ਬੇਅਦਬੀ ਮਾਮਲੇ 'ਤੇ ਹਾਈਕੋਰਟ ਦਾ ਕੈਪਟਨ ਸਰਕਾਰ ਨੂੰ ਝਟਕਾ
ਏਬੀਪੀ ਸਾਂਝਾ | 31 Oct 2018 05:32 PM (IST)
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਨਾਲ ਜੁੜੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਵਿਧਾਨ ਸਭਾ ਵਿੱਚ ਸੀਬੀਆਈ ਤੋਂ ਤਫਤੀਸ਼ ਵਾਪਸ ਲੈਣ ਦੇ ਮਤੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰ ਲਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਹਦਾਇਤਾਂ ਦਿੱਤੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਤਫ਼ਤੀਸ਼ ਨੂੰ ਅਜੇ ਮੁਕੰਮਲ ਨਾ ਕਰੇ। ਇਸ ਲਈ ਹੁਣ ਅਦਾਲਤ ਦੀ ਆਗਿਆ ਮੁਤਾਬਕ ਹੀ ਕੰਮ ਕਰੇ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਵਿਧਾਨ ਸਭਾ ਸਪੀਕਰ ਨੂੰ ਨੋਟਿਸ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਮਤੇ 'ਤੇ ਨਜ਼ਰਸਾਨੀ ਕੀਤੀ ਜਾ ਸਕਦੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ ਦੋ ਨਵੰਬਰ ਨੂੰ ਹੋਵੇਗੀ।