ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਆ ਕੋਰਟ ਨੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਲੁਧਿਆਣਾ ਹਾਈ ਕੋਰਟ ਵਿੱਚ ਦਾਇਰ ਮਾਣਹਾਨੀ ਮਾਮਲੇ ਦੇ ਟ੍ਰਾਇਲ 'ਤੇ ਰੋਕ ਲਾ ਦਿੱਤੀ ਹੈ। ਜਸਟਿਸ ਮਹਾਬੀਰ ਸਿੰਘ ਨੇ ਮਜੀਠੀਆ ਨੂੰ ਨੋਟਿਸ ਜਾਰੀ ਕਰ ਕੇ 17 ਜਨਵਰੀ, 2020 ਤਕ ਜਵਾਬ ਦਾਇਰ ਕਰਨ ਨੂੰ ਕਿਹਾ ਹੈ।
ਮਜੀਠੀਆ ਨੇ ਸ਼ਿਕਾਇਤ ਕੀਤੀ ਸੀ ਕਿ ਸੰਜੇ ਸਿੰਘ ਨੇ ਉਨ੍ਹਾਂ 'ਤੇ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਦੇ ਝੂਠੇ ਇਲਜ਼ਾਮ ਲਾਏ ਹਨ। ਮਜੀਠੀਆ ਦਾ ਇਲਜ਼ਮ ਹੈ ਕਿ ਸੰਜੇ ਸਿੰਘ ਨੇ ਮੋਗਾ ਵਿੱਚ ਹੋਈ ਰੈਲੀ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ ਸੱਤਾ ' ਆਉਣ ਬਾਅਦ ਆਮ ਆਦਮੀ ਪਾਰਟੀ ਨੂੰ ਨਸ਼ੀਲੇ ਪਦਾਰਥ ਵੇਚਣ ਵਿੱਚ ਸ਼ਾਮਲ ਹੋਣ 'ਤੇ ਜੇਲ੍ਹ ਭੇਜੇਗੀ।
ਮਜੀਠੀਆ ਨੇ ਮੀਡੀਆ ਵਿੱਚ ਆਈਆਂ ਖ਼ਬਰਾਂ ਨੂੰ ਆਪਣੇ ਵੱਕਾਰ 'ਤੇ ਹਮਲਾ ਦੱਸਿਆ। ਇਸ ਮਾਮਲੇ ਵਿੱਚ ਲੁਧਿਆਣਾ ਅਦਾਲਤ ਵੱਲੋਂ ਭੇਜੇ ਗਏ ਸੰਮਨ ਖ਼ਿਲਾਫ਼ ਸੰਜੇ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦਿੱਲੀ ਵਿੱਚ ਰਹਿੰਦੇ ਹਨ ਤੇ ਟ੍ਰਾਇਲ ਕੋਰਟ ਨੇ ਜ਼ਰੂਰੀ ਨਿਯਮਾਂ ਨੂੰ ਅਣਦੇਖਾ ਕਰਦਿਆਂ ਉਨ੍ਹਾਂ ਖ਼ਿਲਾਫ਼ ਸੰਮਨ ਕੀਤੇ ਹਨ।