ਪੁਲਿਸ ਖਿਲਾਫ਼ 'ਇਤਰਾਜ਼ਯੋਗ' ਟਿੱਪਣੀ ਲਈ ਨਵਜੋਤ ਸਿੰਘ ਸਿੱਧੂ ਨੂੰ ਮਾਣਹਾਨੀ ਦਾ ਨੋਟਿਸ ਜਾਰੀ
ਪ੍ਰਧਾਨ ਨਵਜੋਤ ਸਿੰਘ ਸਿੱਧੂ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਗਏ ਸਨ। ਉੱਥੇ ਹੀ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਦੀ ਹਮਾਇਤ ਦੇ ਜੋਸ਼ 'ਚ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਇਕ ਦੱਬਕਾ ਮਾਰੇ ਤਾਂ ਪੁਲਿਸ ਅਧਿਕਾਰੀਆਂ ਦੀ ਪੇਂਟ ਗਿੱਲੀ ਹੋ ਜਾਵੇ
Breaking : ਬਿਕਰਮ ਮਜੀਠੀਆ ਜ਼ਮਾਨਤ ਲਈ ਪਹੁੰਚੇ ਹਾਈਕੋਰਟ ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਇਤਰਾਜ਼ਯੋਗ ਭਾਸ਼ਣ 'ਤੇ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਵਿਚਕਾਰ ਨਵਜੋਤ ਸਿੰਘ ਸਿੱਧੂ ਨੂੰ 18 ਦਸੰਬਰ ਨੂੰ ਪੁਲਿਸ ਫੋਰਸ ਵਿਰੁੱਧ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਦਿਲਸ਼ੇਰ ਸਿੰਘ ਚੰਦੇਲ ਚੰਡੀਗੜ੍ਹ ਦੇ ਡੀਐਸਪੀ ਵੱਲੋਂ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਸ਼ਮਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੰਘ ਸਿੱਧੂ ਨੂੰ ਮਾਣਹਾਨੀ ਦਾ ਨੋਟਿਸ ਭੇਜ ਕੇ ਮੰਗ ਵੀ ਕੀਤੀ ਹੈ ਕਿ ਸਿੱਧੂ ਮੁਆਫ਼ੀ ਮੰਗਣ ਨਹੀਂ ਤਾਂ 21 ਦਿਨਾਂ ਦੇ ਅੰਦਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਇਸ ਮੌਕੇ ਕਿਹਾ ਗਿਆ ਹੈ ਕਿ ਪੁਲਿਸ ਦਾ ਵੱਕਾਰ ਅਤੇ ਰੁਤਬਾ ਪੈਸੇ ਨਾਲੋਂ ਵੱਧ ਹੈ। ਜ਼ਿਕਰਯੋਗ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਗਏ ਸਨ। ਉੱਥੇ ਹੀ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਦੀ ਹਮਾਇਤ ਦੇ ਜੋਸ਼ 'ਚ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਇਕ ਦੱਬਕਾ ਮਾਰੇ ਤਾਂ ਪੁਲਿਸ ਅਧਿਕਾਰੀਆਂ ਦੀ ਪੇਂਟ ਗਿੱਲੀ ਹੋ ਜਾਵੇ ਜਿਸ ਤੋਂ ਬਾਅਦ ਪੁਲਿਸ ਫੋਰਸ 'ਚ ਸਿੱਧੂ ਖ਼ਿਲਾਫ਼ ਗੁੱਸਾ ਪਾਇਆ ਜਾ ਰਿਹਾ ਹੈ। ਨਵਜੋਤ ਸਿੱਧੂ ਵਲੋਂ 'ਪੁਲਿਸ ਦੀਆਂ ਪੈਂਟਾਂ ਗਿੱਲੀਆਂ ਹੋਣ' ਵਾਲੇ ਵਿਵਾਦਤ ਬਿਆਨ ਨਾਲ ਪੁਲਿਸ ਅਫ਼ਸਰਾਂ 'ਚ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਡੀਐੱਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਸਿੱਧੂ ਨੂੰ ਫੋਰਸ ਦੀ ਸੁਰੱਖਿਆ ਛੱਡਣ ਦੀ ਚੁਣੌਤੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ‘ਪੁਲਿਸ ਦੀਆਂ ਪੈਂਟਾਂ ਗਿੱਲੀਆਂ ਹੋਣ’ ਵਾਲੇ ਵਿਵਾਦਤ ਬਿਆਨ ਕਾਰਨ ਪੁਲਿਸ ਮਹਿਕਮੇ ਵਿੱਚ ਕਾਫੀ ਗੁੱਸਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਨਵਜੋਤ ਸਿੱਧੂ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਘੇਰਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੁਲਿਸ ਅਫਸਰਾਂ ਖਿਲਾਫ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ 'ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ। ਇਸ ਮਾਮਲੇ ਵਿੱਚ ਪਹਿਲਾਂ ਇੱਕ ਡੀਐਸਪੀ ਨੂੰ ਬੋਲਣਾ ਪਿਆ ਤੇ ਹੁਣ ਐਸਆਈ ਨੂੰ ਬੋਲਣਾ ਪਿਆ ਹੈ। ਵਰਦੀ ਵਿੱਚ ਹੁੰਦਿਆਂ ਇੱਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ। ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਨ੍ਹਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕ ਅਵਸਥਾ ਸਮਝਣੀ ਚਾਹੀਦੀ ਹੈ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904