ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਵੀ ਦਿੱਤੀ ਨਵੇਂ ਮੁੱਖ ਮੰਤਰੀ ਨੂੰ ਵਧਾਈ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਹੈ।ਗੁਲਾਟੀ ਨੇ ਕਿਹਾ "ਨਵੀਂ ਜ਼ਿੰਮੇਵਾਰੀ ਲਈ ਬਹੁਤ ਬਹੁਤ ਵਧਾਈਆਂ ਤੇ ਸ਼ੁਭਕਾਮਨਾਵਾਂ।"
ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਹੈ।ਗੁਲਾਟੀ ਨੇ ਕਿਹਾ "ਨਵੀਂ ਜ਼ਿੰਮੇਵਾਰੀ ਲਈ ਬਹੁਤ ਬਹੁਤ ਵਧਾਈਆਂ ਤੇ ਸ਼ੁਭਕਾਮਨਾਵਾਂ।"
ਉਨ੍ਹਾਂ ਟਵੀਟ ਕਰਕੇ ਨਵੇਂ ਮੁੱਖ ਮੰਤਰੀ ਨੂੰ ਵਧਾਈ ਦਿੱਤੀ, "ਪੰਜਾਬ ਦੇ ਨਵੇਂ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਵਧਾਈ। ਸਾਡੀਆਂ ਸ਼ੁਭ ਕਾਮਨਾਵਾਂ ਤੁਹਾਡੇ ਨਾਲ ਹਨ!"
Congratulations to Shri Charanjt Singh Channi Ji, the new Chief Minister of Punjab. Our best wishes are with you! @MLACHARANJIT
— Manisha Gulati (@ladyonrise) September 20, 2021
...
ਨਵੀਂ ਜ਼ਿੰਮੇਵਾਰੀ ਲਈ ਬਹੁਤ ਬਹੁਤ ਵਧਾਈਆਂ ਤੇ ਸ਼ੁਭਕਾਮਨਾਵਾਂ। pic.twitter.com/TwEyl5kTmD
ਇੱਕ ਪਾਸੇ ਜਿੱਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ ਉਥੇ ਹੀ ਦੂਜੇ ਪਾਸੇ ਕੌਮੀ ਮਹਿਲਾ ਕਮਿਸ਼ਨ ਨੇ ਚੰਨੀ ਦਾ ਅਸਤੀਫ਼ਾ ਮੰਗਿਆ ਹੈ।
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਖ਼ਿਲਾਫ਼ ‘ਮੀ-ਟੂ’ (MeToo allegations) ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਰੇਖਾ ਸ਼ਰਮਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ‘‘ਇਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਜਾਣਾ ਸ਼ਰਮਨਾਕ ਤੇ ਕਾਫੀ ਇਤਰਾਜ਼ਯੋਗ ਹੈ। ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇਕ ਆਈਏਐੱਸ ਅਧਿਕਾਰੀ ਨੇ ਝੱਲੀ ਸੀ।’’
ਸਾਲ 2018 ਵਿੱਚ ਚੰਨੀ ਉੱਤੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਦਾ ਦੋਸ਼ ਸੀ। ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਮੁਆਫੀ ਮੰਗਣ ਲਈ ਕਿਹਾ। ਕੈਪਟਨ ਨੇ ਕਿਹਾ ਸੀ ਕਿ ਇਸ ਤੋਂ ਬਾਅਦ ਇਹ ਮਾਮਲਾ ਖਤਮ ਹੋ ਗਿਆ ਹੈ। ਭਾਵੇਂ, ਇਸ ਸਾਲ ਮਈ ਵਿੱਚ, ਇਹ ਮਾਮਲਾ ਅਚਾਨਕ ਦੁਬਾਰਾ ਉੱਠਿਆ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਮਨੀਸ਼ਾ ਗੁਲਾਟੀ ਨੇ ਚਿਤਾਵਨੀ ਵੀ ਦਿੱਤੀ ਸੀ ਕਿ ਜੇ ਚੰਨੀ ਵਿਰੁੱਧ ਕੋਈ ਕਾਰਵਾਈ ਨਾ ਹੋਈ ਤਾਂ ਉਹ ਭੁੱਖ ਹੜਤਾਲ 'ਤੇ ਚਲੇ ਜਾਣਗੇ।
ਇਹ ਹਨ ਚੰਨੀ ਨਾਲ ਜੁੜੇ ਹੋਰ ਵਿਵਾਦ
ਟਾਸ ਨਾਲ ਪੋਸਟਿੰਗ: ਜਦੋਂ ਚਰਨਜੀਤ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ, ਤਾਂ 3 ਸਾਲ ਪਹਿਲਾਂ ਪੌਲੀਟੈਕਨਿਕ ਇੰਸਟੀਚਿਊਟ ਵਿੱਚ ਭਰਤੀ ਕੀਤੀ ਗਈ ਸੀ। ਲੈਕਚਰਾਰ ਦੇ ਦੋ ਬਿਨੈਕਾਰ ਇੱਕੋ ਜਗ੍ਹਾ ’ਤੇ ਪੋਸਟਿੰਗ ਚਾਹੁੰਦੇ ਸਨ। ਉਸ ਸਮੇਂ ਚੰਨੀ ਨੇ ਸਿੱਕਾ ਉਛਾਲਿਆ ਤੇ ਜਿਸ ਦਾ ਟੇਲ ਆਇਆ, ਉਸ ਨੂੰ ਆਪਣੀ ਪਸੰਦ ਦੇ ਸਥਾਨ 'ਤੇ ਪੋਸਟਿੰਗ ਮਿਲ ਗਈ ਸੀ।
ਪੈਚ ਵਰਕ ਦਾ ਬਿਆਨ: ਚੰਨੀ ਕੁਝ ਸਮੇਂ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। ਉਸ ਸਮੇਂ ਅਕਾਲੀ-ਭਾਜਪਾ ਸਰਕਾਰ ਸੀ। ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸਨ। ਸੁਖਬੀਰ ਨੇ ਵਿਧਾਨ ਸਭਾ ਵਿੱਚ ਚੰਨੀ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ 2002 ਤੋਂ 2007 ਦੇ ਵਿੱਚ ਕੈਪਟਨ ਸਰਕਾਰ ਦੇ ਇੱਕ ਵਿਕਾਸ ਕਾਰਜ ਬਾਰੇ ਦੱਸਣ। ਇਸ 'ਤੇ ਚੰਨੀ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਪੂਰੇ ਪੰਜਾਬ ਦੀਆਂ ਸੜਕਾਂ' ਤੇ ਪੈਚ ਵਰਕ ਕਰਵਾਇਆ ਹੈ।