ਪੜਚੋਲ ਕਰੋ
Advertisement
ਚੰਡੀਗੜ੍ਹ ਦੀ ਅਦਾਲਤ ਨੇ ਕੱਢੇ ਸੁਖਬੀਰ ਬਾਦਲ ਦੇ ਵਾਰੰਟ
ਦੱਸ ਦਈਏ ਕਿ ਸੁਖਬੀਰ ਬਾਦਲ ਖ਼ਿਲਾਫ਼ ਧਾਰਮਿਕ ਜਥੇਬੰਦੀ ਅਖੰਡ ਕੀਰਤਨੀ ਜਥੇ ਤੇ ਉਸ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਜਨਵਰੀ 2017 ’ਚ ਕੇਸ ਫਾਈਲ ਕੀਤਾ ਗਿਆ ਸੀ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਦੇ ਜ਼ਮਾਨਤੀ ਵਾਰੰਟ (Warrant Issued) ਜਾਰੀ ਹੋਏ ਹਨ। ਇਹ ਵਾਰੰਟ ਚੰਡੀਗੜ੍ਹ (Chandigarh) ਦੇ ਸੈਕਟਰ 43 ’ਚ ਸਥਿਤ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।
ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅਦਾਲਤ ਵਿੱਚ ਪੇਸ਼ ਨਾ ਹੋਏ। ਅਦਾਲਤ ਨੇ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ’ਤੇ ਪਾ ਦਿੱਤੀ ਹੈ।
ਯਾਦ ਰਹੇ ਕਿ ਸੁਖਬੀਰ ਬਾਦਲ ਖ਼ਿਲਾਫ਼ ਧਾਰਮਿਕ ਜਥੇਬੰਦੀ ਅਖੰਡ ਕੀਰਤਨੀ ਜਥੇ ਤੇ ਉਸ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਜਨਵਰੀ 2017 ’ਚ ਕੇਸ ਫਾਈਲ ਕੀਤਾ ਗਿਆ ਸੀ। ਕੇਸ ਫਾਈਲ ਅਨੁਸਾਰ ਸ਼ਿਕਾਇਤਕਰਤਾ ਰਾਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਜਨਵਰੀ 2017 ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਘਰ ਸਵੇਰੇ ਮਿਲਣ ਆਏ ਸਨ।
ਸੁਖਬੀਰ ਬਾਦਲ ਨੇ ਮੀਡੀਆ ਨੂੰ ਜਥੇ ਦੇ ਖ਼ਿਲਾਫ਼ ਬਿਆਨ ਦਿੱਤਾ ਸੀ ਜਿਸ ਵਿੱਚ ਅਖੰਡ ਕੀਰਤਨੀ ਜਥੇ ਨੂੰ ਅਤਿਵਾਦੀ ਜਥੇਬੰਦੀ ਦਾ ਰਾਜਨੀਤਕ ਚਿਹਰਾ ਦੱਸਿਆ ਗਿਆ ਸੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦੇ ਇਸ ਬਿਆਨ ਨਾਲ ਉਨ੍ਹਾਂ ਦੀ ਜਥੇਬੰਦੀ ਦਾ ਅਕਸ ਖਰਾਬ ਹੋਇਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement