Punjab Weather Today: ਪੰਜਾਬ ਅੰਦਰ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਘੱਟੋ-ਘੱਟ ਤਾਪਮਾਨ 21 ਤੇ ਵੱਧ ਤੋਂ ਵੱਧ ਤਾਪਮਾਨ 31.8 ਰਹੇਗਾ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਸਵੇਰ ਤੇ ਰਾਤ ਦਾ ਤਾਪਮਾਨ ਕਾਫੀ ਹੇਠਾਂ ਰਹਿੰਦਾ ਹੈ ਪਰ ਦਿਨ ਵੇਲੇ ਕੜਕਦੀ ਧੁੱਪ ਗਰਮੀ ਦਾ ਅਹਿਸਾਸ ਕਰਵਾ ਰਹੀ ਹੈ।


ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। 14 ਤੇ 15 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮਾਨਸੂਨ ਦੇ ਜਾਣ ਤੋਂ ਬਾਅਦ ਸੋਮਵਾਰ ਤੋਂ ਮੰਗਲਵਾਰ ਤੱਕ ਸੂਬੇ ਦੇ ਕਈ ਜ਼ਿਲਿਆਂ 'ਚ ਬਾਰਸ਼ ਹੋਈ ਹੈ। ਇਸ ਦੇ ਨਾਲ ਹੀ ਤੇਜ਼ ਠੰਢੀਆਂ ਹਵਾਵਾਂ ਨੇ ਸੂਬੇ ਦੇ ਮੌਸਮ ਦਾ ਰੁਖ ਬਦਲ ਦਿੱਤਾ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ।


ਉਧਰ, ਮੀਂਹ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ ਪਰ ਕਿਸਾਨਾਂ ਲਈ ਪ੍ਰੇਸ਼ਾਨੀ ਵੀ ਖੜ੍ਹੀ ਕਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਪੰਜਾਬ 'ਚ ਮੌਸਮ ਸਾਫ ਰਹੇਗਾ। ਸੂਬੇ ਵਿੱਚ ਆਖਰੀ ਬਾਰਸ਼ ਇੱਕ ਮਹੀਨਾ ਪਹਿਲਾਂ ਹੋਈ ਸੀ। ਹਾਲਾਂਕਿ ਉਸ ਤੋਂ ਬਾਅਦ ਮੌਸਮ 'ਚ ਜ਼ਿਆਦਾ ਫਰਕ ਨਹੀਂ ਆਇਆ ਪਰ ਅਕਤੂਬਰ ਦੀ ਸ਼ੁਰੂਆਤ ਤੋਂ ਹੀ ਮੌਸਮ 'ਚ ਬਦਲਾਅ ਆਇਆ ਹੈ। ਪਿਛਲੇ ਇੱਕ ਹਫ਼ਤੇ ਵਿੱਚ ਕਈ ਘਰਾਂ ਦੇ ਏਸੀ ਬੰਦ ਹੋ ਗਏ ਹਨ। ਭਾਵੇਂ ਦੁਪਹਿਰ ਦੀ ਗਰਮੀ ਕਾਰਨ ਏਸੀ ਕੁਝ ਸਮੇਂ ਲਈ ਚੱਲ ਰਹੇ ਹਨ ਪਰ ਸਵੇਰ ਅਤੇ ਰਾਤ ਨੂੰ ਗਰਮੀ ਨੇ ਕਾਫੀ ਪ੍ਰੇਸ਼ਾਨ ਕੀਤਾ ਹੋਇਆ ਹੈ।


ਇਹ ਵੀ ਪੜ੍ਹੋ: Ring Of Fire Sun: ਇਸ ਹਫਤੇ ਸੂਰਜ ਬਣ ਜਾਵੇਗਾ ਅੱਗ ਦੀ ਰਿੰਗ, ਫਿਰ 2046 ਵਿੱਚ ਇਹ ਦੁਬਾਰਾ ਹੋਵੇਗਾ! ਦੇਖੋ ਕੀ ਹੋਣ ਵਾਲਾ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Earth Gold: ਧਰਤੀ ਤੋਂ ਇਲਾਵਾ ਇਨ੍ਹਾਂ ਗ੍ਰਹਿਆਂ 'ਤੇ ਵੀ ਬਹੁਤ ਸਾਰਾ ਸੋਨਾ... ਇਸ ਨੂੰ ਹਾਸਲ ਕਰਨ ਵਾਲਾ ਬਣ ਜਾਵੇਗਾ ਅਰਬਪਤੀ