Chandigarh BJP Office Blast : ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਮਾਮਲੇ ਵਿੱਚ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਮੁੱਖ ਆਰੋਪੀ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਸਮੇਤ ਹੋਰ ਪੰਜ ਸਾਥੀਆਂ ਤੋਂ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਆਰੋਪੀਆਂ ਦੇ ਨਿਸ਼ਾਨੇ 'ਤੇ ਪੰਜਾਬ ਦੇ ਕਈ ਵੀਆਈਪੀਜ਼ ਸਨ। ਹਾਲਾਂਕਿ, ਮੁਲਜ਼ਮਾਂ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਉਹ ਕੌਣ ਸਨ।
ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁੱਖ ਮੁਲਜ਼ਮਾਂ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਤੋਂ ਇਲਾਵਾ ਵਾਰਦਾਤ 'ਚ ਸਾਥ ਦੇਣ ਵਾਲੇ 5 ਹੋਰ ਆਰੋਪੀਆਂ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਤੋਂ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ
ਹੁਣ ਇਸ ਮਾਮਲੇ 'ਚ ਖੁਲਾਸਾ ਹੋਇਆ ਹੈ ਕਿ ਆਰੋਪੀਆਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਜੋ 2 ਲੱਖ ਰੁਪਏ ਦੀ ਡੀਲ ਹੋਈ ਸੀ ,ਉਹ ਬੈਂਕ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਆਰੋਪੀ ਆਪਣੇ ਕਿਸੇ ਕਰੀਬੀ ਨੂੰ ਮਨ੍ਹਾ ਰਹੇ ਸਨ ਪਰ ਕੋਈ ਵੀ ਸਹਿਮਤ ਨਹੀਂ ਹੋਇਆ। ਕਿਉਂਕਿ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਨੇ ਮੁਲਜ਼ਮਾਂ ਨੂੰ ਕਿਹਾ ਸੀ ਕਿ ਉਹ ਪੈਸੇ ਆਪਣੇ ਖਾਤਿਆਂ ਵਿੱਚ ਨਾ ਜਮ੍ਹਾਂ ਕਰਵਾਉਣ, ਕਿਸੇ ਹੋਰ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ, ਕਿਉਂਕਿ ਅਜਿਹਾ ਕਰਨ ਨਾਲ ਫੜੇ ਜਾਣ ਦਾ ਖ਼ਤਰਾ ਜ਼ਿਆਦਾ ਹੈ।
ਐਸਪੀ ਬਿਕਰਮ ਬਰਾੜ ਨਿੱਜੀ ਤੌਰ ‘ਤੇ ਪੁੱਛਗਿੱਛ ਕੀਤੀ ਪੁੱਛਗਿੱਛ
ਸੂਤਰ ਦੱਸਦੇ ਹਨ ਕਿ ਏਜੀਟੀਐਫ ਦੇ ਐਨਕਾਊਂਟਰ ਸਪੈਸ਼ਲਿਸਟ ਐਸਪੀ ਬਿਕਰਮ ਬਰਾੜ ਨਿੱਜੀ ਤੌਰ 'ਤੇ ਪੁੱਛਗਿੱਛ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਦੋ ਮੁੱਖ ਮੁਲਜ਼ਮਾਂ ਅਮਨਪ੍ਰੀਤ ਅਤੇ ਗੁਰਤੇਜ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗਰੀਬ ਪਰਿਵਾਰਾਂ ਤੋਂ ਹਨ ਅਤੇ ਪੈਸੇ ਲਈ ਅਪਰਾਧ ਦੀ ਦੁਨੀਆ ਵਿੱਚ ਦਾਖਲ ਹੋਏ ਸਨ।
ਆਰੋਪੀਆਂ ਦੇ ਨਿਸ਼ਾਨੇ 'ਤੇ ਪੰਜਾਬ ਦੇ ਹੋਰ ਲੋਕ ਵੀ ਸਨ , ਕਿਉਂਕਿ ਉਨ੍ਹਾਂ ਕੋਲ ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸੀ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਨੇ ਕਿਤੇ ਹੋਰ ਵਾਰਦਾਤ ਨੂੰ ਅੰਜ਼ਾਮ ਦੇਣਾ ਸੀ। ਹਾਲਾਂਕਿ, ਆਰੋਪੀਆਂ ਨੂੰ ਖੁਦ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਅਗਲਾ ਟਾਰਗੇਟ ਕੌਣ ਸੀ , ਕਿਉਂਕਿ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਹੈਂਡਲਰ ਉਨ੍ਹਾਂ ਨੂੰ ਫ਼ੋਨ ਕਰਕੇ ਆਦੇਸ਼ ਦਿੰਦੇ ਸਨ। ਸ਼ੁਰੂ ਵਿੱਚ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ 'ਤੇ ਧਮਾਕਾ ਕਰਨ ਦਾ ਟਾਰਗੇਟ ਦਿੱਤਾ ਗਿਆ ਸੀ।
