਼ੀ ਵੱਡੀ ਤਬਾਹੀ ਦੇਖਣ ਨੂੰ ਮਿਲੀ ਹੈ। 2 ਦਿਨ ਲਗਾਤਾਰ ਪਏ ਮੀਂਹ ਕਾਰਨ ਸਤਲੁਜ ਦਰਿਆ ਅਤੇ ਘੱਗਰ ਨਦੀ ਵਿੱਚ ਪਾਣੀ ਖਤਰੇ ਤੋਂ ਵੀ ਉੱਪਰ ਜਾ ਰਿਹਾ ਸੀ ਜਿਸ ਤੋਂ ਬਾਅਦ ਸਤਲੁਜ ਦੇ ਪਾਣੀ ਨੇ ਜਲੰਧਰ ਅਤੇ ਸ਼ਾਹਕੋਟ ਦੇ ਖੇਤਰਾਂ ਵਿੱਚ ਮਾਰ ਕੀਤੀ ਤਾਂ ਘੱਗਰ ਨਦੀ ਨੇ ਪਟਿਆਲਾ, ਰਾਜਪੁਰਾ ਦੇ ਪਿੰਡਾਂ ਵਿੱਚ ਕਹਿਰ ਮਚਾਇਆ।
ਕੇਂਦਰ ਸਰਕਾਰ ਨੇ ਹਰਿਆਣਾ ਦੇ ਲਈ 216 ਕਰੋੜ 80 ਲੱਖ ਰੁਪਏ ਜਾਰੀ ਕੀਤੇ ਹਨ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਰਾਸ਼ੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਕੇਂਦਰ ਸਰਕਾਰ ਨੇ ਬਾਰਸ਼ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਿਆਣਾ ਰਾਜ ਨੂੰ SRDF ਤਹਿਤ ਪਹਿਲੀ ਕਿਸ਼ਤ ਵਜੋਂ 216 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਾਸ਼ੀ ਮੀਂਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਦਿੱਤੀ ਗਈ ਹੈ। ਇਸ ਰਾਸ਼ੀ ਨਾਲ ਪ੍ਰਸ਼ਾਸਨਿਕ ਅਧਿਕਾਰੀ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਲੋਕਾਂ ਲਈ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣਗੇ।
ਕੇਂਦਰ ਵੱਲੋਂ ਜਾਰੀ ਕੀਤੇ ਗਏ ਪੈਸਿਆਂ ਦੀ ਲਿਸਟ -
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial