ਹਰਪਿੰਦਰ ਟੋਹੜਾ


 


ਚੰਡੀਗੜ੍ਹ: ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਹੋਣ ਕਾਰਨ ਵਿਦਿਆਰਥੀਆਂ ਨੂੰ ਕਾਫੀ ਜ਼ਿਆਦਾ ਖੱਜਲ ਖੁਆਰ ਹੋਣਾ ਪਿਆ। ਅੱਜ ਚੰਡੀਗੜ੍ਹ 43 ਸੈਕਟਰ ਦੇ ਬੱਸ ਅੱਡੇ 'ਤੇ ਵਿਦਿਆਰੀਆਂ ਦੀ ਭੀੜ ਲੱਗ ਗਈ।ਇਹ ਵਿਦਿਆਰਖੀ ਚੰਡੀਗੜ੍ਹ ਅਤੇ ਮੁਹਾਲੀ 'ਚ PSSSB ਕਲਰਕ ਦੀ ਪ੍ਰੀਖਿਆ ਦੇਣ ਲਈ ਆਏ ਸੀ ਜਿਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।


ਵਿਦਿਆਰਥੀਆਂ ਨੂੰ ਕਈ ਘੰਟੇ ਬੱਸਾਂ ਦਾ ਇੰਤਜ਼ਾਰ ਕਰਨਾ ਪਿਆ।ਜਿਸ ਮਗਰੋਂ ਵਿਦਿਆਰਥੀਆਂ ਨੇ ਸਰਕਾਰ ਦੇ ਪ੍ਰਬੰਧਾਂ 'ਤੇ ਵੀ ਸਵਾਲ ਚੁੱਕੇ।ਜ਼ਿਕਰਯੋਗ ਗੱਲ ਇਹ ਹੈ ਕਿ 2789 ਪੋਸਟਾਂ ਲਈ ਲੱਖ ਦੇ ਕਰੀਬ ਵਿਦਿਆਰਥੀ ਪ੍ਰੀਖਿਆ ਦੇਣ ਪਹੁੰਚੇ ਸੀ।ਪੂਰੇ ਪੰਜਾਬ ਦੇ ਵਿਦਿਆਰਥੀਆਂ ਲਈ ਸਿਰਫ਼ ਚੰਡੀਗੜ੍ਹ ਅਤੇ ਮੁਹਾਲੀ ਸੈਂਟਰ ਬਣਾਇਆ ਗਿਆ ਸੀ।


ਵਿਦਿਆਰਥੀਆਂ ਨੇ ਸੈਂਟਰ ਜ਼ਿਲ੍ਹੇ ਵਿੱਚ ਬਣਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਚੰਨੀ ਤੇ ਵੀ ਵਿਦਿਆਰਥੀਆਂ ਨੇ ਇਲਜ਼ਾਮ ਲਗਾਏ।ਉਨ੍ਹਾਂ ਕਿਹਾ, ਮੁੱਖ ਮੰਤਰੀ ਨੇ ਵਿਦਿਆਰਥੀਆਂ ਲਈ ਕੁਝ ਨਹੀਂ ਕੀਤਾ ਹੈ। ਸਰਕਾਰ ਨੂੰ ਬੱਸ ਮੁਲਜ਼ਮਾਂ ਦੀਆਂ ਮੁਸ਼ਕਿਲਾਂ ਸੁਣਨੀਆਂ ਚਾਹੀਦੀਆਂ ਹਨ ਤਾਂ ਜੋ ਆਮ ਜਨਤਾ ਨੂੰ ਪਰੇਸ਼ਾਨ ਨਾ ਹੋਣਾ ਪਵੇ।