(Source: ECI/ABP News)
Punjab Weather Update: ਵੈਸਟਰਨ ਡਿਸਟਰਬੈਂਸ ਕਰਕੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਜਾਣੋ IMD ਦੀ ਤਾਜ਼ਾ ਭਵਿੱਖਬਾਣੀ
Punjab Weather Update: IMD ਵੱਲੋਂ ਅੱਜ ਵੀ ਵੈਸਟਰਨ ਡਿਸਟਰਬੈਂਸ ਕਰਕੇ ਚੰਡੀਗੜ੍ਹ, ਪੰਜਾਬ ਸਮੇਤ ਹਰਿਆਣਾ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
![Punjab Weather Update: ਵੈਸਟਰਨ ਡਿਸਟਰਬੈਂਸ ਕਰਕੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਜਾਣੋ IMD ਦੀ ਤਾਜ਼ਾ ਭਵਿੱਖਬਾਣੀ Chance of rain in Chandigarh, Punjab and Haryana today due to Western Disturbance, latest forecast of IMD Punjab Weather Update: ਵੈਸਟਰਨ ਡਿਸਟਰਬੈਂਸ ਕਰਕੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਜਾਣੋ IMD ਦੀ ਤਾਜ਼ਾ ਭਵਿੱਖਬਾਣੀ](https://feeds.abplive.com/onecms/images/uploaded-images/2024/03/03/8e38498eee3c48314a9b7634f6c571661709436293289700_original.jpg?impolicy=abp_cdn&imwidth=1200&height=675)
Punjab Weather: ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਸਮੇਤ ਚੰਡੀਗੜ੍ਹ 'ਚ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ 'ਚ 11, ਲੁਧਿਆਣਾ 'ਚ 6, ਪਟਿਆਲਾ 'ਚ 7 ਅਤੇ ਜਲੰਧਰ 'ਚ 17 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।
ਹਰਿਆਣੇ ਵਿੱਚ ਵੀ ਮੀਂਹ ਪੈਣ ਦੀ ਉਮੀਦ
ਹਰਿਆਣਾ ਦੇ ਕੈਥਲ, ਜੀਂਦ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਪੰਚਕੂਲਾ, ਅੰਬਾਲਾ, ਯਮੁਨਾਨਗਰ ਅਤੇ ਕੁਰੂਕਸ਼ੇਤਰ 'ਚ ਮੀਂਹ ਪੈਣ ਦੀ ਜ਼ਿਆਦਾ ਸੰਭਾਵਨਾ ਹੈ। ਇੱਥੇ ਮੀਂਹ ਦੇ ਆਮ ਹੋਣ ਦੀ ਉਮੀਦ ਹੈ। ਸ਼ਨੀਵਾਰ ਸ਼ਾਮ 5.30 ਵਜੇ ਤੱਕ ਅੰਬਾਲਾ 'ਚ 24 ਮਿਲੀਮੀਟਰ, ਹਿਸਾਰ 'ਚ 26 ਅਤੇ ਰੋਹਤਕ 'ਚ 47 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਹਿਮਾਚਲ ਦਾ ਮੌਸਮ
ਮੌਸਮ ਵਿਗਿਆਨੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਲਾਹੌਲ-ਸਪੀਤੀ, ਕੁੱਲੂ ਅਤੇ ਕਿਨੌਰ 'ਚ ਬਰਫਬਾਰੀ ਦੇਖੀ ਗਈ ਹੈ। ਅੱਜ ਵੀ ਇਨ੍ਹਾਂ ਇਲਾਕਿਆਂ 'ਚ ਬਰਫਬਾਰੀ ਜਾਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਊਨਾ, ਮੰਡੀ, ਸ਼ਿਮਲਾ, ਕਾਂਗੜਾ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਦੇਸ਼ 'ਚ WD ਦਾ ਪ੍ਰਭਾਵ 6 ਮਾਰਚ ਤੱਕ ਰਹਿਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਵਿੱਚ ਇਸ ਦਾ ਸਭ ਤੋਂ ਵੱਧ ਅਸਰ 3 ਮਾਰਚ ਤੱਕ ਹੀ ਰਹੇਗਾ। ਇਸ ਦੇ ਨਾਲ ਹੀ 4 ਮਾਰਚ ਨੂੰ ਵੀ ਹਿਮਾਚਲ ਦੇ ਕੁੱਝ ਉਪਰਲੇ ਇਲਾਕਿਆਂ 'ਚ ਹਲਕਾ ਪ੍ਰਭਾਵ ਪਵੇਗਾ। ਮੱਧ ਭਾਰਤ 'ਚ 4 ਤੋਂ 6 ਮਾਰਚ ਤੱਕ ਡਬਲਯੂ.ਡੀ. ਦਾ ਪ੍ਰਭਾਵ ਜ਼ਿਆਦਾ ਦੇਖਣ ਨੂੰ ਮਿਲਣ ਵਾਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)