Drugs Control: ਕੇਂਦਰ ਸਰਕਾਰ ਨੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਹੈ। ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2029 ਤੱਕ ਪੂਰੇ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਰੱਖਿਆ ਹੈ।

Continues below advertisement

ਇਸ ਗੱਲ ਦਾ ਖੁਲਾਸਾ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 3,987 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ 1.38 ਲੱਖ ਕਰੋੜ ਰੁਪਏ ਹੈ।

Continues below advertisement

ਇਸ ਤੋਂ ਇਲਾਵਾ 44 ਲੱਖ 88 ਹਜ਼ਾਰ 576 ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਹੈ। ਯਾਦ ਰਹੇ ਕਿ 18 ਸਤੰਬਰ ਤੋਂ ਭਾਜਪਾ ਨਸ਼ਾ ਮੁਕਤ ਪੰਜਾਬ ਯਾਤਰਾ ਕਰਨ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਯਾਤਰਾ ਦੇ ਸਮਾਪਤੀ ਸਮਾਰੋਹ ਵਿੱਚ ਹਿੱਸਾ ਲੈਣਗੇ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।