Punjab News: ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ, ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ਵਿੱਚ ਪੂਰਾ ਕਰੇਗੀ।
ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ 'ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਤੋਂ ਇਲਾਵਾ ਇੱਕ ਵਾਰ 'ਚ ਕਰੀਬ 750 ਯਾਤਰੀ ਇਸ ਟਰੇਨ 'ਚ ਸਫਰ ਕਰ ਸਕਣਗੇ। ਦਿੱਲੀ, ਹਰਿਆਣਾ ਤੇ ਪੰਜਾਬ ਦੇ ਕੁੱਲ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ। ਇਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਸ਼ਾਮਲ ਹਨ।
ਨਵੀਂ ਰੇਲਵੇ ਲਾਈਨ ਦੇ ਦਾਇਰੇ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ IIMR ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਦਿੱਤਾ ਜਾਵੇਗਾ। ਇਸ ਸਬੰਧੀ ਕੇਂਦਰੀ ਅਤੇ ਰੇਲਵੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਸਰਵੇਖਣ ਕੀਤਾ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :