Punjab Chakka Jaam: ਪੰਜਾਬ ਭਰ 'ਚ ਚੱਕਾ ਜਾਮ, ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ
ਏਬੀਪੀ ਸਾਂਝਾ | 09 Oct 2020 12:56 PM (IST)
Kissan Chakka Jaam: ਮੁਕਤਸਰ ਵਿੱਚ ਕਿਸਾਨਾਂ ਨੇ ਚੱਕਾ ਜਾਮ ਤੋਂ ਪਹਿਲਾਂ ਗੁਰੂ ਦੀ ਅਰਦਾਸ ਕਰਕੇ ਆਪਣਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ।
ਚੰਡੀਗੜ੍ਹ: ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ 'ਤੇ ਪੁਲਿਸ ਲਾਠੀਚਾਰਜ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ ਹੈ। ਆਮ ਲੋਕਾਂ ਵੱਲੋਂ ਵੀ ਇਸ ਜਾਮ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ। ਦਰਅਸਲ ਪੰਜਾਬ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰੇਲਵੇ ਟ੍ਰੈਕਾਂ ਤੇ ਸੜਕਾਂ ਜਾਮ ਕਰਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖਿਲਾਫ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਦੋ ਘੰਟੇ ਲਈ ਬੰਦ ਕਰ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਜਾਮ ਸਵੇਰੇ 12:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਿਸਾਨਾਂ ਵਲੋਂ ਸੜਕਾਂ ਜਾਮ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਲ ਨਾ ਆਏ। ਕਿਸਾਨਾਂ ਦੇ ਸੰਘਰਸ਼ ਨੇ ਉਲਝਾਈ ਪੰਜਾਬ ਦੀ ਤਾਣੀ, ਕੋਲਾ ਮੁੱਕਣ ਕਰਕੇ ਬਿਜਲੀ ਸੰਕਟ ਦਾ ਖਤਰਾ, ਅਨਾਜ ਸਪਲਾਈ ਵੀ ਰੁਕੀ ਇਨ੍ਹਾਂ ਮੁਜ਼ਾਹਰਾਕਾਰੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਕਰਕੇ 2 ਘੰਟਿਆਂ ਲਈ ਰੋਡ ਜਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਇਸ ਦੇ ਨਾਲ ਹੀ ਗੁਰਦਾਸਪੁਰ ਵਿੱਚ ਵੀ ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਕਿਸਾਨਾਂ ਨੇ ਹਾਈਵੇ ਜਾਮ ਕੀਤਾ। ਕਿਸਾਨਾਂ ਵਲੋਂ ਇਹ ਜਾਮ ਹਰਿਆਣਾ ਦੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਅਤੇ ਯੂਪੀ ਵਿੱਚ ਹੋਏ ਸਾਮੂਹਿਕ ਬਲਾਤਕਾਰ ਦੇ ਵਿਰੋਧ ਵਿੱਚ ਲਾਇਆ ਜਾ ਰਿਹਾ ਹੈ। ਕਿਸਾਨਾਂ ਦਾ ਰੋਹ ਹੋਰ ਭਖਿਆ. ਪੰਜਾਬ 'ਚ 12 ਤੋਂ 2 ਚੱਕਾ ਜਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904