ਪੜਚੋਲ ਕਰੋ

ਚੰਡੀਗੜ੍ਹ 'ਚ ਬਿਜੰਲੀ ਸੰਕਟ, ਪੂਰੀ ਰਾਤ ਹਨ੍ਹੇਰੇ 'ਚ ਡੁੱਬਿਆ, ਅੱਜ ਘਰੋਂ ਕੰਮ ਤੇ ਆਨਲਾਈਨ ਕਲਾਸਾਂ ਬੰਦ

Chandigarh power supply: ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਬਿਜਲੀ ਕਾਮੇ ਸੋਮਵਾਰ ਅੱਧੀ ਰਾਤ ਤੋਂ 72 ਘੰਟਿਆਂ ਦੀ ਹੜਤਾਲ 'ਤੇ ਚਲੇ ਗਏ। ਇਸ ਕਾਰਨ ਪੂਰੇ ਸ਼ਹਿਰ ਦੀ ਬਿਜਲੀ ਸਪਲਾਈ ਠੱਪ ਹੋ ਗਈ।

Chandigarh Faces Major Power Outage After 1000 Electricity Employees Go On Strike

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਕਾਰਨ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ 36 ਘੰਟਿਆਂ ਤੋਂ ਬਿਜਲੀ ਨਹੀਂ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਨਾ ਹੋਣ ਕਾਰਨ ਪਾਣੀ ਦੀ ਵੀ ਘਾਟ ਹੈ। ਸੋਮਵਾਰ ਸ਼ਾਮ ਤੋਂ ਹਜ਼ਾਰਾਂ ਘਰਾਂ ਵਿੱਚ ਬਿਜਲੀ ਤੇ ਪਾਣੀ ਦੀ ਸਪਲਾਈ ਨਹੀਂ ਹੈ। ਇੱਥੋਂ ਤੱਕ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਟ੍ਰੈਫਿਕ ਲਾਈਟਾਂ ਵੀ ਕੰਮ ਨਹੀਂ ਕਰ ਰਹੀਆਂ ਹਨ। ਇਸ ਦੇ ਨਾਲ ਹੀ ਬਿਜਲੀ ਨਾ ਹੋਣ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਵੀ ਸਰਜਰੀਆਂ ਰੁਕ ਗਈਆਂ ਹਨ।

ਚੰਡੀਗੜ੍ਹ ਹੈਲਥ ਸਰਵਿਸਿਜ਼ ਦੇ ਡਾਇਰੈਕਟਰ ਡਾ. ਸੁਮਨ ਸਿੰਘ ਨੇ ਪੀਟੀਆਈ ਨਾਲ ਗੱਲਬਾਤ ਕਰਦਿਆਂ ਕਿਹਾ, "ਸਾਡੇ ਕੋਲ ਜਨਰੇਟਰ ਹਨ ਪਰ ਤੁਸੀਂ ਹਸਪਤਾਲ ਦਾ 100 ਪ੍ਰਤੀਸ਼ਤ ਲੋਡ ਇੱਕ ਜਨਰੇਟਰ 'ਤੇ ਨਹੀਂ ਪਾ ਸਕਦੇ। ਇਸ ਲਈ ਸਾਨੂੰ ਆਪਣੀ ਯੋਜਨਾਬੱਧ ਸਰਜਰੀ ਨੂੰ ਰੀ-ਸ਼ੈਡੀਉਲ ਕਰਨਾ ਪਿਆ ਜਾਂ ਮੁਲਤਵੀ ਕਰਨਾ ਪਿਆ।"

ਇਸ ਤੋਂ ਇਲਾਵਾ ਆਨਲਾਈਨ ਕਲਾਸਾਂ ਤੇ ਕੋਚਿੰਗ ਇੰਸਟੀਚਿਊਟ ਵੀ ਬੰਦ ਕਰ ਦਿੱਤੇ ਗਏ ਹਨ। ਬਿਜਲੀ ਨਾ ਹੋਣ ਕਾਰਨ ਵਿਦਿਆਰਥੀ ਪੜ੍ਹਾਈ ਵੀ ਨਹੀਂ ਕਰ ਪਾ ਰਹੇ। ਇਸ ਮਾਮਲੇ 'ਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਬਿਜਲੀ ਸਪਲਾਈ ਠੀਕ ਰੱਖਣ ਲਈ ਪੁਖਤਾ ਪ੍ਰਬੰਧ ਕਰ ਲਏ ਹਨ ਪਰ ਸ਼ਹਿਰ ਦੇ ਕਈ ਇਲਾਕਿਆਂ ਦੇ ਵਸਨੀਕਾਂ ਤੇ ਵਪਾਰੀਆਂ ਨੇ ਬਿਜਲੀ ਬੰਦ ਹੋਣ ਦੀ ਸ਼ਿਕਾਇਤ ਕੀਤੀ ਹੈ।

ਦਰਅਸਲ ਸੋਮਵਾਰ ਨੂੰ ਅਚਾਨਕ ਬਿਜਲੀ ਕਰਮਚਾਰੀ 72 ਘੰਟੇ ਲਈ ਹੜਤਾਲ 'ਤੇ ਚਲੇ ਗਏ। ਬਿਜਲੀ ਕਾਮਿਆਂ ਦੀ ਇਹ ਹੜਤਾਲ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਦੀ ਫਾਈਲ ਕਲੀਅਰ ਕਰਨ ਤੇ ਬਿਜਲੀ ਦਾ ਕੰਮ ਪ੍ਰਾਈਵੇਟ ਕੰਪਨੀ ਐਮੀਨੈਂਟ ਨੂੰ ਦੇਣ ਵਿਰੁੱਧ ਹੈ। ਯੂਨੀਅਨ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਹਾਈ ਕੋਰਟ ਦੇ ਹੁਕਮਾਂ ਦੀ ਅਣਦੇਖੀ ਕਰਕੇ ਬਿਜਲੀ ਵਿਭਾਗ ਦਾ ਨਿੱਜੀਕਰਨ ਕੀਤਾ ਹੈ। ਮੁਲਾਜ਼ਮ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਆਨਲਾਈਨ ਕਲਾਸ ਤੇ ਵਰਕ ਫਰੌਮ ਹੌਮ ਪ੍ਰਭਾਵਿਤ

ਬਿਜਲੀ ਸਪਲਾਈ ਨਾ ਹੋਣ ਕਾਰਨ ਵਰਕ ਫਰੌਮ ਹੌਮ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਦਿਨ ਭਰ ਬਿਜਲੀ ਨਾ ਹੋਣ ਕਾਰਨ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਵੀ ਪ੍ਰਭਾਵਿਤ ਹੋਈਆਂ। ਇਨ੍ਹੀਂ ਦਿਨੀਂ ਯੂਨੀਵਰਸਿਟੀ ਤੇ ਕਾਲਜ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਬਿਜਲੀ ਗੁੱਲ ਹੋਣ ਕਾਰਨ ਪ੍ਰੀਖਿਆਵਾਂ ਵੀ ਪ੍ਰਭਾਵਿਤ ਹੋਈਆਂ।

ਹੁਣ 6 ਮਹੀਨੇ ਤੱਕ ਹੜਤਾਲ ਨਹੀਂ ਕਰ ਸਕਣਗੇ ਕਰਮਚਾਰੀ

ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਲਈ ਈਸਟ ਪੰਜਾਬ ਐਸਮਾ (ਜ਼ਰੂਰੀ ਸੇਵਾਵਾਂ ਮੇਨਟੇਨੈਂਸ ਐਕਟ) 1968 ਲਾਗੂ ਕਰ ਦਿੱਤਾ ਹੈ। ਇਸ ਤਹਿਤ ਬਿਜਲੀ ਵਿਭਾਗ ਦੇ ਮੁਲਾਜ਼ਮ ਛੇ ਮਹੀਨਿਆਂ ਤੱਕ ਹੜਤਾਲ ’ਤੇ ਨਹੀਂ ਜਾ ਸਕਣਗੇ।

ਇਹ ਵੀ ਪੜ੍ਹੋ: ਆਨਲਾਈਨ ਰਿਸ਼ਤੇ ਲੱਭ ਰਹੇ ਹੋ ਤਾਂ ਹੋ ਜਾਓ ਸਾਵਧਾਨ! ਵਿਆਹ ਦੇ ਬਹਾਨੇ ਧੋਖੇਬਾਜ਼ ਕਰ ਸਕਦੇ ਤੁਹਾਡੀ ਜ਼ਿੰਦਗੀ ਬਰਬਾਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget