ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਕਾਰਪੋਰੇਸ਼ਨ ਦੇ ਮੋਜੂਦਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੂੰ ਚੰਡੀਗੜ੍ਹ ਯੂਨਿਟ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰਦੀਪ ਸਿੰਘ ਬੁਟੇਰਲਾ ਬਹੁਤ ਮਿਹਤਨੀ ਅਤੇ ਅਗਾਂਹਵਧੂ ਅਤੇ ਚੰਡੀਗੜ੍ਹ ਕਾਰਪੋਰੇਸ਼ਨ ਤੋਂ ਲਗਾਤਾਰ ਦੂਜੀ ਵਾਰ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਕਿ ਮਿਉਂਸਪਲ ਕਾਰਪੋਰੇਸ਼ਨ ਚੰਡੀਗੜ੍ਹ ਦਾ ਕੌਂਸਲਰ ਬਣਨ ਦਾ ਮਾਣ ਹਾਸਲ ਕਰ ਚੁਕਿਆ ਹੈ। ਉਹ ਚੰਡੀਗੜ੍ਹ ਕਾਰਪੋਰੇਸ਼ਨ ਵਿੱਚ 2016 ਕਾਰਪੋਰੇਸ਼ਨ ਦੇ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਨਾਲ ਸਬੰਧਤ ਹਰਦੀਪ ਸਿੰਘ ਸਾਬਕਾ ਕੌਂਸਲਰ ਸਵਰਗੀ ਗੁਰਨਾਮ ਸਿੰਘ ਦਾ ਸਪੁੱਤਰ ਹੈ ਅਤੇ ਉਹਨਾਂ ਦੇ ਵੱਡੇ ਭਰਾ ਸਵ: ਮਲਕੀਤ ਸਿੰਘ ਵੀ ਚੰਡੀਗੜ੍ਹ ਕਾਪੋਰੇਸ਼ਨ ਦੇ ਕੌਂਸਲਰ ਰਹਿ ਚੁੱਕੇ ਹਨ।