Punjab Bypoll: ਭਾਜਪਾ ਲਈ ‘ਘੰਟਿਆਂ ਦੀ ਜੀਅ ਤੋੜ ਮਿਹਤਨ’ ਤੋਂ ਬਾਅਦ ਸੋਹਣ ਸਿੰਘ ਠੰਡਲ ਨੂੰ ਮਿਲੀ ਚੱਬੇਵਾਲ ਤੋਂ ਟਿਕਟ, ਅਕਾਲੀਆਂ ਨੂੰ ਰੱਜਕੇ ਕੋਸਿਆ
ਠੰਡਲ ਦਾ ਭਾਜਪਾ 'ਚ ਸ਼ਾਮਲ ਹੋਣਾ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਲਈ ਅਹਿਮ ਕਦਮ ਸਾਬਤ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਦੀ ਜ਼ਮੀਨੀ ਪੱਧਰ 'ਤੇ ਚੰਗੀ ਪਕੜ ਹੈ ਅਤੇ ਸਿਆਸੀ ਤਜਰਬਾ ਵੀ ਚੰਗਾ ਹੈ।
Punjab News: ਭਾਜਪਾ ਨੇ ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਵੀਰਵਾਰ ਸਵੇਰੇ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਜਿਸ ਤੋਂ ਬਾਅਦ ਦੁਪਹਿਰ ਹੁਸ਼ਿਆਰਪੁਰ 'ਚ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੋਹਣ ਸਿੰਘ ਠੰਡਲ ਭਾਜਪਾ 'ਚ ਸ਼ਾਮਲ ਹੋ ਗਏ।
ਬਾਅਦ ਦੁਪਹਿਰ ਭਾਜਪਾ ਨੇ ਪ੍ਰੈਸ ਨੋਟ ਜਾਰੀ ਕਰਕੇ ਚੱਬੇਵਾਲ ਤੋਂ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ। ਠੰਡਲ ਨੇ ਅੱਜ ਬਾਅਦ ਦੁਪਹਿਰ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਵਿੱਚ ਪਾਰਟੀ ਲਈ ਆਪਣੀ ਭੂਮਿਕਾ ਨਿਭਾਉਣ ਦਾ ਅਹਿਦ ਲਿਆ। ਪੰਜਾਬ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਭਾਜਪਾ ਠੰਡਲ ਵਰਗੇ ਸੀਨੀਅਰ ਆਗੂ ਦੀ ਸ਼ਮੂਲੀਅਤ ਨਾਲ ਆਪਣੇ ਚੋਣ ਸਮੀਕਰਨ ਸੁਧਾਰਨ ਵੱਲ ਵਧ ਸਕਦੀ ਹੈ।
ਠੰਡਲ ਦਾ ਭਾਜਪਾ 'ਚ ਸ਼ਾਮਲ ਹੋਣਾ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਲਈ ਅਹਿਮ ਕਦਮ ਸਾਬਤ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਦੀ ਜ਼ਮੀਨੀ ਪੱਧਰ 'ਤੇ ਚੰਗੀ ਪਕੜ ਹੈ ਅਤੇ ਸਿਆਸੀ ਤਜਰਬਾ ਵੀ ਚੰਗਾ ਹੈ।
ਸੋਹਣ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਸਿਆਸੀ ਸਥਿਤੀ ਪਿਛਲੇ ਕੁਝ ਸਾਲਾਂ ਵਿੱਚ ਕਮਜ਼ੋਰ ਹੋਈ ਹੈ, ਖਾਸ ਕਰਕੇ 2020 ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਤੇ ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਹੋਰ ਖ਼ਰਾਬ ਹੋ ਰਹੀ ਹੈ। ਠੰਡਲ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਇੱਕ ਨਵੀਂ ਸਿਆਸੀ ਦਿਸ਼ਾ ਅਤੇ ਵਿਕਾਸ ਦੀ ਸੰਭਾਵਨਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਦੂਰਅੰਦੇਸ਼ੀ ਤੇ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਸਿਰਫ਼ ਭਾਜਪਾ ਹੀ ਸੂਬੇ ਨੂੰ ਬਿਹਤਰ ਅਗਵਾਈ ਦੇ ਸਕਦੀ ਹੈ।
ਕੌਣ ਹਨ ਸੋਹਣ ਸਿੰਘ ਠੰਡਲ?
ਠੰਡਲ ਨੇ ਅਕਾਲੀ ਦਲ ਦੀ ਟਿਕਟ 'ਤੇ ਹੁਸ਼ਿਆਰਪੁਰ ਸੀਟ ਤੋਂ 2024 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ, ਪਰ ਹਾਰ ਗਏ ਸਨ। ਠੰਡਲ, ਜੋ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਨ, ਨੇ 2012 ਦੀਆਂ ਵਿਧਾਨ ਸਭਾ ਚੋਣਾਂ ਚੱਬੇਵਾਲ ਸੀਟ ਤੋਂ ਜਿੱਤੀਆਂ ਸਨ। ਪਰ 2017 ਅਤੇ 2022 ਵਿਚ ਹੋਈਆਂ ਚੋਣਾਂ ਵਿੱਚ ਉਸ ਨੂੰ ਸਫਲਤਾ ਨਹੀਂ ਮਿਲੀ। ਉਹ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵਿੱਚ ਜੇਲ੍ਹ, ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਸਨ।