Lokpal CM Bhagwant Mann: ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਪੰਜਾਬ ਲੋਕਪਾਲ ਦੇ ਸੰਮਨ ਜਾਰੀ ਹੁੰਦੇ ਸਾਰ ਪੰਜਾਬ ਵਿੱਚ ਸਿਆਸਤ ਵੀ ਗਰਮਾ ਗਈ ਹੈ। ਲੋਕ ਪਾਲ ਨੂੰ ਮਜ਼ਬੂਤ ਕਰਨ ਵਾਲੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਹੁਣ ਸਵਾਲ ਖੜ੍ਹੇ ਹੋਣ ਲੱਗੇ ਹਨ।



ਜਲੰਧਰ ਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਲੋਕਪਾਲ ਨੂੰ ਮਜ਼ਬੂਤ ਕਰਨ ਵੱਲ ਵਧਾਉਣ ਦਾ ਸਮਾਂ ਹੈ ਪਰ ਭਗਵੰਤ ਮਾਨ ਅਜਿਹਾ ਨਹੀਂ ਕਰਨਗੇ ਕਿਉਂਕਿ ਜੇਕਰ ਲੋਕਪਾਲ ਮਜ਼ਬੂਤ ਹੋ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਉਹਨਾਂ ਦੇ ਵਿਧਾਇਕਾਂ 'ਤੇ ਹੀ ਕਾਰਵਾਈ ਹੋਵੇਗੀ। 



X ਪਲੇਟਫਾਰਮ 'ਤੇ ਟਵੀਟ ਕਰਦੇ ਹੋਏ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ - ਸਾਬਕਾ ਮੰਤਰੀ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਅਮਿਤ ਰਤਨ, ਲਾਲਚੰਦ ਕਟਾਰੂਚੱਕ ਅਤੇ ਸਰਬਜੀਤ ਕੌਰ ਮਾਨੂੰਕੇ ਬਾਅਦ ਭ੍ਰਿਸ਼ਟਾਚਾਰ ਮਾਮਲਿਆਂ ਦੀ ਲਿਸਟ ਹੋਰ ਲੰਬੀ ਹੋ ਰਹੀ ਹੈ।


ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕਾਂ ਡਾ. ਅਮਨਦੀਪ ਕੌਰ ਅਰੋੜਾ  ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਪੰਜਾਬ ਲੋਕਪਾਲ ਨੇ ਤਲਬ ਕੀਤਾ ਹੈ। ਇਹ ਸਮਾਂ ਪੰਜਾਬ ਵਿਧਾਨ ਸਭਾ ਵੱਲੋਂ ਲੋਕਪਾਲ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਵਧਾਉਣ ਦਾ ਵੀ ਹੈ, ਜਿਸਦਾ ਦਾਅਵਾ ਆਮ ਆਦਮੀ ਪਾਰਟੀ  2013 ਤੋਂ ਕਰ ਰਹੀ ਸੀ। 


ਪਰ ਮੁੱਖ ਮੰਤਰੀ ਭਗਵੰਤ ਮਾਨ ਅਜਿਹਾ ਨਹੀਂ ਕਰਣਗੇ, ਕਿਉਂਕਿ ਜੇਕਰ ਲੋਕਪਾਲ ਤਾਕਤਵਰ ਕੀਤਾ ਜਾਵੇਗਾ ਤਾਂ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ 'ਤੇ ਹੀ ਭ੍ਰਿਸ਼ਟਾਚਾਰ ਖਿਲਾਫ ਸਖ਼ਤ ਕਾਰਵਾਈਆਂ ਹੋਣਗੀਆਂ। 


 




ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਆਪਣੇ ਕਰੀਬੀ ਸਾਥੀ ਹਰਸ਼ ਅਰੇਨ ਨੂੰ ਫੋਨ 'ਤੇ ਧਮਕੀ ਦੇਣਾ 'ਆਪ' ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਮਹਿੰਗਾ ਪੈ ਗਿਆ ਹੈ।


ਹਰਸ਼ ਨੇ ਵਿਧਾਇਕ ਸਮੇਤ 5 ਲੋਕਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਹੁਣ ਲੋਕਪਾਲ ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਕੇ 16 ਫਰਵਰੀ ਨੂੰ ਤਲਬ ਕੀਤਾ ਹੈ।


ਜਾਣਕਾਰੀ ਅਨੁਸਾਰ ਮੋਗਾ ਨਿਵਾਸੀ ਹਰਸ਼ ਅਰੇਨ ਵਿਧਾਇਕ ਅਮਨਦੀਪ ਕੌਰ ਅਰੋੜਾ ਦਾ ਬਤੌਰ ਪੀਏ ਸੀ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਵੀ ਕਰਦਾ ਹੈ। ਵਿਧਾਇਕ ਨੇ ਤਹਿਸੀਲ ਕੰਪਲੈਕਸ ਵਿੱਚ ਆਪਣੇ ਪੀਏ ਦੀ ਰਜਿਸਟਰੀ ਦਾ ਕੰਮ ਬੰਦ ਕਰਵਾ ਦਿੱਤਾ।


ਨੌਜਵਾਨ ਨੇ ਕਾਨਫਰੰਸ ਕੀਤੀ ਅਤੇ ਇਹ ਸਾਰੀ ਜਾਣਕਾਰੀ ਜਨਤਕ ਕੀਤੀ। ਇਸ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਗੁੱਸੇ ਵਿੱਚ ਆ ਗਈ ਅਤੇ ਉਸ ਨੇ ਆਪਣੇ ਪੀਏ  ਹਰਸ਼ ਨੂੰ ਵਟਸਐਪ 'ਤੇ ਕਾਲ ਕਰਕੇ ਧਮਕੀ ਦਿੱਤੀ।