ਪੜਚੋਲ ਕਰੋ

Basmati Price: ਬਾਸਮਤੀ ਤੇ ਛਿੜ ਗਈ ਬਹਿਸ, ਪੰਜਾਬ ਭਾਜਪਾ ਦੇ ਲੀਡਰ ਨੇ ਕੇਂਦਰ ਸਰਕਾਰ ਨਾਲ ਫਸਾਏ ਸਿੰਙ

Minimum Export Price on Basmati - ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਬਾਸਮਤੀ ਦੀ ਬਰਾਮਦ ਉੱਤੇ 1200 ਡਾਲਰ ਪ੍ਰਤੀ ਟਨ ਦੀ ਘੱਟੋ

Basmati - ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਬਾਸਮਤੀ ਦੀ ਬਰਾਮਦ ਉੱਤੇ 1200 ਡਾਲਰ ਪ੍ਰਤੀ ਟਨ ਦੀ ਘੱਟੋ ਘੱਟ ਕੀਮਤ ਦੀ ਲਾਈ ਗਈ ਸ਼ਰਤ ਤੁਰੰਤ ਵਾਪਸ ਲਵੇ ਕਿਉਂਕਿ ਇਸ ਨਾਲ ਪਹਿਲਾਂ ਹੀ ਘਾਟੇ ਦਾ ਧੰਦਾ ਬਣੀ ਹੋਈ ਖੇਤੀ ਵਿਚ ਹੋਰ ਵੀ ਨਿਗਾਰ ਆ ਜਾਵੇਗਾ।

ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਈ ਗਈ ਇਸ ਸ਼ਰਤ ਕਾਰਨ ਪਿਛਲੇ ਦਿਨੀ ਟਰਕੀ ਦੇ ਸ਼ਹਿਰ ਇੰਸਤਾਬੁਲ ਵਿਚ ਹੋਏ ਵਿਸ਼ਵ ਖ਼ੁਰਾਕ ਨੁਮਾਇਸ਼ ਵਿਚ ਭਾਰਤੀ ਵਪਾਰੀਆਂ ਨੂੰ ਬਾਸਮਤੀ ਦਾ ਇਕ ਵੀ ਨਵਾਂ ਆਰਡਰ ਨਹੀਂ ਮਿਲਿਆ।ਉਹਨਾਂ ਕਿਹਾ ਕਿ ਬਾਸਮਤੀ ਖਰੀਦਣ ਵਾਲੇ ਕੌਮਾਂਤਰੀ ਵਪਾਰੀਆਂ ਨੇ ਪਾਕਿਸਤਾਨ, ਅਮਰੀਕਾ ਅਤੇ ਕਈ ਹੋਰ ਮੁਲਕਾਂ ਤੋਂ ਮਿਲ ਰਹੇ ਸਸਤੇ ਬਾਸਮਤੀ ਚਾਵਲ ਖਰੀਦਣ ਨੂੰ ਤਰਜੀਹ ਦਿੱਤੀ ਹੈ।

ਭਾਜਪਾ ਆਗੂ ਨੇ ਕਿਹਾ ਕਿ ਜੇ ਵਪਾਰੀਆਂ ਨੂੰ ਬਾਸਮਤੀ ਬਰਾਮਦ ਦੇ ਆਰਡਰ ਹੀ ਨਹੀਂ ਮਿਲ ਰਹੇ ਤਾਂ ਬਿਲਕੁਲ ਸਪਸ਼ਟ ਹੈ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਮੁਲਕ ਵਿਚ ਬਾਸਮਤੀ ਦੀਆਂ ਕੀਮਤਾਂ ਡਿੱਗਣਗੀਆਂ।ਉਹਨਾਂ ਕਿਹਾ ਕਿ ਇਸ ਦਾ ਸਭ ਤੋਂ ਮਾੜਾ ਅਸਰ ਬਾਸਮਤੀ ਪੈਦਾ ਕਰਨ ਵਾਲੇ ਪੰਜਾਬ ਦੇ ਸਰਹੱਦੀ ਜ਼ਿਲਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਉੱਤੇ ਪਵੇਗਾ। ਸਿੱਧੂ ਨੇ ਕਿਹਾ ਕਿ ਪੰਜਾਬ ਤੋਂ ਬਿਨਾਂ ਹਰਿਆਣਾ ਦੇ ਹਜ਼ਾਰਾਂ ਉਹਨਾਂ ਕਿਸਾਨਾਂ ਨੂੰ ਘਾਟਾ ਪਵੇਗਾ ਜਿਹੜੇ ਬਾਸਮਤੀ ਦੀ ਕਾਸ਼ਤ ਕਰਦੇ ਹਨ।

ਉਹਨਾਂ ਕਿਹਾ ਕਿ ਸਰਕਾਰ ਦੇ ਇਸ ਨੁਕਸਦਾਰ ਫੈਸਲੇ ਨਾਲ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂਰਾਂ ਅਤੇ ਬਾਸਮਤੀ ਚਾਵਲ ਨਾਲ ਜੁੜੇ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਵੀ ਘਾਟਾ ਪਵੇਗਾ।ਉਹਨਾਂ ਅੱਗੇ ਹੋਰ ਕਿਹਾ ਕਿ ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੋਣ ਕਰਕੇ ਇਸ ਫੈਸਲੇ ਦਾ ਸੂਬੇ ਦੀ ਸਮੁੱਚੀ ਆਰਥਿਕਤਾ ਉੱਤੇ ਮਾੜਾ ਅਸਰ ਪਵੇਗਾ।

ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਸਿਰਫ਼ ਬਹੁਕੌਮੀ ਕੰਪਨੀਆਂ ਜਾਂ ਜ਼ਮਾਂਖੋਰਾਂ ਨੂੰ ਫਾਇਦਾ ਹੋਵੇਗਾ ਜਿਹੜੇ ਹੁਣ ਡਿੱਗੀਆਂ ਕੀਮਤਾਂ ਉੱਤੇ ਬਾਸਮਤੀ ਖਰੀਦ ਕੇ ਭੰਡਾਰ ਕਰ ਲੈਣਗੇ ਅਤੇ ਬਾਅਦ ਵਿਚ ਮਹਿੰਗੇ ਭਾਅ ਉੱਤੇ ਵੇਚਣਗੇ।ਉਹਨਾਂ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਕਿਸਾਨਾਂ ਵਿਚ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਖ ਨੂੰ ਧੱਕਾ ਲੱਗੇਗਾ।

ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਅਤੇ ਕਾਰਖਾਨੇਦਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਬਾਸਮਤੀ ਬਰਾਮਦ ਉਤੇ ਲਾਈ ਗਈ ਘੱਟੋ-ਘੱਟ ਕੀਮਤ ਦੀ ਸ਼ਰਤ ਤੁਰੰਤ ਹਟਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget