Chandigarh District Consumer Commission - ਨੈੱਟ ਪਲੱਸ ਬਰਾਡਬੈਂਡ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਇਸ ਕੰਪਨੀ ਨੂੰ ਅਦਾਲਤ ਨੇ ਇੱਕ ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਪੂਰੀਆਂ ਸੇਵਾਵਾਂ ਨਾ ਦੇਣ ਕਾਰਨ ਜੁਰਮਾਨਾ ਲਗਾ ਦਿੱਤਾ ਹੈ। ਚੰਡੀਗੜ੍ਹ ਜ਼ਿਲ੍ਹਾ ਖਪਤਕਾਰ ਕਮਿਸ਼ਨ ਨੇ ਜੱਜ ਨੂੰ ਐਚਡੀ ਚੈਨਲ ਮੁਹੱਈਆ ਨਾ ਕਰਵਾਉਣ ਅਤੇ ਬਿਨਾਂ ਪੁੱਛੇ ਕੁਨੈਕਸ਼ਨ ਕੱਟਣ ਲਈ ਨੈੱਟ ਪਲੱਸ ਬਰਾਡਬੈਂਡ 'ਤੇ 15,000 ਰੁਪਏ ਦਾ ਜੁਰਮਾਨਾ ਲਗਾਇਆ ਹੈ।


ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੈਬੀਰ ਸਿੰਘ ਨੇ ਆਪਣੇ ਘਰ ਵਿੱਚ ਇੰਟਰਨੈੱਟ ਕੁਨੈਕਸ਼ਨ ਲਗਵਾਇਆ ਸੀ, ਪਰ ਜਦੋਂ ਉਨ੍ਹਾਂ ਨੂੰ ਬਿਹਤਰ ਸੇਵਾ ਨਹੀਂ ਮਿਲੀ ਤਾਂ ਉਨ੍ਹਾਂ ਨੇ ਖਪਤਕਾਰ ਕਮਿਸ਼ਨ ਕੋਲ ਕੇਸ ਦਾਇਰ ਕਰ ਦਿੱਤਾ। 


ਜੱਜ ਜੈਬੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹਨਾਂ ਨੇ ਕੰਪਨੀ ਤੋਂ 999 ਰੁਪਏ ਦਾ ਬਰਾਡਬੈਂਡ ਪਲਾਨ ਲਿਆ ਸੀ। ਜਿਸ 'ਚ ਕੰਪਨੀ ਨੇ ਉਨ੍ਹਾਂ ਨੂੰ 7-8 OTT ਐਪਸ ਅਤੇ 340 ਤੋਂ ਜ਼ਿਆਦਾ HD ਚੈਨਲ ਇੰਟਰਨੈੱਟ ਤੋਂ ਇਲਾਵਾ ਦੇਣੇ ਸਨ। ਪਰ ਕੰਪਨੀ ਨੇ ਉਸ ਤੋਂ ਚੈਨਲ ਲਈ ਵੱਖਰੇ ਤੌਰ 'ਤੇ 1500 ਰੁਪਏ ਵਸੂਲੇ।


ਜਿਸ ਕਾਰਨ ਉਨਾਂ ਨੇ 1499 ਰੁਪਏ ਦਾ ਪਲਾਨ ਲਿਆ। ਇਸ ਪਲਾਨ 'ਚ ਵੀ ਕੰਪਨੀ ਨੇ ਉਨ੍ਹਾਂ ਨੂੰ HD ਪਲੱਸ ਚੈਨਲ ਨਹੀਂ ਦਿੱਤੇ ਸਨ। ਇੰਨਾ ਹੀ ਨਹੀਂ, ਕੰਪਨੀ ਨੇ ਆਪਣੀ ਮਰਜ਼ੀ ਨਾਲ ਉਨ੍ਹਾਂ ਦਾ ਬ੍ਰਾਡਬੈਂਡ ਕੁਨੈਕਸ਼ਨ ਵੀ ਕੱਟ ਦਿੱਤਾ। ਉਨ੍ਹਾਂ ਕੁਨੈਕਸ਼ਨ ਕੱਟਣ ਤੋਂ ਪਹਿਲਾਂ ਕੋਈ ਨੋਟਿਸ ਵੀ ਨਹੀਂ ਦਿੱਤਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ