Chandigarh News : ਪੰਜਾਬ ਦੇ ਨਾਲ -ਨਾਲ ਚੰਡੀਗੜ੍ਹ 'ਚ ਵੀ ਬਾਰਸ਼ ਨੇ ਤਬਾਹੀ ਮਚਾ ਕੇ ਰੱਖੀ ਹੈ। ਲੋਕਾਂ ਦੇ ਘਰਾਂ ਅੰਦਰ ਪਾਣੀ ਵੜ੍ਹ ਗਿਆ ਹੈ। ਜਿਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਸੁਖਨਾ ਚੌਅ ਅਤੇ ਨਦੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। 

 

ਚੰਡੀਗੜ੍ਹ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਦੱਸਿਆ ਹੈ ਕਿ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਰੈਗੂਲੇਟਰੀ ਐਂਡ ਦਾ ਦੂਜਾ ਫਲੱਡ ਗੇਟ ਹੁਣ ਖੋਲ੍ਹ ਦਿੱਤਾ ਗਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਸੁਖਨਾ ਚੌਅ ਅਤੇ ਨਦੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਮੌਜੂਦਾ ਪਾਣੀ ਦਾ ਵਹਾਅ ਬਹੁਤ ਤੇਜ਼ ਹੋ ਰਿਹਾ ਹੈ।

 





ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਜ਼ਿਆਦਾ ਵਧ ਗਿਆ ਹੈ। ਜਿਸ ਕਰਨ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਫਲੱਡ ਗੇਟ ਖੋਲਣ ਦੇ ਹੁਕਮ ਕਰ ਦਿੱਤੇ ਹਨ। ਖ਼ਬਰਾਂ ਅਨੁਸਾਰ ਸੁਖਨਾ ਲੇਕ ਦੇ ਦੋ ਗੇਟ ਖੋਲ੍ਹ ਦਿੱਤੇ ਗਏ ਹਨ।

 

ਖ਼ਤਰੇ ਵਾਲੀ ਗੱਲ ਇਹ ਹੈ ਕਿ ਸੁਖਨਾ ਲੇਕ ਵਿਚ 1163 ft ਤੱਕ ਪਾਣੀ ਸਾਂਭਣ ਦੀ ਸਮਰੱਥਾ ਹੈ ਅਤੇ ਪਾਣੀ ਦਾ ਪੱਧਰ ਇਸ ਤੋਂ ਉਪਰ 1164 ft ਹੋਣ ਤੋਂ ਬਾਅਦ ਫਲੱਡ ਗੇਟ ਖੋਲਣ ਦੇ ਹੁਕਮ ਦਿੱਤੇ ਹਨ। ਫਲੱਡ ਗੇਟ ਖੋਲਣ ਦੇ ਬਾਵਜੂਦ ਪਾਣੀ ਦਾ ਪੱਧਰ ਸੁਖਨਾ ਲੇਕ ਵਿੱਚ ਘੱਟ ਨਹੀਂ ਰਿਹਾ। ਇਸਦੇ ਨਾਲ ਹੀ ਜੇਕਰ ਪਾਣੀ ਦਾ ਪੱਧਰ ਹੋਰ ਵਧਿਆ ਤਾਂ ਤੀਜਾ ਗੇਟ ਵੀ ਪ੍ਰਸ਼ਾਸਨ ਨੂੰ ਖੋਲਣਾ ਪੈ ਸਕਦਾ ਹੈ। 

 

ਦੱਸ ਦੇਈਏ ਕਿ ਭਾਰੀ ਮੀਂਹ ਕਾਰਨ ਖਤਰੇ ਦੇ ਨਿਸ਼ਾਨ ਤੋਂ ਬਿਆਸ ਦਰਿਆ ਉੱਪਰ ਆ ਗਿਆ ਹੈ। ਸੜਕਾਂ ਤੋਂ ਲੈ ਕੇ ਲੋਕਾਂ ਦੇ ਘਰਾਂ ਤੱਕ ਪਾਣੀ ਪੁੱਜ ਗਿਆ ਹੈ। ਕਈ ਜਗ੍ਹਾ ਹਾਈਵੇ ਪਾਣੀ 'ਚ ਡੁੱਬੇ ਗਏ ਹਨ। ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਇਹ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਘੱਟ ਤੋਂ ਘੱਟ ਬਾਹਰ ਨਿਕਲਣ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।