Chandigarh Corona Curfew: ਲੌਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਕੋਰਾ ਜਵਾਬ
ਚੰਡੀਗੜ੍ਹ ਪ੍ਰਸ਼ਾਸਨ ਨੇ 5 ਮਈ ਨੂੰ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਲੌਕਡਾਊਨ ਲਾਗੂ ਕਰ ਦਿੱਤਾ ਹੈ। ਗੈਰ-ਜ਼ਰੂਰੀ ਦੁਕਾਨਾਂ ਨੂੰ ਸਖ਼ਤ ਤੌਰ 'ਤੇ ਇਨ੍ਹਾਂ ਘੰਟਿਆਂ ਦੌਰਾਨ ਬੰਦ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।
![Chandigarh Corona Curfew: ਲੌਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਕੋਰਾ ਜਵਾਬ Chandigarh Corona Curfew Guidelines Request open Alcohol Wine Shops Hardware not to be open Chandigarh Corona Curfew: ਲੌਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਕੋਰਾ ਜਵਾਬ](https://feeds.abplive.com/onecms/images/uploaded-images/2021/05/05/27b8dba16b3d52b1383f1ce32518c713_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਹਾਰਡਵੇਅਰ ਸਟੋਰਾਂ ਨੂੰ ਖੁੱਲ੍ਹੇ ਰਹਿਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਠੇਕਿਆਂ, ਕਰਿਆਨੇ ਦੀਆਂ ਦੁਕਾਨਾਂ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਨੂੰ ਬੰਦ ਦੌਰਾਨ ਹਫ਼ਤੇ ਦੇ ਦਿਨਾਂ 'ਚ ਖੋਲ੍ਹੇ ਜਾਣ ਦੀ ਇਜਾਜ਼ਤ ਦੇਣ ਤੋਂ ਇੱਕ ਦਿਨ ਬਾਅਦ ਆਇਆ ਹੈ।
ਯੂਟੀ ਦੇ ਸਲਾਹਕਾਰ ਮਨੋਜ ਪਰੀਦਾ ਨੇ ਬੁੱਧਵਾਰ ਨੂੰ ਕਿਹਾ, “ਮਾਨਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹਸਪਤਾਲ ਦੇ ਬਿਸਤਰੇ ਦੀ ਉਪਲਬਧਤਾ ਬਾਰੇ ਡਾਟਾ ਰੋਜ਼ਾਨਾ ਚੰਡੀਗੜ੍ਹ ਪ੍ਰਸ਼ਾਸਨ ਦੀ ਵੈਬਸਾਈਟ ਉੱਤੇ ਅਪਲੋਡ ਕੀਤਾ ਜਾਵੇਗਾ। ਇੱਕ ਵਿਸ਼ੇਸ਼ ਆਕਸੀਜਨ ਹੈਲਪਲਾਈਨ ਵੀ ਸਥਾਪਤ ਕੀਤੀ ਗਈ ਹੈ।"
ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ 5 ਮਈ ਨੂੰ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਲੌਕਡਾਊਨ ਲਾਗੂ ਕਰ ਦਿੱਤਾ ਹੈ। ਗੈਰ-ਜ਼ਰੂਰੀ ਦੁਕਾਨਾਂ ਨੂੰ ਸਖ਼ਤ ਤੌਰ 'ਤੇ ਇਨ੍ਹਾਂ ਘੰਟਿਆਂ ਦੌਰਾਨ ਬੰਦ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰੀ ਦਫਤਰਾਂ ਨੂੰ 50 ਪ੍ਰਤੀਸ਼ਤ ਸਮਰੱਥਾ 'ਤੇ ਕੰਮ ਕਰਨਾ ਲਾਜ਼ਮੀ ਹੈ ਜਦੋਂ ਕਿ ਨਿੱਜੀ ਦਫਤਰਾਂ ਨੂੰ ਇਸ ਸਮੇਂ ਦੌਰਾਨ ਰਿਮੋਟ ਕੰਮ ਕਰਨਾ ਲਾਜ਼ਮੀ ਬਣਾਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਕੱਪੜਾ, ਮਨਿਆਰੀ, ਹੌਜਰੀ, ਫੁਟਵੀਅਰ ਸਮੇਤ ਰੋਜ਼ਾਨਾ ਘਰੇਲੂ ਸਾਮਾਨ ਵਾਲੀਆਂ ਦੁਕਾਨਾਂ ਲੌਕਡਾਉਨ ਵਿੱਚ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ਜਿਨ੍ਹਾਂ 'ਤੇ ਸਖਤੀ ਨਾਲ ਅਮਲ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਲਈ ਬੁੱਧਵਾਰ ਤੋਂ ਸ਼ਰਾਬ ਦੇ ਠੇਕੇ ਖੋਲ੍ਹ ਦਿਤੇ ਗਏ ਹਨ।
ਪੰਜਾਬ 'ਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਖ਼ਤੀ ਕੀਤੀ ਹੈ ਪਰ ਦੁਕਾਨਦਾਰ ਸਰਕਾਰ ਦੇ ਫੈਸਲੇ ਤੋਂ ਨਰਾਜ਼ ਹਨ।
ਇਹ ਵੀ ਪੜ੍ਹੋ: Juhi Chawla ਨੇ ਇੱਥੇ ਖੋਲ੍ਹਿਆ ਆਪਣਾ ਨਵਾਂ ਦਫਤਰ, ਜਾਣੋ ਕੀ ਹੈ ਅੱਗੇ ਦੀ ਪਲਾਨਿੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)