Punjab News: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ਪਾਲ ਵਿੱਗ ਨੇ ਕਿਹਾ ਕਿ ਦਿੱਲੀ ਵਿੱਚ ਫੈਲ ਰਹੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ ਹੈ, ਕਿਉਂਕਿ ਦਿੱਲੀ ਵਿੱਚ ਆਪਣਾ ਹੀ ਪ੍ਰਦੂਸ਼ਣ ਬਹੁਤ ਜ਼ਿਆਦਾ ਹੈ। ਉਨ੍ਹਾਂ ਆਖਿਆ ਕਿ ਦਿੱਲੀ ਦਾ ਆਪਣਾ ਪ੍ਰਦੂਸ਼ਣ ਹੀ ਕੌਮੀ ਰਾਜਧਾਨੀ ਖੇਤਰ ਨੂੰ ਪ੍ਰਦੂਸ਼ਿਤ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਜਿਹੜੇ ਕਿਸਾਨ ਪਰਾਲੀ ਨਹੀਂ ਸਾੜ ਰਹੇ ਉਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਲਈ ਪੰਜਾਬ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਨੂੰ 50-50 ਹਜ਼ਾਰ ਦੀ ਟੋਕਨ ਮਨੀ ਜਾਰੀ ਕਰ ਦਿੱਤੀ ਹੈ।
ਚੇਅਰਮੈਨ ਵਿੱਗ ਨੇ ਕਿਹਾ ਕਿ ਪੰਜਾਬ ਉੱਤੇ ਇਹ ਇਲਜ਼ਾਮ ਲੱਗਦਾ ਰਿਹਾ ਹੈ ਕਿ ਦਿੱਲੀ ਤੇ ਹਰਿਆਣਾ ਵਿੱਚ ਪ੍ਰਦੂਸ਼ਣ ਫੈਲਾਉਣ ਲਈ ਪੰਜਾਬ ਜ਼ਿੰਮੇਵਾਰ ਹੈ ਜਦਕਿ ਹਰਿਆਣਾ ਵਿੱਚ ਵੀ ਪਰਾਲੀ ਸਾੜੀ ਜਾ ਰਹੀ ਹੈ ਤੇ ਹਰਿਆਣਾ, ਪੰਜਾਬ ਦੇ ਮੁਕਾਬਲੇ ਦਿੱਲੀ ਦੇ ਨੇੜੇ ਹੈ। ਉਨ੍ਹਾਂ ਆਖਿਆ ਕਿ ਐਤਕੀ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਪਹਿਲਾਂ ਦੇ ਮੁਕਾਬਲੇ ਕਾਫੀ ਘਟੀਆਂ ਹਨ ਜਿਸ ਕਰਕੇ ਪੰਜਾਬ ਵਿੱਚ ਅਜੇ ਤੱਕ ਐਨਾ ਪ੍ਰਦੂਸ਼ਣ ਨਹੀਂ ਹੋਇਆ।
ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਡਰੋਨ ਵਰਤਣ ਦਾ ਫੈਸਲਾ ਕੀਤਾ ਹੈ। ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਰਾਲੀ ਨੂੰ ਅੱਗ ਲੱਗਣ ਦੇ ਹੌਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਕਿ ਮੌਕੇ ’ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾ ਸਕੇ।
ਦੱਸ ਦਈਏ ਕਿ ਪਿਛਲੇ ਦਿਨੀਂ ਇੱਕਦਮ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਣ ਕਰਕੇ ਪ੍ਰਸਾਸ਼ਨ ਐਕਸ਼ਨ ਮੋਡ ਵਿੱਚ ਆ ਗਿਆ ਹੈ। ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਬਾਜ਼ ਅੱਖ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ ਵਰਤਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨੇ ਖੇਤਾਂ ਵਿੱਚ ਡੇਰੇ ਲਾ ਲਏ ਹਨ। ਇੱਕ ਪਾਸੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸ ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ